Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਲਹਿਰਾਇਆ ਤਿਰੰਗਾ

ਧੂਮਧਾਮ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ , ਬੱਡੀ ਪ੍ਰੋਗਰਾਮ ਅਤੇ ਕਰਜਾ ਰਾਹਤ ਸਕੀਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Aug 2018

Last updated on: Aug 15, 2018, 00:00 IST

ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲਾ ਪੱਧਰੀ ਆਜਾਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਤਿਰੰਗਾ ਝੰਡਾ ਲਹਿਰਾਇਆ। ਕੌਮੀ ਜਜ਼ਬੇ ਅਤੇ ਧੂਮਧਾਮ ਨਾਲ ਆਯੋਜਿਤ ਹੋਏ ਇਸ ਸਮਾਗਮ ਮੌਕੇ ਜ਼ਿਲੇ ਵਿਚ ਬੱਡੀ ਪ੍ਰੋਗਰਾਮ ਅਤੇ ਕਿਸਾਨਾਂ ਲਈ ਕਰਜਾ ਰਾਹਤ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਅਜਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ ਅਤੇ ਇਸ ਲੜਾਈ ਵਿਚ ਪੰਜਾਬੀਆਂ ਦੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨਾਂ ਨੇ ਅਜਾਦੀ ਤੋਂ ਬਾਅਦ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਕਰਨ ਵਾਲੇ ਕਿਸਾਨਾਂ ਦੀ ਮਿਹਨਤ ਦੀ ਵੀ ਸਲਾਘਾ ਕੀਤੀ। ਡਿਪਟੀ ਸਪੀਕਰ ਨੇ ਕਿਹਾ ਕਿ ਬੇਸ਼ਕ ਸਾਡੇ ਮੁਲਕ ਨੇ ਅਜਾਦੀ ਤੋਂ ਬਾਅਦ ਤਰੱਕੀ ਦੀ ਬੇਸ਼ੱਕ ਲਾਮਿਸਾਲ ਗਾਥਾ ਲਿਖੀ ਹੈ ਪਰ ਹਾਲੇ ਵੀ ਬਹੁਤ ਕੁਝ ਕਰਨ ਵਾਲਾ ਹੈ। ਅਸੀਂ ਲੰਬੀ ਵਾਟ ਤੈਅ ਕੀਤੀ ਹੈ ਪਰ ਸਾਡੀ ਮੰਜਿਲ ਹਾਲੇ ਵੀ ਦੂਰ ਹੈ ਜਿਸ ਲਈ ਹਰ ਇਕ ਦੇਸ਼ ਵਾਸੀ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਇਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣਾ ਹੋਵੇਗਾ ਤਾਂ ਜੋ ਅਸੀਂ ਆਪਣੇ ਦੇਸ਼ ਨੂੰ ਵਿਸਵ ਸ਼ਕਤੀ ਬਣਾ ਸਕੀਏ। ਇਸ ਮੌਕੇ ਉਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੱਛਲੇ ਕਾਰਜਕਾਲ ਸਮੇਂ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ, ਧਾਰਮਿਕ ਅਤੇ ਸਭਿਆਚਾਰਕ ਪਿੱਛੋਕੜ ਨੂੰ ਧਿਆਨ ਵਿਚ ਰੱਖਦਿਆਂ ਇੱਥੇ ਮੁਕਤ ਏ ਮਿਨਾਰ, ਯਾਦਗਾਰੀ ਗੇਟ ਬਣਾਏ ਜਾਣ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਵਾਰ ਵੀ ਸਰਕਾਰ ਇਸ ਖਿੱਤੇ ਦੇ ਵਿਕਾਸ ਨੂੰ ਵਿਸੇਸ਼ ਤਰਜੀਹ ਦੇਵੇਗੀ। 

ਉਨਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੀ ਕਰਜਾ ਰਾਹਤ ਸਕੀਮ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹੁਣ ਤੱਕ ਸਹਿਕਾਰੀ ਬੈਂਕਾਂ ਦੇ 3 ਲੱਖ ਤੋਂ ਵੱਧ ਦਰਮਿਆਨੇ ਕਿਸਾਨਾਂ ਦੇ 1710 ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਗਏ ਹਨ ਅਤੇ ਅੱਜ ਤੋਂ ਇਸ ਦੇ ਦੂਜੇ ਪੜਾਅ ਤਹਿਤ 5 ਏਕੜ ਤੱਕ ਦੇ ਕਮਰਸ਼ੀਲ ਬੈਂਕਾਂ ਦੇ ਖੇਤੀ ਕਰਜੇ ਮਾਫ ਕਰਨ ਦੀ ਵੀ ਸ਼ਰੂਆਤ ਕਰ ਦਿੱਤੀ ਗਈ ਹੈ। ਇਸ ਮੌਕੇ ਉਨਾਂ ਨੇ ਨਸ਼ਿਆਂ ਦੇ ਖਿਲਾਫ ਜਨ ਜਾਗਰੂਕਤਾ ਅਤੇ ਸਾਮੂਹਿਕ ਯਤਨਾਂ ਨਾਲ ਸਾਡੀ ਅਗਲੀ ਪੀੜੀ ਨੂੰ ਨਸ਼ੇ ਤੋਂ ਬਚਾਉਣ ਲਈ ਬੱਡੀ ਪ੍ਰੋਗਰਾਮ ਦੀ ਸ਼ੁਰੂਆਤ ਵੀ ਕੀਤੀ। ਇਸੇ ਤਰਾਂ ਉਨਾਂ ਦੱਸਿਆ ਕਿ ਸਰਕਾਰ ਨੇ ਐਸ.ਸੀ. ਬੀ.ਸੀ. ਵਿੱਤ ਕਾਰਪੋਰੇਸ਼ਨਾਂ ਤੋਂ ਕਰਜ ਲੈਣ ਵਾਲੇ ਪਰਿਵਾਰਾਂ ਦੇ 50 ਹਜਾਰ ਰੁਪਏ ਤੱਕ ਦੇ ਕਰਜੇ ਪੰਜਾਬ ਸਰਕਾਰ ਨੇ ਮਾਫ ਕਰ ਦਿੱਤੇ ਹਨ। ਇਸ ਸਕੀਮ ਤਹਿਤ ਹੁਣ ਤੱਕ 16000 ਦੇ ਕਰੀਬ ਲਾਭਪਾਤੀਆਂ ਦਾ 53 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਹੈ। ਉਨਾਂ ਕਿਹਾ ਕਿ ਸਰਕਾਰ ਨੇ ਬੁਢਾਪਾ ਪੈਨਸ਼ਨ ਨਾ ਕੇਵਲ 500 ਤੋਂ ਵਧਾ ਕੇ 750 ਰੁਪਏ ਕੀਤੀ ਹੈ ਸਗੋਂ ਹੁਣ ਇਹ ਨਿਰੰਤਰ ਬਿਨਾਂ ਦੇਰੀ ਦੇ ਦਿੱਤੀ ਜਾ ਰਹੀ ਹੈ। ਨੌਜਵਾਨ ਨੂੰ ਕਿਸੇ ਵੀ ਸੂਬੇ ਜਾਂ ਦੇਸ਼ ਦੇ ਵਿਕਾਸ ਦਾ ਅਧਾਰ ਸਤੰਭ ਦੱਸਦਿਆਂ ਸ: ਭੱਟੀ ਨੇ ਕਿ ਇਸੇ ਲਈ ਸੂਬਾ ਸਰਕਾਰ ਨੌਜਵਾਨਾਂ ਦੀ ਸਿੱਖਿਆ, ਹੁਨਰ ਵਿਕਾਸ ਅਤੇ ਰੁਜਗਾਰ ਨੂੰ ਵਿਸੇਸ਼ ਤਰਜੀਹ ਦੇ ਰਹੀ ਹੈ। ਇਸ ਮੌਕੇ ਉਨਾਂ ਨੇ ਘਰ ਘਰ ਰੋਜਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ। ਇਸੇ ਤਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਤੱਕ ਘਰ ਬੈਠਿਆਂ ਸਾਰੀਆਂ ਸਰਕਾਰੀ ਸਕੀਮਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਰੰਭ ਕੀਤੀ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਉਨਾਂ ਨੇ ਲਾਭਪਾਤਰੀਆਂ ਨੂੰ ਉਜਾਲਾ ਯੋਜਨਾ ਤਹਿਤ ਚੁੱਲੇ, ਬੁਢਾਪਾ ਪੈਨਸ਼ਨ ਲੱਗਣ ਵਾਲਿਆਂ ਨੂੰ ਪੈਨਸ਼ਨ ਸਰਟੀਫਿਕੇਟ, ਮਗਨਰੇਗਾ ਯੋਜਨਾ ਦੇ ਲਾਭਪਾਤਰੀਆਂ ਨੂੰ ਜਾਬ ਕਾਰਡ ਅਤੇ ਲਾਭਪਾਤਰੀ ਕਾਰਡ ਵੀ ਤਕਸੀਮ ਕੀਤੇ। 

ਇਸੇ ਤਰਾਂ ਹੁਨਰ ਸਿਖਲਾਈ ਮਿਸ਼ਨ ਤਹਿਤ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ, ਆਪਣਾ ਕਿੱਤਾ ਸ਼ੁਰੂ ਕਰਨ ਵਾਲਿਆਂ ਨੂੰ ਮੁਦਰਾ ਸਕੀਮ ਤਹਿਤ ਵਿੱਤੀ ਸਹਾਇਤਾ ਸਰਟੀਫਿਕੇਟ ਅਤੇ ਵੱਖ ਵੱਖ ਖੇਤਰਾਂ ਵਿਚ ਨਾਮਨਾ ਖੱਟਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰੈਡ ਕ੍ਰਾਸ ਵੱਲੋਂ ਟ੍ਰਾਈਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ।  ਇਸ ਮੌਕੇ ਡਿਪਟੀ ਸਪੀਕਰ ਨੇ ਬੱਚਿਆਂ ਦੀ ਰਿਫਰੈਸਮੈਂਟ ਲਈ 3 ਲੱਖ ਰੁਪਏ, ਸਟੇਡੀਅਮ ਵਿਖੇ ਪਾਣੀ ਦੇ ਪ੍ਰਬੰਧ ਲਈ 2 ਲੱਖ ਰੁਪਏ ਅਤੇ ਬੱਡੀ ਪ੍ਰੋਗਰਾਮ ਸਬੰਧੀ ਪੇਸ਼ਕਾਰੀ ਦੇਣ ਵਾਲੇ ਬੱਚਿਆਂ ਲਈ 50 ਹਜਾਰ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਣ ਵੀ ਕੀਤਾ। ਇਸ ਤੋਂ ਪਹਿਲਾਂ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਅਤੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਸਮੇਤ ਪ੍ਰੇਡ ਦਾ ਮੁਆਇਨਾ ਵੀ ਕੀਤਾ। ਪ੍ਰੇਡ ਕਮਾਂਡਰ ਡੀ.ਐਸ.ਪੀ. ਜਸਮੀਤ ਸਿੰਘ ਦੀ ਅਗਵਾਈ ਵਿਚ ਪ੍ਰੇਡ ਵੱਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਵੱਖ ਵੱਖ ਵਿਭਾਗਾਂ ਵੱਲੋਂ ਝਾਂਕੀਆਂ ਵੀ ਕੱਢੀਆਂ ਗਈਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਪੈਰਾ ਗਲਾਇਡਰ ਸੁਖਚਰਨ ਸਿੰਘ ਨਿੱਕਾ ਨੇ ਵੀ ਆਪਣੇ ਕਰਤੱਬ ਦਿਖਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ, ਆਈ.ਟੀ. ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਰਾਕੇਸ਼ ਵਰਮਾ, ਜ਼ਿਲਾ ਅਤੇ ਸੈਸ਼ਨ ਜੱਜ ਮੈਡਮ ਸੁਖਵਿੰਦਰ ਕੌਰ, ਮੈਡਮ ਮਨਜੀਤ ਕੌਰ ਭੱਟੀ, ਏ.ਡੀ.ਸੀ. ਜਨਰਲ ਡਾ: ਰਿਚਾ, ਏ.ਡੀ.ਸੀ. ਵਿਕਾਸ ਸ: ਐਚ.ਐਸ. ਸਰਾਂ, ਐਸ.ਡੀ.ਐਮ. ਸ: ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਵੀਰਪਾਲ ਕੌਰ, ਕਾਂਗਰਸ ਦੇ ਜ਼ਿਲਾ ਪ੍ਰਧਾਨ ਸ: ਗੁਰਮੀਤ ਸਿੰਘ ਖੁੱਡੀਆਂ, ਸ: ਜਗਜੀਤ ਸਿੰਘ ਹਨੀ ਫੱਤਣਵਾਲਾ, ਸ: ਗੁਰਸੰਤ ਸਿੰਘ ਬਰਾੜ, ਸ: ਹਰਚਰਨ ਸਿੰਘ ਬਰਾੜ, ਸ: ਸੰਤ ਸਿੰਘ ਬਰਾੜ, ਸਾਬਕਾ ਵਿਧਾਇਕ ਸ: ਸੁਖਦਰਸ਼ਨ ਸਿੰਘ ਮਰਾੜ, ਸ: ਸਿਮਰਜੀਤ ਸਿੰਘ ਭੀਨਾ ਬਰਾੜ, ਭਿੰਦਰ ਸ਼ਰਮਾ, ਪ੍ਰਭਜੋਤ ਸਿੰਘ ਬਰਾੜ ਆਦਿ ਵੀ ਹਾਜਰ ਸਨ। 

 

Tags: Ajaib Singh Bhatti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD