Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਰਾਜਨਾਥ ਸਿੰਘ ਨੂੰ ਸਾਰੇ ਲਟਕੇ ਸਿੱਖ ਮਸਲੇ ਜਲਦੀ ਹੱਲ ਕਰਨ ਦੀ ਅਪੀਲ

ਐਸਜੀਪੀਸੀ ਨੇ ਮੰਗ ਪੱਤਰ ਦਿੰਦਿਆਂ 1984 ਸਿੱਖ ਕਤਲੇਆਮ ਕੇਸਾਂ ਦੀ ਰੋਜ਼ਾਨਾ ਸੁਣਵਾਈ, ਰਾਜੋਆਣਾ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਨ ਅਤੇ ਵਿਭਿੰਨ ਜੇਲ੍ਹਾਂ ਵਿਚ ਬੰਦ ਸਿੱਖ ਬੰਦੀਆਂ ਰਿਹਾ ਕਰਨ ਦੀ ਮੰਗ ਕੀਤੀ

Web Admin

Web Admin

5 Dariya News

ਨਵੀਂ ਦਿੱਲੀ , 14 Aug 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਇੱਕ ਉੱਚ ਪੱਧਰੀ ਪਾਰਟੀ ਵਫ਼ਦ ਦੇ ਨਾਲ ਗ੍ਰਹਿ ਮੰਤਰੀ  ਰਾਜਨਾਥ ਸਿੰਘ ਨੂੰ ਮਿਲੇ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰਹਿ ਮੰਤਰਾਲੇ ਕੋਲ ਸੌਂਪੇ ਜਾ ਚੁੱਕੇ ਸਿੱਖਾਂ ਦੇ ਸਾਰੇ ਲਟਕੇ ਮਸਲਿਆਂ ਨੂੰ ਤੁਰੰਤ ਹੱਲ ਕੀਤਾ ਜਾਵੇ।ਇਸ ਮੌਕੇ ਅਕਾਲੀ ਦਲ ਦੇ ਵਫ਼ਦ, ਜਿਸ ਵਿਚ ਐਸਜੀਪੀਸੀ ਦੇ ਪ੍ਰਧਾਨ ਸਰਦਾਰ ਗੋਬਿੰਦ ਸਿੰਘ ਲੌਂਗੋਵਾਲ ਵੀ ਸ਼ਾਮਿਲ ਸਨ, ਵੱਲੋਂ ਗ੍ਰਹਿ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੰਗ ਪੱਤਰ ਵਿਚ ਦਿੱਲੀ ਵਿਚ ਹੋਏ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਜਲਦੀ ਇਨਸਾਫ ਦਿਵਾਉਣ ਵਾਸਤੇ ਸਾਰੇ ਕੇਸਾਂ ਦੀ ਰੋਜ਼ਾਨਾ ਸੁਣਵਾਈ ਲਈ ਇੱਕ ਵਿਸ਼ੇਸ਼ ਅਦਾਲਤ ਕਾਇਮ ਕਰਨ ਦੀ ਮੰਗ ਕੀਤੀ ਗਈ। ਵਫ਼ਦ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਜਾਵੇ ਜੋ ਕਿ ਪਿਛਲੇ 21 ਸਾਲ ਤੋਂ ਜੇਲ੍ਹ ਵਿਚ ਬੰਦ ਹੈ।ਵਫ਼ਦ ਨੇ ਸਜ਼ਾਵਾਂ ਪੂਰੀਆਂ ਕਰਨ ਚੁੱਕਣ ਤੋਂ ਬਾਅਦ ਵੀ ਭਾਰਤ ਦੀ ਵੱਖ ਵੱਖ ਜੇਲ੍ਹਾਂ ਵਿਚ ਬੰਦ ਸਿੱਖ ਬੰਦੀਆਂ ਤੁਰੰਤ ਰਿਹਾ ਕੀਤੇ ਜਾਣ ਦੀ ਮੰਗ ਕੀਤੀ। ਗ੍ਰਹਿ ਮੰਤਰੀ ਨੂੰ ਇਹਨਾਂ ਸਾਰੇ ਮਾਮਲਿਆਂ ਨੂੰ ਤੇਜ਼ੀ ਨਾਲ ਹੱਲ ਕਰਨ ਵਾਸਤੇ ਅਪੀਲ ਕਰਦਿਆਂ ਵਫ਼ਦ ਨੇ ਕਿਹਾ ਕਿ ਇਹ ਸਾਰੇ ਮਸਲੇ ਡੂੰਘੀ ਤਰ੍ਹਾਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ। ਐਸਜੀਪੀਸੀ ਦੇ ਪ੍ਰਧਾਨ ਨੇ ਗ੍ਰਹਿ ਮੰਤਰੀ ਦੇ ਧਿਆਨ ਵਿਚ ਇਹ ਗੱਲ ਲਿਆਂਦੀ ਕਿ ਧਾਰਮਿਕ ਜਥੇਬੰਦੀਆਂ ਵੱਲੋਂ ਗ੍ਰਹਿ ਮੰਤਰਾਲੇ ਕੋਲ ਇਹ ਸਾਰੇ ਮਸਲੇ ਲਗਾਤਾਰ ਉਠਾਏ ਜਾ ਰਹੇ ਹਨ।  

ਬੀਬੀ ਹਰਸਿਮਰਤ ਕੌਰ ਬਾਦਲ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਸ੍ਰੀ ਨਰੇਸ਼ ਗੁਜਰਾਲ, ਸਰਦਾਰ ਮਨਜੀਤ ਸਿੰਘ ਜੀਕੇ ਅਤੇ ਸਰਦਾਰ ਤਰਲੋਚਨ ਸਿੰਘ ਦੀ ਹਾਜ਼ਰੀ ਵਾਲੇ ਇਸ ਵਫ਼ਦ ਨੇ ਕੇਂਦਰ ਨੂੰ ਜੋਧਪੁਰ ਦੇ ਸਾਰੇ ਸਿੱਖ ਨਜ਼ਰਬੰਦਾਂ ਨੂੰ ਮੁਆਵਜ਼ਾ ਦਿੱਤੇ ਜਾਣ ਅਪੀਲ ਕਰਦਿਆਂ ਕਿਹਾ ਕਿ 365 ਨਜ਼ਰਬੰਦਾਂ ਵਿਚੋਂ ਸਿਰਫ 40 ਨੂੰ ਹੀ ਮੁਆਵਜ਼ਾ ਦਿੱਤਾ ਗਿਆ ਹੈ। ਵਫ਼ਦ ਨੇ 1989 ਤੋਂ ਲੈ ਕੇ ਅਫਗਾਨਿਸਤਾਨ ਵਿਚੋਂ ਜਬਰੀ ਕੱਢੇ ਗਏ ਸਾਰੇ ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਨਾਗਰਿਕਤਾ ਦਿੱਤੇ ਜਾਣ ਦੀ ਵੀ ਅਪੀਲ ਕੀਤੀ। ਇਸ ਤੋਂ ਇਲਾਵਾ ਵਫ਼ਦ ਨੇ ਗੁਰਦੁਆਰਾ ਡਾਂਗ ਮਾਰ ਸਾਹਿਬ ਨੂੰ ਦੁਬਾਰਾ ਖੋਲ੍ਹੇ ਜਾਣ ਅਤੇ ਇਸ ਦਾ ਪ੍ਰਬੰਧ ਸਿੱਖ ਭਾਈਚਾਰੇ ਨੂੰ ਸੌਂਪੇ ਜਾਣ ਦੀ ਵੀ ਅਪੀਲ ਕੀਤੀ।ਵਫ਼ਦ ਨੇ ਭਾਰਤ ਵਿਚ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵਿਚ ਪੈਂਦੇ ਗੁਰਦੁਆਰਾ ਕਰਤਾਰਪੁਰ ਤਕ ਰੁਕਾਵਟ-ਰਹਿਤ ਗਲਿਆਰਾ ਬਣਾਏ ਜਾਣ ਦਾ ਮੁੱਦਾ ਵੀ ਉਠਾਇਆ। ਵਫ਼ਦ ਨੇ ਕਿਹਾ ਕਿ ਕਰਤਾਰਪੁਰ ਵਿਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਗੁਰਦੁਆਰਾ ਸਥਿਤ ਹੈ। 2019 ਵਿਚ ਮਹਾਨ ਗੁਰੂ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਕਰਕੇ ਦੁਨੀਆਂ ਭਰ ਦੇ ਸਿੱਖਾਂ ਵੱਲੋਂ ਇਹ ਮੰਗ ਕੀਤੀ ਗਈ ਹੈ ਕਿ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਤਕ ਸ਼ਰਧਾਲੂਆਂ ਨੂੰ ਬਿਨਾ ਰੋਕ ਟੋਕ ਦੇ ਜਾਣ ਵਾਸਤੇ ਗਲਿਆਰਾ ਬਣਾਇਆ ਜਾਵੇ। ਵਫ਼ਦ ਨੇ ਸ੍ਰੀ ਰਾਜਨਾਥ ਸਿੰਘ ਨੂੰ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ  ਜੰਮੂ ਅਤੇ ਕਸ਼ਮੀਰ ਵਿਚ ਸਿੱਖਾਂ ਨਾ ਵਿਤਕਰਾ ਕੀਤਾ ਜਾ ਰਿਹਾ ਹੈ। 

ਵਫ਼ਦ ਨੇ ਅਪੀਲ ਕੀਤੀ ਕਿ ਸਿੱਖਾਂ ਨੂੰ ਸਰਕਾਰੀ ਨੌਕਰੀਆਂ ਅਤੇ ਸਕੀਮਾਂ ਵਿੱਚ ਢੁੱਕਵੀਂ ਹਿੱਸੇਦਾਰੀ ਦੇਣ ਵਾਸਤੇ  ਉਹਨਾਂ ਨੂੰ ਨਿੱਕੀ ਘੱਟ ਗਿਣਤੀ ਦਾ ਦਰਜਾ ਦਿੱਤਾ ਜਾਵੇ। ਵਫ਼ਦ ਨੇ ਗ੍ਰਹਿ ਮੰਤਰੀ ਨੂੰ ਐਸਜੀਪੀਸੀ ਵੱਲੋਂ ਕੀਤੀ ਬੇਨਤੀ ਉੱਤੇ ਵੀ ਗੌਰ ਕਰਦਿਆਂ ਮਹਾਰਾਸ਼ਟਰ ਸਰਕਾਰ ਨੂੰ ਇਹ ਕਹਿਣ ਲਈ ਆਖਿਆ ਕਿ ਉਹ ਤਖ਼ਤ ਸੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਬੋਰਡ, ਨੰਦੇੜ ਐਕਟ 1956 ਵਿਚ ਸੋਧ ਕਰਨ ਦੇ ਫੈਸਲੇ ਉੱਤੇ ਨਜ਼ਰਸਾਨੀ ਕਰ ਲਵੇ, ਜਿਸ ਨੂੰ ਸੂਬਾਈ ਅਸੰਬਲੀ ਵਲੋਂ ਅਜੇ ਪਾਸ ਕੀਤਾ ਜਾਣਾ ਬਾਕੀ ਹੈ। ਵਫ਼ਦ ਨੇ ਕਿਹਾ ਕਿ ਤਜਵੀਜ਼ ਦੇ ਮੁਤਾਬਿਕ ਸੂਬਾ ਸਰਕਾਰ ਨੇ ਬੋਰਡ ਵਿਚ 6 ਹੋਰ ਮੈਂਬਰ ਨਾਮਜ਼ਦ ਕਰਨ ਦੀ ਇੱਛਾ ਜਤਾਈ ਹੈ, ਜਿਸ ਉੱਤੇ ਐਸਜੀਪੀਸੀ ਅਤੇ ਦੁਨੀਆਂ ਭਰ ਵਿਚ ਵਸਦੀ ਸਿੱਖ ਸੰਗਤ ਵੱਲੋਂ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ।  ਵਫ਼ਦ ਨੇ ਇਹ ਗੱਲ ਵੀ ਗ੍ਰਹਿ ਮੰਤਰੀ ਦੇ ਧਿਆਨ ਵਿਚ ਲਿਆਂਦੀ ਕਿ ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਛੋਟ ਨੂੰ ਸਿਰਫ ਦਸਤਾਰ ਬੰਨ੍ਹਣ ਵਾਲੀਆਂ ਸਿੱਖ ਔਰਤਾਂ ਤਕ ਸੀਮਤ ਕਰਨ ਲਈ ਆਪਣੇ ਮੋਟਰ ਵਹੀਕਲ ਐਕਟ ਵਿਚ ਸੋਧ ਕੀਤੀ ਗਈ ਹੈ। ਵਫ਼ਦ ਨੇ ਦੱਸਿਆ ਕਿ ਸਿੱਖ ਔਰਤਾਂ ਹੈਲਮਟ ਨਹੀਂ ਪਾ ਸਕਦੀਆਂ, ਕਿਉਂਕਿ ਸਿੱਖ ਧਰਮ ਅਨੁਸਾਰ ਇਹ ਟੋਪੀ ਵਰਗਾ ਹੋਣ ਕਰਕੇ ਗੁਲਾਮੀ ਦਾ ਪ੍ਰਤੀਕ ਹੈ। ਵਫ਼ਦ ਨੇ ਇਸ ਸੰਬੰਧੀ ਚੰਡੀਗੜ੍ਹ ਪ੍ਰਸਾਸ਼ਨ ਦੇ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ।ਵਫ਼ਦ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਜਿਹਨਾਂ ਸਿੱਖਾਂ ਨੂੰ ਸਿੱਕਮ ਵਿਚ ਆਪਣੇ ਘਰ ਛੱਡਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਉਹਨਾਂ ਦੇ ਹੱਕਾਂ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਵਫ਼ਦ ਨੇ ਇਹ ਵੀ ਦੱਸਿਆ ਕਿ ਮੁੰਬਈ ਪ੍ਰਸਾਸ਼ਨ ਸ਼ਹਿਰ ਦੇ ਬਿਲਕੁੱਲ ਵਿਚ ਪੈਂਦੀ ਇੱਕ ਕਲੋਨੀ ਵਿਚ ਰਹਿੰਦੇ ਸਿੱਖਾਂ ਨੂੰ ਜਬਰਦਸਤੀ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਵਫ਼ਦ ਨੇ ਦੱਸਿਆ ਕਿ 1957 ਵਿਚ ਸਿੱਖਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ ਤੋਂ ਪਹਿਲਾਂ ਇਹ ਕਲੋਨੀ ਇੱਕ ਸ਼ਰਨਾਰਥੀ ਕੈਂਪ ਹੁੰਦੀ ਸੀ। ਵਫ਼ਦ ਨੇ ਗ੍ਰਹਿ ਮੰਤਰੀ ਨੂੰ ਦਥਖਲ ਦੇ ਕੇ ਇਸ ਕਾਰਵਾਈ ਨੂੰ ਤੁਰੰਤ ਰੋਕਣ ਲਈ ਆਖਿਆ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਸਿੱਖ ਐਸੋਸੀਏਸ਼ਨ ਦੇ ਨੁੰਮਾਇਦੇ ਖਜਿੰਦਰ ਸਿੰਘ ਅਤੇ ਤਰਵਿੰਦਰ ਸਿੰਘ ਵੀ ਇਸ ਵਫ਼ਦ ਦਾ ਹਿੱਸਾ ਸਨ।

 

Tags: Rajnath Singh , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD