Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਣਾ ਸੋਢੀ ਨੇ ਸਰਹੱਦੀ ਖੇਤਰ ਅਤੇ ਕੈਂਟ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੇਂਦਰੀ ਰੱਖਿਆ ਮੰਤਰੀ ਨੂੰ ਮੰਗ ਪੱਤਰ ਸੌਂਪਿਆ

Web Admin

Web Admin

5 Dariya News

ਫਿਰੋਜ਼ਪੁਰ , 12 Aug 2018

Last updated on: Aug 12, 2018, 00:00 IST

ਕੇਂਦਰੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦੇ ਹੁਸੈਨੀਵਾਲਾ ਦੇ ਦੌਰੇ ਦੌਰਾਨ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਰੱਖਿਆ ਮੰਤਰੀ ਨੂੰ ਸੌਂਪੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੇੜਲੇ ਕੰਢਿਆਲੀ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਵਧਾ ਕੇ 20 ਹਜ਼ਾਰ ਰੁਪਏ ਕੀਤੀ ਜਾਵੇ। ਇਸ ਤੋਂ ਇਲਾਵਾ ਜਿਹੜੇ ਕਿਸਾਨਾਂ ਨੂੰ ਆਪਣੀ ਫਸਲ ਪਾਲਣ ਲਈ ਡੀਜ਼ਲ ਫੂਕਣਾ ਪੈਂਦਾ ਹੈ, ਉਨ੍ਹਾਂ ਨੂੰ ਬਿਜਲੀ ਦੇ ਕੁਨੈਕਸ਼ਨ ਦੇਣ ਲਈ ਸੈਨਾ ਵੱਲੋਂ 'ਇਤਰਾਜ਼ਹੀਣਤਾ ਸਰਟੀਫਿਕੇਟ' ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਕੰਢਿਆਲੀ ਤਾਰ ਪਾਰ ਕਾਸ਼ਤ ਕਰਦੇ ਗਰੀਬ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ। ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਕੈਂਟ ਖੇਤਰ ਸਬੰਧੀ ਵੀ ਲੋਕਾਂ ਦੀ ਮੁਸ਼ਕਲਾਂ ਬਾਰੇ ਰੱਖਿਆ ਮੰਤਰੀ ਨੂੰ ਜਾਣੂੰ ਕਰਵਾਇਆ। ਕੈਂਟ ਖੇਤਰ ਦੀਆਂ ਜਿਹੜੀਆਂ ਪੁਰਾਣੀਆਂ ਇਮਾਰਤਾਂ ਖਸਤਾ ਹਾਲਤ ਵਿੱਚ ਹਨ, ਉਨ੍ਹਾਂ ਦੀ ਰਿਪੇਅਰ ਦੀ ਇਜਾਜ਼ਤ ਦਿੱਤੀ ਜਾਵੇ।  ਕੈਂਟ ਖੇਤਰ ਵਿਚਲੀਆਂ ਜਾਇਦਾਦਾਂ ਦੀ ਮਾਲਕੀ ਤਬਦੀਲੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਲੋਕ ਹਾਊਸ ਲੋਨ ਜਿਹੇ ਲਾਭ ਹਾਸਲ ਕਰ ਸਕਣ। ਬਰਤਾਨਵੀ ਸਮੇਂ ਦੇ ਉਸ ਪੁਰਾਣੇ ਕਾਨੂੰਨ ਨੂੰ ਖਤਮ ਕੀਤਾ ਜਾਵੇ ਜਿਸ ਤਹਿਤ ਇਕ ਵਿਦੇਸ਼ੀ ਤਾਂ ਜਾਇਦਾਦ ਖਰੀਦ ਸਕਦਾ ਸੀ ਪਰ ਕਿਸੇ ਭਾਰਤੀ ਵਿਅਕਤੀ ਨੂੰ ਜਾਇਦਾਦ ਦੀ ਕੀਮਤ ਪੰਜ ਹਜ਼ਾਰ ਰੁਪਏ ਤੋਂ ਵੱਧ ਹੋਣ ਦੀ ਸੂਰਤ ਵਿੱਚ ਖਰੀਦ ਸਬੰਧੀ ਇਜਾਜ਼ਤ ਲੈਣੀ ਪੈਂਦੀ ਸੀ। ਕੈਂਟੋਨਮੈਂਟ ਐਕਟ 2006 ਵਿੱਚ ਸੋਧ ਕੀਤੀ ਜਾਵੇ ਤਾਂ ਜੋ ਸਿਵਲ ਖੇਤਰ ਵਿੱਚ ਸੈਨਾ ਦੀ ਕੋਈ ਦਖਲਅੰਦਾਜ਼ੀ ਨਾ ਹੋਵੇ। ਜਿਨ੍ਹਾਂ ਜਾਇਦਾਦਾਂ ਦੀ ਲੀਜ਼ ਖਤਮ ਹੋ ਚੁੱਕੀ ਹੈ, ਉਸ ਨੂੰ ਨਵਿਆਇਆ ਜਾਵੇ ਅਤੇ ਇਨ੍ਹਾਂ ਜਾਇਦਾਦਾਂ ਨੂੰ ਫਰੀਹੋਲਡ ਐਲਾਨਣ ਸਬੰਧੀ ਨੀਤੀ ਬਣਾਈ ਜਾਵੇ। ਭੌਂ-ਨੀਤੀ ਬਣਾਉਂਦੇ ਸਮੇਂ ਲੋਕ ਪ੍ਰਤੀਨਿਧੀਆਂ ਦੀ ਸ਼ਮੂਲੀਅਤ ਵੀ ਯਕੀਨੀ ਬਣਾਈ ਜਾਵੇ। ਰਾਣਾ ਸੋਢੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉਠਾਈਆਂ ਮੰਗਾਂ 'ਤੇ ਰੱਖਿਆ ਮੰਤਰੀ ਨੇ ਹਾਂਪੱਖੀ ਹੁੰਗਾਰਾ ਦਿੱਤਾ। ਰੱਖਿਆ ਮੰਤਰੀ ਨੇ ਜਿੱਥੇ ਬਿਜਲੀ ਦੇ ਕੁਨੈਕਸ਼ਨ ਲਈ 'ਇਤਰਾਜ਼ਹੀਣਤਾ ਸਰਟੀਫਿਕੇਟ' ਜਾਰੀ ਕਰਨ ਦੀ ਸਿਧਾਂਤਕ ਸਹਿਮਤੀ ਦਿੱਤੀ ਉਥੇ ਬਾਕੀ ਮੰਗਾਂ 'ਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ।

 

Tags: Nirmala Sitharaman , Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD