Friday, 17 May 2024

 

 

ਖ਼ਾਸ ਖਬਰਾਂ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ

 

1 ਕੁਇੰਟਲ 60 ਕਿੱਲੋ ਸ਼ੱਕੀ ਪਨੀਰ ਨਸ਼ਟ ਕਰਵਾਇਆ, ਨਮੂਨੇ ਭਰਕੇ ਜਾਂਚ ਲਈ ਭੇਜੇ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਨੇ ਐਸ.ਡੀ.ਐਮ. ਰਾਜਪੁਰਾ ਦੀ ਅਗਵਾਈ ਹੇਠ ਕੀਤੀ ਕਾਰਵਾਈ

Web Admin

Web Admin

5 Dariya News

ਰਾਜਪੁਰਾ , 17 Aug 2018

ਪੰਜਾਬ ਸਰਕਾਰ ਵੱਲੋਂ ਅਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਦੇ ਮਿਥੇ ਟੀਚੇ ਨੂੰ ਪੂਰਾ ਕਰਦਿਆਂ ਅੱਜ ਰਾਜਪੁਰਾ ਵਿਖੇ ਇੱਕ ਕਾਰ ਰਾਹੀਂ ਸਪਲਾਈ ਹੋਣ ਆਇਆ ਲਗਪਗ ਇੱਕ ਕੁਇੰਟਲ 60 ਕਿੱਲੋ ਸ਼ੱਕੀ ਪਨੀਰ ਬਰਾਮਦ ਕਰਕੇ ਸਿਹਤ ਵਿਭਾਗ ਦੀ ਟੀਮ ਵਲੋਂ ਨਸ਼ਟ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਰਾਜਪੁਰਾ ਸ਼ਿਵ ਕੁਮਾਰ ਨੇ ਦੱਸਿਆ ਕਿ ਇਸ ਪਨੀਰ ਦੇ ਸੈਂਪਲ ਜ਼ਿਲ੍ਹਾ ਸਿਹਤ ਅਫ਼ਸਰ ਡਾ. ਕ੍ਰਿਸ਼ਨ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਸ੍ਰੀਮਤੀ ਪੁਨੀਤ ਸ਼ਰਮਾ ਦੀ ਟੀਮ ਵੱਲੋਂ ਭਰ ਲਏ ਗਏ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਟੀਮ ਦੇ ਨਾਲ ਸ਼ਹਿਰੀ ਪੁਲਿਸ ਥਾਣੇ ਵਧੀਕ ਐਸ.ਐਚ.ਓ. ਕੰਵਰਪਾਲ ਸਿੰਘ ਅਤੇ ਏ.ਐਸ.ਆਈ. ਦਵਿੰਦਰ ਵੀ ਮੌਜੂਦ ਸਨ। ਜ਼ਿਲ੍ਹਾ ਸਿਹਤ ਅਫ਼ਸਰ ਸ੍ਰੀ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵੱਲੋਂ ਲਗਾਤਾਰ ਸੈਂਪਲ ਭਰੇ ਜਾ ਰਹੇ ਹਨ ਅਤੇ ਸ਼ੱਕੀ ਪਾਏ ਜਾਂਦੇ ਸਮਾਨ ਨੂੰ ਨਸ਼ਟ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਰਵਾਣਾ (ਹਰਿਆਣਾ) ਵਿਖੇ ਡੇਅਰੀ ਅਤੇ ਮਿਲਕ ਪ੍ਰੋਡਕਟਸ ਦਾ ਕੰਮ ਕਰਦਾ ਰਾਮ ਮੇਹਰ ਨਾ ਦਾ ਵਿਅਕਤੀ ਰਾਜਪੁਰਾ ਵਿਖੇ ਸਪਲਾਈ ਕਰਨ ਲਈ ਪਨੀਰ ਇੱਕ ਕਾਰ 'ਚ ਲਿਆ ਰਿਹਾ, ਦੀ ਜਾਂਚ ਕਰਨ 'ਤੇ ਜਦੋਂ ਇਸ ਨੂੰ ਸ਼ੱਕੀ ਪਾਇਆ ਗਿਆ ਤਾਂ ਇਸ ਦੇ ਸੈਂਪਲ ਭਰ ਕੇ ਜਾਂਚ ਲਈ ਲੈਬਾਰਟਰੀ ਭੇਜੇ ਗਏ ਹਨ।  ਐਸ.ਡੀ.ਐਮ. ਸ਼ਿਵ ਕੁਮਾਰ ਨੇ ਦੱਸਿਆ ਇਹ ਪਨੀਰ ਲੈ ਕੇ ਆਏ ਵਿਅਕਤੀ ਨੇ ਦੱਸਿਆ ਹੈ ਕਿ ਉਹ ਇਹ ਪਨੀਰ 160 ਰੁਪਏ ਕਿੱਲੋ ਦੇ ਹਿਸਾਬ ਨਾਲ ਵੇਚਦਾ ਹੈ ਅਤੇ ਸਿਹਤ ਵਿਭਾਗ ਦੀ ਟੀਮ ਨੇ ਇਸਦੇ ਨਮੂਨੇ ਲੈਕੇ ਅਗਲੇਰੀ ਜਾਂਚ ਲਈ ਭੇਜ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਨੂੰ ਇਹ ਸਪਸ਼ਟ ਕਰ ਦਿੱਤਾ ਗਿਆ ਸੀ ਕਿ ਜਦੋਂ ਤਕ ਇਸ ਦੀ ਜਾਂਚ ਦੀ ਰਿਪੋਰਟ ਨਹੀਂ ਆਉਂਦੀ ਉਦੋਂ ਤੱਕ ਇਸਨੂੰ ਵੇਚਿਆ ਨਹੀਂ ਜਾ ਸਕੇਗਾ, ਇਸ ਲਈ ਇਸ ਦੇ ਖ਼ਰਾਬ ਹੋਣ ਦੇ ਖ਼ਦਸ਼ੇ ਦੇ ਮੱਦੇਨਜਰ ਇਸਨੂੰ ਨਸ਼ਟ ਕਰਵਾ ਦਿੱਤਾ ਗਿਆ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD