Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਉਸਾਰੀ ਕਿਰਤੀ, ਕਿਰਤੀ ਵਰਗ ਲਈ ਬਣਾਏ ਪੰਜਾਬ ਬਿਲਡਿੰਗ ਅਤੇ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ ਨਾਲ ਜੁੜ ਕੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ – ਬਲਬੀਰ ਸਿੰਘ ਸਿੱਧੂ

ਬਰਨਾਲਾ ਜ਼ਿਲ੍ਹੇ ਦੇ 5423 ਉਸਾਰੀ ਕਿਰਤੀਆਂ ਨੂੰ ਸਾਲ 2017-18 ਦੌਰਾਨ ਦਿੱਤਾ ਗਿਆ 8.40 ਕਰੋੜ ਦਾ ਲਾਭ – ਬਲਬੀਰ ਸਿੰਘ ਸਿੱਧੂ

5 Dariya News

ਤਪਾ (ਬਰਨਾਲਾ) , 18 Aug 2018

Last updated on: Aug 18, 2018, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਕਿਰਤੀ ਨੂੰ ਨਿਯਮਾਂ ਮੁਤਾਬਕ ਬਿਨਾ ਕਿਸੇ ਭੇਦਭਾਵ ਦੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਤਪਾ ਦੀ ਅੱਗਰਵਾਲ ਧਰਮਸ਼ਾਲਾ ਵਿਖੇ ਉਸਾਰੀ ਕਿਰਤੀਆਂ ਦੇ ਖਾਤਿਆਂ 'ਚ ਡੀ.ਬੀ.ਟੀ ਸਕੀਮ ਅਧੀਨ ਪਾਏ ਗਏ ਪੈਸਿਆਂ ਦੀ ਜਾਣਕਾਰੀ ਦੇਣ ਵਾਲੇ ਪੱਤਰਾਂ ਦੀ ਵੰਡ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸਿੱਧੂ ਵੱਲੋਂ ਉਸਾਰੀ ਕਿਰਤੀਆਂ ਦੇ ਪਰਵਾਰਾਂ ਨੂੰ ਉਨ੍ਹਾਂ ਦੇ ਖਾਤਿਆਂ 'ਚ ਕਿਰਤ ਵਿਭਾਗ ਵੱਲੋਂ ਟਰਾਂਸਫ਼ਰ ਕੀਤੀ ਰਾਸ਼ੀ ਦੇ ਜਾਣਕਾਰੀ ਪੱਤਰ ਵੰਡੇ ਗਏ। ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਸਾਰੀ ਕਾਰਜਾਂ ਨਾਲ ਜੁੜੇ ਕਿਰਤੀ ਵਰਗ ਦੀ ਭਲਾਈ ਲਈ ਬਣਾਏ ਗਏ ਪੰਜਾਬ ਬਿਲਡਿੰਗ ਅਤੇ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ ਨਾਲ ਜੁੜ ਕੇ ਉਸਾਰੀ ਕਿਰਤੀਆਂ ਨੂੰ ਬੋਰਡ ਦੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸਾਲ 2017-18 ਦੌਰਾਨ ਕਿਰਤ ਵਿਭਾਗ ਵੱਲੋਂ ਹੁੱਣ ਤੱਕ ਜ਼ਿਲ੍ਹਾ ਬਰਨਾਲਾ ਵਿੱਚ ਕੁੱਲ 5423 ਲਾਭਪਾਤਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਭਲਾਈ ਸਕੀਮਾਂ ਅਧੀਨ ਕੁੱਲ 8,40,68,92/- ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਕਿਰਤੀ ਵਰਗ ਬੋਰਡ ਦੇ ਮੈਂਬਰ ਬਣਨ ਲਈ ਜ਼ਿਲ੍ਹੇ ਦੇ ਸੇਵਾ ਕੇਂਦਰ ਵਿੱਚ 25/- ਰੁਪਏ ਰਜਿਸਟ੍ਰੇਸ਼ਨ ਅਤੇ ਘੱਟੋ-ਘੱਟ ਸਾਲ ਦੀ ਅੰਸ਼ਦਾਨ ਰਕਮ 360/- ਅਤੇ ਕੁੱਲ 385/- ਰੁਪਏ ਦੇ ਕੇ ਲਾਭਪਾਤਰੀ ਬਣੀਆ ਜਾ ਸਕਦਾ ਹੈ। 

ਉਹਨਾਂ ਕਿਹਾ ਕਿ ਬੋਰਡ ਵੱਲੋਂ ਐਕਸਗ੍ਰੇਸ਼ੀਆਂ ਸਕੀਮ ਤਹਿਤ ਰਜਿਸਟਰਡ ਉਸਾਰੀ ਕਿਰਤੀ ਦੀ ਮੌਤ ਹੋਣ ਦੀ ਸੂਰਤ ਵਿੱਚ 4 ਲੱਖ ਰੁਪਏ ਅਤੇ ਕੁਦਰਤੀ ਮੌਤ 'ਤੇ  ਲੱਖ ਰੁਪਏ ਪਰਿਵਾਰ ਨੂੰ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਲੜਕੀਆਂ ਦੇ ਵਿਆਹ ਤੇ 31000/- ਰੁਪਏ ਸ਼ਗਨ ਸਕੀਮ ਵਜੋ ਅਤੇ 2000/- ਰੁਪਏ ਐਲ.ਟੀ.ਸੀ. ਦੀ ਸੁਵਿਧਾ ਵੀ ਦਿੱਤੀ ਜਾਂਦੀ ਹੈ।  ਸਿੱਧੂ ਨੇ ਆਖਿਆ ਕਿ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਜੋ ਵਾਅਦਾ ਕੀਤਾ ਹੈ, ਉਹ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਡੇਅਰੀ ਅਤੇ ਪਸ਼ੂ ਪਾਲਣ ਅਜਿਹੇ ਧੰਦੇ ਹਨ, ਜਿਨ੍ਹਾਂ ਵਿੱਚ ਰੁਜ਼ਗਾਰ ਦੇ ਅਥਾਹ ਮੌਕੇ ਮੌਜੁਦ ਹਨ ਤੇ ਸੂਬੇ ਵਿੱਚ ਇਨ੍ਹਾਂ ਦੋਵਾਂ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਨ੍ਹਾਂ ਨੂੰ ਛੇਤੀ ਹੀ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਨੌਜਵਾਨਾਂ ਦੀ ਸਿਖਲਾਈ ਪ੍ਰੋਗਰਾਮ ਚਲਾਏ ਜਾ ਰਹੇ ਹਨ ਤੇ ਇਸ ਲਈ ਉਹ ਆਪੋ-ਆਪਣੇ ਇਲਾਕੇ 'ਚ ਅਜਿਹੇ ਨੌਜਵਾਨਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਮੁਫ਼ਤ ਸਿਖਲਾਈ ਪ੍ਰੋਗਰਾਮਾਂ 'ਚ ਸ਼ਾਮਲ ਕਰਨ। ਇਸ ਮੌਕੇ ਹੋਰਨਾ ਤੋਂ ਇਲਾਵਾ ਸਹਾਇਕ ਕਿਰਤ ਕਮਿਸ਼ਨਰ ਐਸ.ਐਸ. ਸਿੱਧੂ, ਹਰਕੇਸ਼ ਚੰਦ ਸ਼ਰਮਾ, ਏ.ਡੀ.ਐਫ. ਨਰਿੰਦਰਪਾਲ ਸਿੰਘ ਅਤੇ ਇਨਫੋਰਸਮੈਂਟ ਅਫ਼ਸਰ ਮੈਡਮ ਗੁਰਪਿੰਦਰ ਕੌਰ ਹਾਜ਼ਰ ਸਨ। 

 

Tags: Balbir Singh Sidhu , Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD