ਮਾਨਯੋਗ ਸਕੱਤਰ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਾਇਰੈਕਟੋਰੇਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਰਣਜੀਤ ਸਿੰਘ ਜੀ ਦੀ ਅਗਵਾਈ ਹੇਠ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਫ਼ਿਰੋਜ਼ਪੁਰ ਵੱਲੋਂ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫ਼ਤਰ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫਸਰ ਅਸ਼ੋਕ ਜ਼ਿੰਦਲ ਵੀ ਹਾਜ਼ਰ ਸਨ। ਰਣਜੀਤ ਸਿੰਘ ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿਚ ਵੱਖ- ਵੱਖ ਕੰਪਨੀਆਂ ਐਸ. ਬੀ. ਆਈ. ਲਾਈਫ਼ ਇੰਨਸ਼ੋਰੈਂਸ ਅਤੇ ਐਸ.ਆਈ.ਐਸ.( ਸਿਕਿਓਰਿਟੀ ਗਾਰਡ) ਵੱਲੋਂ ਹਿੱਸਾ ਲਿਆ ਗਿਆ। ਇਸ ਮੇਲੇ ਵਿਚ ਲਗਭਗ 516 ਪ੍ਰਾਰਥੀਆਂ ਨੇ ਆਪਣੀ ਹਾਜ਼ਰੀ ਦਿੰਦੇ ਹੋਏ ਇੰਟਰਵਿਊ ਦਿੱਤੀ। ਇੰਟਰਵਿਊ ਉਪਰੰਤ ਆਈਆਂ ਹੋਈਆਂ ਕੰਪਨੀਆਂ ਵੱਲੋਂ 165 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਕੀਤਾ ਗਿਆ। ਇਸ ਮੇਲੇ ਦੌਰਾਨ ਸ.ਰਣਜੀਤ ਸਿੰਘ ਨੇ ਹਾਜ਼ਰ ਹੋਏ ਪ੍ਰਾਰਥੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਜ਼ਿੰਦਗੀ ਵਿਚ ਕੋਈ ਵੀ ਕੰਮ ਛੋਟਾ ਵੱਡਾ ਨਹੀਂ ਹੁੰਦਾ । ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਘਰ- ਘਰ ਰੋਜ਼ਗਾਰ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਹਾਜ਼ਰ ਹੋਣ ਲਈ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ।