Saturday, 11 May 2024

 

 

ਖ਼ਾਸ ਖਬਰਾਂ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ

 

ਕਾਂਗਰਸ ਸਰਕਾਰ ਦੇ ਡੇੜ ਸਾਲ ਦੇ ਰਾਜ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਬਣਿਆ ਨਰਕ : ਰਵਿੰਦਰ ਸਿੰਘ ਬ੍ਰਹਮਪੁਰਾ

ਹਲਕਾ ਵਿਧਾਇਕ ਨੂੰ ਲੋਕਾਂ ਦੀ ਸਮਸਿਆਵਾਂ ਹੱਲ ਕਰਨ ਦੀ ਦਿੱਤੀ ਨਸੀਹਤ : ਰਵਿੰਦਰ ਸਿੰਘ ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 13 Aug 2018

ਪੰਜਾਬ ਦੇ ਲੋਕਾਂ ਨੂੰ ਜੋ ਕਾਂਗਰਸ ਸਰਕਾਰ ਵੱਲੋਂ ਵਾਅਦੇ ਕੀਤੇ ਗੲੇ ਸਨ ਉਹ ਸਭ ਖੋਖਲੇ ਸਿੱਧ ਹੋ ਰਹੇ ਹਨ ਕਿਉਂਕਿ ਡੇੜ ਸਾਲ ਦਾ ਲੰਮਾ ਸਮਾਂ ਬੀਤ ਜਾਣ ਮਗਰੋਂ ਕਾਂਗਰਸ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ ਜਿਸ ਤੋਂ ਇਹ ਸਾਫ ਸਪਸ਼ਟ ਹੋ ਚੁੱਕਾ ਹੈ ਕਿ ਇਹ ਸਰਕਾਰ ਹੋਰ ਲੰਮਾ ਸਮਾਂ ਨਹੀਂ ਚੱਲ ਸਕਦੀ ਇਥੇ ਇਹ ਦਰਸਾਉਣਾ ਬਹੁਤ ਮਹੱਤਵਪੂਰਨ ਹੈ ਕਿ ਨਾ ਤੇ ਇਸ ਕਾਂਗਰਸ ਸਰਕਾਰ ਦੇ ਵਿਧਾਇਕ ਅਤੇ ਨਾ ਹੀ ਇਸ ਕਾਂਗਰਸ ਰਾਜ ਵਿੱਚ ਕੰਮ ਕਰ ਰਹੇ ਪ੍ਰਸ਼ਾਸਨਿਕ ਅਧਿਕਾਰੀ ਕਿਧਰੇ  ਲੋਕਾਂ ਨਾਲ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ।ਇਥੇ ਗੱਲ ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਇਹਨਾਂ ਦਿਨਾਂ ਵਿੱਚ ਹਰ ਖੇਤਰ ਵਿੱਚ ਚਰਚੇ ਦਾ ਵਿਸ਼ਾ ਬਣਿਆ ਹੋਇਆ ਹੈ। ਇਥੇ ਗੱਲ ਸਿਆਸਤ ਦੀ ਕੀਤੀ ਜਾਵੇ ਤਾਂ ਮਜੂਦਾ ਹਾਕਮ ਰਾਜ ਦੇ ਵਿਧਾਇਕਾਂ ਦੀ ਕੀਤੀ ਜਾਵੇ ਤਾਂ ਲੋਕ ਉਨ੍ਹਾਂ ਨੂੰ ਭਗੋੜੇ ਦੇ ਤੌਰ ਤੇ ਮੰਨ ਰਹੇ ਹਨ ਜਿਸ ਲਈ ਹੁਣ ਲੋਕਾਂ ਨੂੰ ਉਨ੍ਹਾਂ ਤੋਂ ਬਿਨਾਂ ਰਹਿਣ ਦੀ ਆਦਤ ਪੈ ਗਈ ਹੈ ਅਤੇ ਕੁੱਝ ਫ਼ਤਿਹ ਗਰੁੱਪ ਨਾ ਦੇ ਫ਼ਸਲੀ ਬਟੇਰੇ ਅਕਾਲੀ ਦਲ ਖ਼ਿਲਾਫ਼ ਡੂੰਘੀਆਂ ਸਾਜ਼ਿਸ਼ਾਂ ਘੜਨ ਦੇ ਇਲਜ਼ਾਮ ਵਿੱਚ ਪਾਰਟੀ ਵਿੱਚੋਂ ਹਮੇਸ਼ਾ - ਹਮੇਸ਼ਾ ਲਈ ਬਾਹਰ ਕਰ ਦਿੱਤੇ ਗਏ ਸਨ, ਜਿਥੇ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹੇ ਅਤੇ ਸੂਬਾ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਉਥੇ ਹੀ ਕੁੱਝ ਫ਼ਸਲੀ ਬਟੇਰੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੇ, ਜਿਸ ਦਾ ਅਕਾਲੀ ਦਲ ਨੂੰ ਕੋਈ ਖ਼ਾਸ ਪ੍ਰਭਾਵ ਨਹੀਂ ਪੈਂਦਾ ਹੈ ਜਿਸ ਦੇ ਪਿੱਛੇ ਵੀ ਕੁੱਝ ਮੁੱਖ ਕਾਰਨ ਹਨ ਕਿਉਂਕਿ ਇਸ ਹਲਕੇ ਨੂੰ ਹਰ ਖੇਤਰ ਵਿੱਚ " ਮਾਝੇ ਦੇ ਜਰਨੈਲ" ਦੇ ਨਾ ਨਾਲ ਜਾਣੇ ਜਾਂਦੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜਿਨ੍ਹਾਂ ਦਾ ਸਿਆਸਤ ਪ੍ਰਤੀ ਬੜਾ ਲੰਮਾਂ ਚੋੜਾ ਤਜਰਬਾ ਹੈ ਅਤੇ ਉਹ ਇਸ ਹਲਕੇ ਤੋਂ ਮੋਜੂਦਾ ਸਾਂਸਦ ਵੀ ਹਨ ਜਿਨ੍ਹਾਂ ਦੀ ਹਲਕੇ ਨੂੰ ਬਹੁਤ ਵੱਡੀ ਦੇਣ ਹੈ।

ਇਥੇ ਵਰਣਨਯੋਗ ਹੈ ਕਿ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਲੋਕਾਂ ਦੇ ਦਿਲਾਂ ਦੀ ਧੜਕਣ ਬਣ ਚੁੱਕੇ ਹਨ ਕਿਉਂਕਿ ਉਹ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ, ਜਿਸ ਲੲੀ ਉਹ ਇਸ ਹਲਕੇ ਤੋਂ  ਲੋਕਾਂ ਲਈ ਹਰਮਨ ਪਿਆਰੇ ਨੇਤਾ ਮੰਨੇ ਜਾ ਰਹੇ ਹਨ ਅਤੇ ਜਿਨ੍ਹਾਂ ਨੂੰ ਲੋਕਾਂ ਵੱਲੋਂ ਵੀ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਬੀਤੇ ਦਿਨੀਂ ਬ੍ਰਹਮਪੁਰਾ ਅਾਪਣੇ ਹਲਕੇ ਵਿੱਚ ਰੋਜ਼ਾਨਾ ਵਾਂਗ ਕਿਤੇ ਜਾ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਨਜ਼ਰ ਪਿੰਡ ਭਰੋਵਾਲ ਵਿਖੇ ਸੜਕ ਤੇ ਕਿਨਾਰੇ ਪਾਣੀ ਵੱਲ ਪੈ ਗਈ ਜਿਸ ਦਾ ਸਿੱਧਾ ਪ੍ਰਸਾਰਣ ਉਨ੍ਹਾਂ  ਨੇ ਆਪਣੇ ਫੇਸਬੁੱਕ ਪੇਜ ਤੋਂ ਲਾਈਵ ਹੋਕੇ ਮੋਜੂਦਾ ਸਥਿਤੀ ਬਾਰੇ ਵੀ ਚਾਨਣਾ ਪਾਇਆ ਅਤੇ ਸਰਕਾਰ ਅਤੇ ਮੋਜੂਦਾ ਵਿਧਾਇਕਾਂ ਨੂੰ ਕੰਮ ਕਰਨ ਦੀ ਠੱਲ ਪਾਈ। ਉਨ੍ਹਾਂ ਆਖਿਆ ਕਿ ਇਸ ਹਲਕੇ ਅਤੇ ਪਿੰਡ ਦਾ ਵਿਕਾਸ ਕਾਂਗਰਸ ਦੇ ਰਾਜ ਵਿੱਚ ਬਦ ਤੋਂ ਵੀ ਬੱਤਰ ਹੋ ਗਿਆ ਹੈ, ਮੇਨ ਸੜਕ ਤੇ ਬਣਿਆ ਹੋਇਆ ਬੱਸ ਅੱਡੇ ਦੀ ਸਥਿਤੀ ਕਿਸੇ ਤਲਾਬ ਤੋਂ ਘੱਟ ਨਹੀਂ ਨਜ਼ਰ ਆ ਰਹੀ ਹੈ, ਜਿਸ ਲਈ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਵੀ ਕੀਤਾ ਜਾ ਰਿਹਾ ਹੈ, ਇਥੇ ਮੋਜੂਦਾ ਲੋਕਾਂ ਨੇ ਵੀ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਲਈ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਝਾੜ ਪਾਈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।ਬ੍ਰਹਮਪੁਰਾ ਨੇ ਅੱਗੇ ਇਹ ਵੀ ਆਖਿਆ ਕਿ ਚੋਣਾਂ ਜਿੱਤਣ ਮਗਰੋਂ ਕਾਂਗਰਸ ਸਰਕਾਰ ਲੲੀ ਇਹ ਬਹੁਤ ਅਫਸੋਸ ਵਾਲੀ ਗੱਲ ਹੈ ਕਿ ਉਹ ਲੋਕਾਂ ਲੲੀ ਭਗੋੜੇ ਬਣ ਕੇ ਰਹਿ ਚੁੱਕੇ ਹਨ ਅਤੇ ਇਹ ਸਰਾਸਰ ਲੋਕਾਂ ਨਾਲ ਠੱਗੀ ਮਾਰੀ ਗਈ ਹੈ ਜਿਸ ਦੀ ਉਨ੍ਹਾਂ ਕਰੜੇ ਸ਼ਬਦਾਂ ਵਿੱਚ ਨਿੰਦਿਆ ਕੀਤੀ ਅਤੇ ਉਨ੍ਹਾਂ ਆਖਿਆ ਕਿ ਸਮਾਂ ਆਉਣ ਤੇ ਲੋਕ ਇਹਨਾਂ ਵਿਰੁੱਧ ਫਤਵਾ ਜਾਰੀ ਕਰਨਗੇ। ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD