Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 31 ਜੁਲਾਈ ਤੱਕ ਇਕ ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 27.10 ਕਰੋੜ ਦੀ ਰਾਸ਼ੀ ਵੰਡੀ : ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਹੋਰ ਲਾਭਪਾਤਰੀ ਜੋੜਨ ਲਈ ਜਾਗਰੂਕ ਮੁਹਿੰਮ ਵਿੱਢੀ

Web Admin

Web Admin

5 Dariya News

ਚੰਡੀਗੜ੍ਹ , 13 Aug 2018

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਦੀ ਉਨਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ 'ਤੇ ਤਿੰਨ ਕਿਸ਼ਤਾਂ ਵਿੱਚ ਕੁੱਲ 5000 ਰੁਪਏ ਦੀ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਬਾਰੇ ਚਲਾਈ ਜਾ ਰਹੀ ਜਾਗਰੂਕਤਾ ਲਹਿਰ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ। 31 ਜੁਲਾਈ 2018 ਤੱਕ ਪੰਜਾਬ ਵਿੱਚ 1,06,709 ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ 27.10 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪੰਜਾਬ ਸੂਬੇ ਵਿੱਚ ਪਹਿਲੀ ਜੁਲਾਈ 2017 ਤੋਂ ਲਾਗੂ ਕੀਤੀ ਜਾ ਚੁੱਕੀ ਹੈ ਜਿਸ ਅਧੀਨ ਵਿਭਾਗ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਉਨ੍ਹਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ 'ਤੇ ਤਿੰਨ ਕਿਸ਼ਤਾਂ ਵਿੱਚ ਕ੍ਰਮਵਾਰ 1000 ਰੁਪਏ, 2000 ਰੁਪਏ ਤੇ 2000 ਰੁਪਏ ਦੀ ਅਦਾਇਗੀ ਕੀਤੀ ਜਾਂਦੀ ਹੈ। ਪ੍ਰਤੀ ਲਾਭਪਾਤਰੀ 5000 ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਸਕੀਮ ਅਧੀਨ ਲਾਭ ਲੈਣ ਲਈ ਕੋਈ ਆਮਦਨ ਦੀ ਸ਼ਰਤ ਨਹੀਂ ਹੈ। ਕੋਈ ਵੀ ਔਰਤ ਜੋ ਸਰਕਾਰੀ ਕਰਮਚਾਰੀ ਨਾ ਹੋਵੇ, ਉਹ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੀ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਕੀਮ ਬਾਰੇ ਜਾਗਰੂਕ ਮੁਹਿੰਮ ਵਿੱਢੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਫਾਇਦਾ ਲੈ ਸਕਣ। ਉਨ੍ਹਾਂ ਵਿਭਾਗ ਵੱਲੋਂ ਆਮ ਜਨਤਾ ਨੂੰ ਬੇਨਤੀ ਵੀ ਕੀਤੀ ਇਸ ਯੋਜਨਾ ਅਧੀਨ ਵੱਧ ਤੋਂ ਵੱਧ ਲਾਭ ਲੈਣ ਹਿੱਤ ਆਪਣੇ ਨੇੜਲੇ ਆਂਗਣਵਾੜੀ ਸੈਂਟਰ ਵਿਖੇ ਆਂਗਣਵਾੜੀ ਵਰਕਰ ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਹੈਲਪ ਲਾਈਨ ਨੰਬਰਾਂ 0172-2608746 ਅਤੇ 70872-23325 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD