Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਨਸੀ ਸ਼ੋਸ਼ਣ ਅਤੇ ਹੋਰ ਜੁਰਮਾਂ ਤੋਂ ਪੀੜਤ ਔਰਤਾਂ ਲਈ ਮੁਆਵਜ਼ਾ ਸਕੀਮ ਸ਼ੁਰੂ - ਅਪਨੀਤ ਰਿਆਤ

Web Admin

Web Admin

5 Dariya News

ਮਾਨਸਾ , 16 Aug 2018

Last updated on: Aug 16, 2018, 00:00 IST

ਰਾਸ਼ਟਰੀ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਜਿਨਸੀ ਸ਼ੋਸ਼ਣ ਅਤੇ ਹੋਰ ਜੁਰਮਾਂ ਤੋਂ ਪੀੜਤ ਔਰਤਾਂ ਲਈ ਮੁਆਵਜ਼ਾ ਸਕੀਮ 2018 ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜੇਕਰ ਕਿਸੇ ਵੀ ਔਰਤ ਦੀ ਕਿਸੇ ਵੀ ਜ਼ੁਰਮ ਤੋ ਪੀੜਤ ਹੋਣ ਕਾਰਨ ਮੌਤ ਹੋ ਜਾਂਦੀ ਹੈ ਤਾਂ ਉਸ ਪਰਿਵਾਰ ਨੂੰ 5 ਲੱਖ ਤੋਂ 10 ਲੱਖ ਰੁਪਏ ਬਤੌਰ ਮੁਆਵਜ਼ਾ, ਗੈਂਗ ਰੇਪ ਕੇਸ ਵਿਚ 5 ਲੱਖ ਤੋਂ 10 ਲੱਖ ਰੁਪਏ, ਰੇਪ ਕੇਸ ਵਿਚ 4 ਲੱਖ ਤੋਂ 7 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਮਾਨਸਿਕ, ਸਰੀਰਿਕ ਨੁਕਸਾਨ ਜਾਂ ਕਿਸੇ ਵੀ ਕਿਸਮ ਦੀ ਅਪੰਗਤਾ ਵਿਚ 1 ਲੱਖ ਰੁਪਏ ਤੋਂ 8 ਲੱਖ ਰੁਪਏ ਤੱਕ ਦਾ ਮੁਆਵਜ਼ਾ ਦੇਣ ਦਾ ਵੀ ਉਪਬੰਧ ਹੈ।ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸਕੀਮ ਤਹਿਤ ਕੋਈ ਵੀ ਪੀੜਤ ਔਰਤ ਜਾਂ ਉਸ ਤੇ ਨਿਰਭਰ ਵਿਅਕਤੀ ਮੁਆਵਜ਼ਾ ਲੈਣ ਸਬੰਧੀ ਜਿਲ੍ਹਾ ਪੱਧਰ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਬਿਨੈ-ਪੱਤਰ ਦੇ ਸਕਦਾ ਹੈ। ਇਸ ਤੋਂ ਇਲਾਵਾ ਰਾਜ ਪੱਧਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵੈਬ ਪੋਰਟਲ ਤੇ ਆਨਲਾਈਨ ਅਪਲਾਈ ਵੀ ਕਰ ਸਕਦਾ ਹੈ। ਵਧੇਰੇ ਜਾਣਕਾਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD