Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

72ਵਾਂ ਆਜਾਦੀ ਦਿਵਸ ਮੌਕੇ ਮਨਪ੍ਰੀਤ ਸਿੰਘ ਬਾਦਲ ਖਜਾਨਾ, ਯੋਜਨਾ ਤੇ ਰੁਜਗਾਰ ਉਤਪਤੀ ਮੰਤਰੀ ਪੰਜਾਬ ਨੇ ਕੌਮੀ ਝੰਡਾ ਲਹਿਰਾਇਆ

ਕਿਹਾ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਨੂੰ ਕਰਾਂਗੇ ਨਸ਼ਾ ਮੁਕਤ, ਕਿਹਾ-ਬੰਦ ਪਈਆਂ ਚਿਮਨੀਆਂ ਵਿੱਚੋਂ ਮੁੜ ਨਿਕਲੇਗਾ ਧੂੰਆਂ

Web Admin

Web Admin

5 Dariya News

ਅੰਮ੍ਰਿਤਸਰ , 15 Aug 2018

Last updated on: Aug 15, 2018, 00:00 IST

ਜ਼ਿਲ੍ਹਾ ਅੰਮ੍ਰਿਤਸਰ ਵਿੱਚ 72ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੁਬਾਰਕ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਰੋਹ ਦੌਰਾਨ ਮਨਪ੍ਰੀਤ ਸਿੰਘ ਬਾਦਲ ਖਜਾਨਾ, ਯੋਜਨਾ ਤੇ ਰੁਜਗਾਰ ਉਤਪਤੀ ਮੰਤਰੀ ਪੰਜਾਬ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ।ਇਸ ਮੌਕੇ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਐਸ:ਸ੍ਰੀਵਾਸਤਵਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਉਨ੍ਹਾਂ ਦੇ ਨਾਲ ਸਨ। ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼,  ਐਨ.ਸੀ.ਸੀ. ਕੈਡਿਟਸ, ਗਰਲਜ਼ ਗਾਈਡਜ਼ ਟੁਕੜੀਆਂ ਤੇ ਅਧਾਰਿਤ ਸ਼ਾਨਦਾਰ  ਸਮੁੱਚੀ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਪ੍ਰਭਜੋਤ ਸਿੰਘ ਵਿਰਕ ਏ:ਸੀ:ਪੀ ਟ੍ਰੈਫਿਕ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸਾਸਨ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ  ਵਿਅਕਤੀਆਂ  ਦਾ ਸਨਮਾਨ ਵੀ ਕੀਤਾ ਗਿਆ। ਬਾਦਲ ਨੇ ਆਪਣੇ ਸੰਬੋਧਨ ਵਿੱਚ ਦੇਸ ਦੀ ਆਜਾਦੀ ਦੇ 72 ਵੇਂ ਆਜ਼ਾਦੀ ਦਿਵਸ ਦੀ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਦੇਸ਼ ਵਾਸੀ ਜੋ ਅਜਾਦੀ ਦਾ ਨਿੱਘ ਮਾਣ ਰਹੇ ਹਨ ਉਹ ਅਜ਼ਾਦੀ ਪ੍ਰਾਪਤ ਕਰਨ ਲਈ ਦੇਸ਼ ਭਗਤਾਂ ਨੇ ਅਜਾਦੀ ਲਈ ਕੁਰਬਾਨੀਆਂ ਕੀਤੀਆਂ ਅਤੇ ਪੰਜਾਬ ਦੇ ਸਭ ਤੋਂ ਵੱਧ ਨੋਜਵਾਨਾਂ ਨੇ ਦੇਸ਼ ਦੀ ਅਜਾਦੀ ਹਾਸਲ ਕਰਨ ਲਈ ਸ਼ਹਾਦਤਾਂ ਦਿਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਕੋਈ ਕੀਮਤ ਨਹੀਂ ਲਗਾਈ ਜਾ ਸਕਦੀ। ਆਜ਼ਾਦੀ ਦੀ ਕੀਮਤ ਉਹੀ ਲੋਕ ਦੱਸ ਸਕਦੇ ਹਨ ਜਿੰਨਾਂ ਨੇ ਕੁਰਬਾਨੀਆਂ ਕੀਤੀਆਂ ਅਤੇ ਫਾਂਸੀਆਂ ਦੇ ਰੱਸਿਆਂ ਨੂੰ ਚੁੰਮਿਆ ਹੈ। ਸ੍ਰ ਬਾਦਲ ਨੇ ਕਿਹਾ ਕਿ 1919 ਦੀ ਘਟਨਾ ਤੋਂ ਸ਼ਹੀਦ ਉਧਮ ਸਿੰਘ ਨੇ ਸਹੁੰ ਖਾਧੀ ਅਤੇ ਇਸ ਦਾ ਬਦਲਾ ਲਿਆ। ਅੱਜ ਸਾਨੂੰ ਵੀ ਭ੍ਰਿਸ਼ਟਾਚਾਰ, ਗੁਰਬੱਤ, ਨਸ਼ਾਖੋਰੀ ਵਿਰੁੱਧ ਸਹੁੰ ਚੁੱਕਣੀ ਚਾਹੀਦੀ ਹੈ ਅਤੇ ਇਸ ਨੂੰ ਖਤਮ ਕਰਨਾ ਚਾਹੀਦਾ ਹੈ। ਸ੍ਰ ਬਾਦਲ ਨੇ ਕਿਹਾ ਕਿ ਕਈ ਮੁਲਕਾਂ ਵਿੱਚ ਘੰਮਿਆ ਹਾਂ ਪ੍ਰੰਤੂ ਇਸ ਦੇਸ਼ ਤੋਂ ਸੋਹਣਾ ਮੁਲਕ ਕੋਈ ਵੀ ਨਹੀਂ ਹੈ ਪੰ੍ਰਤੂ ਕੁਝ ਮੁਸ਼ਕਲਾਂ ਆ ਗਈਆਂ ਹਨ ਜਿਸ ਕਰਕੇ ਸਾਡੇ ਦੇਸ਼ ਵਿੱਚ ਅਨਪੜ੍ਹਤਾ ਬੇਰੁਜ਼ਗਾਰੀ ਅਤੇ ਨੌਜਵਾਨ ਗੁੰਮਰਾਹ ਹੋ ਕੇ ਨਸ਼ਿਆ ਵਿੱਚ ਪੈ ਗਏ ਹਨ। ਸਾਨੂੰ ਸਭ ਤੋਂ ਇਕਮੁੱਠ ਹੋ ਅੱਗੇ ਵਧਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਮੈਂ ਅੱਜ ਸ੍ਰੀ ਗੁਰੂ ਰਾਮਦਾਸ ਦੀ ਨਗਰੀ ਵਿੱਚ ਤੁਹਾਡੀ ਮਦਦ ਲੈਣ ਲਈ ਆਇਆ ਹਾਂ ਅਤੇ ਤੁਸੀਂ ਡੇਢ ਸਾਲ ਪਹਿਲਾਂ ਸਾਡੀ ਸਰਕਾਰ ਪ੍ਰਤੀ ਵਿਸ਼ਵਾਸ਼ ਪ੍ਰਗਟ ਕੀਤਾ ਸੀ ਜਿਸ ਸਦਕਾ ਤੁਹਾਡਾ ਭਰੋਸਾ ਹੁਣ ਸਰਕਾਰ ਦੀ ਜਿੰਮੇਵਾਰੀ ਹੈ। ਕੈਪਟਨ ਸਰਕਾਰ ਤੁਹਾਡੀਆਂ ਆਸਾਂ ਤੇ ਪੂਰਾ ਉਤਰੇਗੀ। ਉਨ੍ਹਾਂ ਕਿਹਾ ਕਿ ਬਟਾਲਾ, ਮੰਡੀ ਗੋਬਿੰਦਗੜ੍ਹ ਅਤੇ ਹੋਰ ਥਾਵਾਂ ਤੇ ਜਿਥੇ ਕਾਰਖਾਨਿਆਂ ਦੀ ਚਿਮਨੀਆਂ ਉਦਾਸ ਸਨ, ਅਸੀਂ ਉਨ੍ਹਾਂ ਚਿਮਨੀਆਂ ਨੂੰ ਮੁੜ ਚਾਲੂ ਕਰਾਂਗੇ ਅਤੇ ਇਨ੍ਹਾਂ ਵਿੱਚੋਂ ਮੁੜ ਧੂੰਆਂ ਨਿਕਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਬਹਾਰਾਂ ਫਿਰ ਵਾਪਸ ਆਉਣਗੀਆਂ। ਸ੍ਰ ਬਾਦਲ ਨੇ ਕਿਹਾ ਕਿ ਇਸੇ ਹੀ ਸਰਕਾਰ ਨੇ ਪਹਿਲਾਂ ਪੰਜਾਬ ਵਿੱਚ ਅੱਤਵਾਦ ਖਤਮ ਕੀਤਾ ਸੀ ਅਤੇ ਜੇਕਰ ਇਹ ਅੱਤਵਾਦ ਖਤਮ ਕਰ ਸਕਦੀ ਹੈ ਤਾਂ ਨਸ਼ਾਂ ਵੀ ਖਤਮ ਕਰ ਸਕਦੀ ਹੈ। ਸ੍ਰ ਬਾਦਲ ਨੇ ਕਿਹਾ ਕਿ ਗੱਲਾਂ ਕਰਨ ਨਾਲ ਕੁਝ ਨਹੀਂ ਕਾਮਯਾਬੀ ਮੇਹਨਤ ਮੰਗਦੀ ਹੈ।  ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਛੋਟੀ ਤੋਂ ਛੋਟੀ ਸੇਵਾ ਵੀ ਪੰਜਾਬ ਨੂੰ ਅੱਗੇ ਲੈ ਕੇ ਜਾ ਸਕਦੀ ਹੈ ਜਿਵੇਂ ਕਿ ਪੌਦੇ ਲਗਾਓ, ਸਾਫ ਸਫਾਈ ਰੱਖੋ, ਗਰਜਮੰਦ ਦੀ ਗਰਜ ਪੂਰੀ ਕਰਨੀ, ਗਰੀਬ ਬੱਚੇ ਦੀ ਫੀਸ ਭਰਨੀ। ਸ੍ਰ ਬਾਦਲ ਨੇ ਇਸ ਮੌਕੇ ਤੇ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹੇ ਦੇ  ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਆਦਿ ਨੂੰ ਚੰਗੀਆਂ ਪ੍ਰਾਪਤੀਆਂ ਅਤੇ ਆਪਣੀ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਬਦਲੇ ਸਨਮਾਨਿਤ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋ ਦਿਵਆਂਗਾਂ ਨੂੰ ਟਰਾਈਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਦਿਤੀਆਂ ਗਈਆਂ । ਸ੍ਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬੇਘਰਾਂ ਨੂੰ ਘਰਾਂ ਦੇ ਪ੍ਰਵਾਨਗੀ ਪੱਤਰ, ਘਰ ਘਰ ਰੁਜਗਾਰ ਯੋਜਨਾ ਅਧੀਨ 50 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਅਤੇ ਮਨਰੇਗਾ ਅਧੀਨ ਜਾਬ ਕਾਰਡ ਵੀ ਤਕਸੀਮ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ, ਸ੍ਰੀ ਸੁਨੀਲ ਦੱਤੀ, ਸ੍ਰ ਇੰਦਰਬੀਰ ਸਿੰਘ ਬੁਲਾਰੀਆ, ਡਾ: ਰਾਜ ਕੁਮਾਰ ਵੇਰਕਾ, ਸ੍ਰ ਤਰਸੇਮ ਸਿੰਘ (ਸਾਰੇ ਵਿਧਾਇਕ), ਮੇਅਰ ਨਗਰ ਨਿਗਮ ਸ੍ਰ ਕਰਮਜੀਤ ਸਿੰਘ ਰਿੰਟੂ, ਸ੍ਰ ਕਰਮਜੀਤ ਸਿੰਘ ਕੰਗ ਜਿਲ੍ਹਾ ਤੇ ਸੈਸ਼ਨ ਜੱਜ, ਕਮਿਸ਼ਨਰ ਨਗਰ ਨਿਗਮ ਮੈਡਮ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਕਾਰਜਕਾਰੀ ਮੈਜਿਸਟਰੇਟਅਤ ਸ੍ਰੀ ਸ਼ਿਵਰਾਜ ਸਿੰਘ ਬੱਲ, ਐਸ:ਡੀ:ਐਮਜ਼ ਸ੍ਰੀ ਵਿਕਾਸ ਹੀਰਾ ਅਤੇ ਸ੍ਰੀ ਰਾਜੇਸ਼ ਸ਼ਰਮਾ ਅਤੇ  ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ  ਹਾਜਰ ਸਨ।

 

Tags: Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD