Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭੁੱਕੀ ਚੂਰਾ ਪੋਸਤ ਦਾ ਸਮੱਗਲਰ ਗੱਡੀ ਆਇਸ਼ਰ ਸਮੇਤ ਕਾਬੂ

75 ਕਿੱਲੋ ( 3 ਥੈਲ਼ੇ ਪਲਾਸ਼ਿਟਕ) ਭੁੱਕੀ ਚੂਰਾ ਪੋਸਤ ਬ੍ਰਾਮਦ

Web Admin

Web Admin

5 Dariya News

ਮਲੇਰਕੋਟਲਾ , 16 Aug 2018

Last updated on: Aug 16, 2018, 00:00 IST

ਡਾ: ਸੰਦੀਪ ਗਰਗ ਆਈ.ਪੀ.ਐਸ ਐਸ.ਐਸ.ਪੀ ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਾ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ  ਮਲੇਰਕੋਟਲਾ ਵਿਖੇ ਭੁੱਕੀ ਚੂਰਾ ਪੋਸਤ ਦਾ ਸਮੱਗਲਰ ਗੱਡੀ ਆਇਸ਼ਰ ਸਮੇਤ ਕਾਬੂ, 75 ਕਿੱਲੋ ( 3 ਥੈਲ਼ੇ ਪਲਾਸ਼ਿਟਕ) ਭੁੱਕੀ ਚੂਰਾ ਪੋਸਤ ਬ੍ਰਾਮਦ, ਇਸ ਤੋਂ ਪਹਿਲਾਂ ਕਮਰਸ਼ੀਅਲ ਮਾਤਰਾ ਵਿੱਚ ਪਿਛਲੇ 2 ਦਿਨਾਂ ਦੌਰਾਨ 05 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 15000 ਨਸ਼ੀਲੀਆ ਗੋਲੀਆਂ, 260 ਗ੍ਰਾਮ ਚਿੱਟਾ (ਬ੍ਰਾਊਨ ਸੂਗਰ) ਅਤੇ 2,38,000/-ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਲੋਗੋਵਾਲ ਅਤੇ ਮਲੇਰਕੋਟਲਾ ਵਿਖੇ 2 ਵੱਖ ਵੱਖ ਮੁਕੱਦਮੇ ਦਰਜ਼ ਕੀਤੇ ਗਏ।ਡਾ. ਗਰਗ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਸਪੈਕਟਰ ਹਰਵਿੰਦਰ ਸਿੰਘ ਮੁੱਖ ਅਫਸਰ ਸਿਟੀ-1 ਮਲੇਰਕੋਟਲਾ ਨੇ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਗਸਤ ਮੁਹੰਮਦ ਰਮਜਾਨ ਪੁੱਤਰ ਮੁਹੰਮਦ ਇਸਹਾਕ ਵਾਸੀ ਮੁਹੱਲਾ ਚੌੜਾ ਕਿਲਾ ਰਹਿਤਮਗੜ ਮਾਲੇਰਕੋਟਲਾ ਨੂੰ ਗੱਡੀ ਆਇਸਰ ਨੰਬਰ PB-13-AR-6704  ਸਮੇਤ  ਕਾਬੂ ਕਰਕੇ ਗੱਡੀ ਵਿੱਚੋਂ 3 ਥੈਲੇ ਪਲਾਸਟਿਕ ਜਿਸ ਵਿੱਚ 25/25 ਕਿੱਲੋ ਕੁੱਲ 75 ਕਿੱਲੋ ਭੁੱਕੀ ਚੂਰਾ ਪੋਸਤ ਬ੍ਰਾਂਮਦ ਕੀਤੀ । ਇਸਦੇ ਖਿਲਾਫ ਮੁਕੱਦਮਾ ਨੰਬਰ 70 ਮਿਤੀ 14.08.2018 ਅ/ਧ 15/61/85 ਐਨ.ਡੀ. ਪੀ.ਐਸ ਐਕਟ ਥਾਣਾ ਸਿਟੀ 1 ਮਾਲੇਰਕੋਟਲਾ ਦਰਜ ਰਜਿਸਟਰ ਕੀਤਾ ਗਿਆ।ਕੱਲ ਦੋਸ਼ੀ ਨੂੰ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਅਤੇ ਡੂੰਘਾਈ ਨਾਲ ਦੋਸੀ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦੌਰਾਨੇ ਪੁੱਛਗਿੱਛ ਦੋਸੀ ਮੁਹੰਮਦ ਰਮਜਾਨ ਉਕਤ ਨੇ ਦੱਸਿਆ ਕਿ ਉਸਨੇ ਆਪਣੀ ਆਇਸਰ ਗੱਡੀ ਮਲੇਰਕੋਟਲਾ ਯੂਨੀਅਨ ਵਿੱਚ ਪਾਈ ਹੋਈ ਹੈ,  ਜਿਸ ਵਿੱਚ ਉਹ ਧੂਰੀ ਅਤੇ ਹੋਰ ਆਸ ਪਾਸ ਦੇ ਸਹਿਰਾਂ ਵਿੱਚੋਂ ਆਂਡੇ ਭਰਕੇ ਸ੍ਰੀ ਨਗਰ ਵਿਖੇ ਜਾਂਦਾ ਰਹਿੰਦਾ ਹੈ ਅਤੇ ਸ੍ਰੀਨਗਰ ਵਿਖੇ ਆਂਡਿਆ ਦੀ ਗੱਡੀ ਖਾਲੀ ਕਰਨ ਤੋਂ ਬਾਅਦ ਸ੍ਰੀਨਗਰ ਤੋਂ ਭੁੱਕੀ ਚੂਰਾ ਪੋਸਤ 1500/- ਰੁਪਏ ਕਿੱਲੋ ਦੇ ਹਿਸਾਬ ਨਾਲ ਖਰੀਦ ਕਰਕੇ ਮਲੇਰਕੋਟਲਾ ਵਿਖੇ ਆ ਕੇ ਆਸ ਪਾਸ ਦੇ ਇਲਾਕਾ ਵਿੱਚ 4500/5000 ਰੁਪਏ ਕਿੱਲੋ ਦੇ ਹਿਸਾਬ ਨਾਲ ਵੇਚ ਦਿੰਦਾ ਸੀ, ਕਿਉਕਿ ਸ੍ਰੀਨਗਰ ਵਾਲੀ ਭੁੱਕੀ ਇਲਾਕਾ ਵਿੱਚ ਵਧੀਆ ਕਿਸਮ ਦੀ ਮੰਨੀ ਜਾਂਦੀ ਹੈ। ਪਹਿਲਾ ਇਹ ਕਰੀਬ 7/8 ਚੱਕਰ ਲਗਾ ਚੁੱਕਾ ਹੈ ।

 

Tags: CRIME NEWS PUNJAB , SSP Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD