Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪੰਜਾਬ ਸਰਕਾਰ ਸਹਾਇਕ ਧੰਦਿਆਂ ਦੀ ਮਦਦ ਨਾਲ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ : ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਵੱਲੋਂ ਨਵੀਂਆਂ ਤਕਨੀਕਾਂ ਦੀ ਮਦਦ ਨਾਲ ਸਿਰਫ਼ ਕੱਟੀਆਂ ਤੇ ਵੱਛੀਆਂ ਦੀ ਹੀ ਪੈਦਾਵਾਰ ਵਧਾਉਣ 'ਤੇ ਦਿੱਤਾ ਜਾ ਰਿਹੈ ਜ਼ੋਰ : ਬਲਬੀਰ ਸਿੰਘ ਸਿੱਧੂ

5 Dariya News

ਹੰਡਿਆਇਆ (ਬਰਨਾਲਾ) , 18 Aug 2018

ਪੰਜਾਬ ਸਰਕਾਰ ਵੱਲੋਂ ਦੇਸੀ ਨਸਲਾਂ ਦੇ ਪਸ਼ੂਆਂ ਦਾ ਨਸਲ ਸੁਧਾਰ ਕਰਕੇ ਉਨ੍ਹਾਂ ਤੋਂ ਵਧੇਰੇ ਦੁੱਧ ਪ੍ਰਾਪਤ ਕਰਨ ਦਾ ਬੀੜਾ ਚੁੱਕਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਵੀਂ ਤਕਨੀਕ ਦੇ 'ਸੈਕਸਡ ਸੀਮਨ' ਦੀ ਮਦਦ ਨਾਲ ਕੱਟੀਆਂ ਅਤੇ ਵੱਛੀਆਂ ਦੀ ਪੈਦਾਵਾਰ ਵਧਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਨਾਲ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ 'ਚ ਵੱਡਾ ਯੋਗਦਾਨ ਮਿਲੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਅਤੇ ਕਿਰਤ ਵਿਭਾਗ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਨੈਸ਼ਨਲ ਡੇਅਰੀ ਪਲਾਨ ਅਧੀਨ ਪਿੰਡ ਹੰਡਿਆਇਆ ਵਿਖੇ ਹੋਈ 'ਕਾਫ਼ ਰੈਲੀ' ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਮੌਕੇ ਕੀਤਾ। ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਵਾਰਾ ਪਸ਼ੂ ਵਧਣ ਦਾ ਸਭ ਤੋਂ ਵੱਡਾ ਕਾਰਨ ਦੇਸੀ ਨਸਲਾਂ ਛੱਡ ਕੇ ਬਾਹਰਲੀਆਂ ਨਸਲਾਂ ਨੂੰ ਪਾਲਣ ਦਾ ਰੁਝਾਨ ਹੈ। ਉਨ੍ਹਾਂ ਕਿਹਾ ਕਿ ਘੱਟ ਦੁੱਧ ਦੇਣ ਵਾਲੇ ਬਹੁਤੇ ਪਸ਼ੂ ਰੱਖਣ ਤੋਂ ਚੰਗਾ ਹੈ ਕਿ ਨਸਲ ਸੁਧਾਰ ਕੇ ਘੱਟ ਪਸ਼ੂਆਂ ਤੋਂ ਵਧੇਰੇ ਦੁੱਧ ਪ੍ਰਾਪਤ ਕੀਤਾ ਜਾਵੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਖੇਤੀਬਾੜੀ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਣਾ ਕੇ ਕਣਕ ਝੋਨੇ ਦੇ ਫਸਲੀ ਚੱਕਰ ਨੂੰ ਤੋੜਨਾ ਚਾਹੀਦਾ ਹੈ। ਇਸ ਦੇ ਨਾਲ ਹੀ ਸਮੇਂ ਦੀ ਮੰਗ ਅਨੁਸਾਰ ਕਿਸਾਨਾਂ ਨੂੰ ਉਤਪਾਦਕ ਦੇ ਨਾਲ ਨਾਲ ਵਪਾਰੀ ਵਰਗ ਵਾਲਾ ਕਿੱਤਾ ਵੀ ਅਪਣਾਉਣਾ ਚਾਹੀਦਾ ਹੈ ਤਾਂ ਜੋ ਆਪਣੇ ਵਣਜ ਦੀ ਮੰਡੀ ਵਿੱਚ ਸਹੀ ਕੀਮਤ ਵਸੂਲ ਹੋ ਸਕੇ। ਇਸ ਮੌਕੇ ਸ. ਸਿੱਧੂ ਨੇ ਸੂਰ ਪਾਲਣ ਦੇ ਧੰਦੇ ਦਾ ਮੌਜੂਦਾ ਦੌਰ ਵਿੱਚ ਲਾਭ ਦੱਸਦਿਆਂ ਕਿਹਾ ਕਿ ਵਿਸ਼ਵ ਮੰਡੀ ਵਿੱਚ ਸੂਰ ਦੇ ਮਾਸ ਦੀ ਬਹੁਤ ਮੰਗ ਦਿਨੋ-ਦਿਨ ਵਧ ਰਹੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਭਾਰਤ ਦੇ ਉੱਤਰ ਪੂਰਵ ਵਿੱਚ ਸਥਿਤ 7 ਪਹਾੜੀ ਰਾਜਾਂ ਵਿੱਚ ਸੂਰ ਦੇ ਮਾਸ ਦੀ ਬਹੁਤ ਵੱਡੀ ਮੰਡੀ ਹੈ ਅਤੇ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਹ ਰਾਜ ਪੰਜਾਬ ਵੱਲੋਂ ਭੇਜੇ ਜਾਂਦੇ 'ਪੋਰਕ' ਨੂੰ ਸਭ ਤੋਂ ਉੱਤਮ ਕੁਆਲਿਟੀ ਦਾ ਮੰਨਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਿਭਾਗ ਵੱਲੋਂ ਵੱਖ ਵੱਖ ਕੇਂਦਰਾਂ ਤੇ ਸੂਰ ਪਾਲਣ, ਬੱਕਰੀ ਪਾਲਣ ਅਤੇ ਮੁਰਗੀ ਪਾਲਣ ਦੇ ਧੰਦੇ ਦੀ ਬਕਾਇਦਾ ਤਕਨੀਕੀ ਜਾਣਕਾਰੀ ਹਾਸਲ ਕਰਕੇ ਆਪਣੇ ਫਾਰਮ ਸਥਾਪਤ ਕਰਨ। 

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 110 ਯੂਨਿਟ ਸਥਾਪਿਤ ਕਰਨ ਲਈ 2.20 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇੱਕ ਯੂਨਿਟ ਵਿੱਚ 20 ਮਾਦਾ ਸੂਰ ਅਤੇ 4 ਨਰ ਸੂਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਰਾਂ ਦੇ 3000 ਯੂਨਿਟ ਹੋਰ ਸਥਾਪਿਤ ਕਰਨ ਲਈ ਇੱਕ ਵਿਸਥਾਰਿਤ ਤਜਵੀਜ਼ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ ਜਦਕਿ ਬੱਕਰੀਆਂ ਦੇ 1000 ਯੂਨਿਟ ਸਥਾਪਿਤ ਕਰਨ ਲਈ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਵੱਲੋਂ ਮੁਰਹਾ ਨਸਲ ਦੀਆਂ ਮੱਝਾਂ ਪਾਲਣ ਲਈ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਪਸ਼ੂ ਪਾਲਣ ਵਿਭਾਗ ਦੇ ਉਪਰਾਲਿਆਂ ਦੀ ਸਮੀਖਿਆ ਕੀਤੀ ਅਤੇ ਰੈਲੀ 'ਚ ਭਾਗ ਲੈਣ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ। ਇਸ ਦੇ ਨਾਲ ਹੀ ਉਹਨਾਂ ਮੁਰਗੀ ਪਾਲਣ, ਸੂਰ ਪਾਲਣ ਅਤੇ ਬੱਕਰੀ ਪਾਲਣ ਦੇ ਸਿਖਲਾਈ ਕੈਂਪ 'ਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਸਿਖਲਾਈ ਉਪਰੰਤ ਸਰਟੀਫ਼ਿਕੇਟਾਂ ਦੀ ਵੀ ਵੰਡ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਐਸ.ਐਸ.ਪੀ. ਹਰਜੀਤ ਸਿੰਘ, ਐਸ.ਪੀ. ਸ਼ਰਨਜੀਤ ਸਿੰਘ, ਹਰਕੇਸ਼ ਚੰਦ ਸ਼ਰਮਾ, ਪ੍ਰਧਾਨ ਨਗਰ ਪੰਚਾਇਤ ਹੰਡਿਆਇਆ ਸ੍ਰੀ ਅਸ਼ਵਨੀ ਕੁਮਾਰ ਆਸ਼ੂ, ਸੀਨੀਅਰ ਉਪ ਪ੍ਰਧਾਨ ਸ੍ਰੀ ਪਤਲੂ ਸਿੰਘ, ਐਮ.ਸੀ. ਸ੍ਰੀ ਬਲਵਿੰਦਰ ਦੁੱਗਾਂ, ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਮੱਖਣ ਸ਼ਰਮਾ, ਸ੍ਰੀ ਗੁਰਜੀਤ ਸਿੰਘ ਬਰਾੜ, ਸ੍ਰੀ ਡਿੰਪਲ ਉੱਪਲੀ, ਸ੍ਰੀ ਅਰਮਜੀਤ ਸਿੰਘ ਧਾਲੀਵਾਲ, ਪ੍ਰਜੈਕਟ ਡਾਇਰੈਕਟਰ ਮੁਰਗਾ ਮੱਲ੍ਹਾਂ ਪੀ ਟੀ ਪ੍ਰੋਜੈਕਟ ਸ੍ਰੀ ਹਰਸ਼ਮੋਹਨ ਵਾਲੀਆ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਇੰਦਰਜੀਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਅਮਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਛਿੱਬੜ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਹਾਜ਼ਰ ਸਨ।  

 

Tags: Balbir Singh Sidhu , Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD