Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਸਿੱਖਾਂ ਤੇ ਹੋ ਰਹੇ ਨਸਲੀ ਹਮਲਿਆਂ ਨੂੰ ਲੈ ਕੇ ਐਸਸੀ ਵਿੰਗ ਦੇ ਰਾਸ਼ਟਰੀ ਪ੍ਰਧਾਨ ਜਥੇ. ਗੁਲਜਾਰ ਸਿੰਘ ਰਣੀਕੇ ਨੇ ਜਿਤਾਈ ਚਿੰਤਾਂ

Web Admin

Web Admin

5 Dariya News

ਜੰਡਿਆਲਾ ਗੁਰੂ , 18 Aug 2018

ਅਨੁਸੂਚਿਤ ਜਾਤੀਆਂ ਵਿੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਸ਼ਟਰੀ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਦੱਬੇ ਕੁਚਲੇ ਵਗਰ ਦੀ ਤਰਾਸਦਿਕ ਹਾਲਤ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੇ ਜੋ ਸੁਪਨਾ ਇਸ ਵਰਗ ਲਈ ਲਿਆ ਸੀ ਉਹ ਸੁਪਨਾ ਆਜਾਦੀ ਦੇ 72 ਵਰੇ ਬੀਤਣ ਦੇ ਬਾਵਜੂਦ ਵੀ ਪੂਰਾ ਨਹੀਂ ਹੋ ਸਕਿਆ ਹੈ। ਉਨਾ ਨੇ ਕਿਹਾ ਇਕਲਾ ਦੱਬਿਆ ਕੁਚਲਿਆਂ ਭਾਈਚਾਰਾਂ ਹੀ ਸਮੱਸਿਆ 'ਚ ਨਹੀ ਹੈ ਸਗੋਂ ਸਾਡਾ ਸਿੱਖ ਸਮਾਜ ਵੱਡੀ ਚਣੋਤੀ ਦਾ ਸਾਹਮਣਾ ਕਰ ਰਿਹਾ ਹੈ। ਉਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਉਹ ਸੰਸਥਾ ਹੈ ਜਿਸ ਦੇ ਹਰ ਵਰਕਰ ਦਾ ਇਖਲਾਕੀ ਫਰਜ ਧਰਮ ਦਾ ਪ੍ਰਚਾਰ ਕਰਨਾ ਤੇ ਨਾਲ ਨਾਲ ਸਿਆਸਤੀ ਜਿੰਮੇਵਾਰੀਆਂ ਨਿਭਾਉਣਾ ਹੈ। ਉਨਾ ਨੇ ਕਿਹਾ ਕਿ ਅਕਾਲੀ ਦਲ ਧਰਮ ਤੇ ਰਾਜਨੀਤੀ ਨੂੰ ਨਾਲ ਲੈ ਕੇ ਚੱਲਣ ਦੈ ਸ਼ੁਰੂ ਤੋਂ ਹੀ ਮੁਦਈ ਰਿਹਾ ਹੈ। ਇਸ ਲਈ ਸਾਫ ਸਫਰੀ, ਲੋਕ ਹਿਤੈਸ਼ੀ ਰਾਜਨੀਤੀ,ਪੱਖਪਾਤ ਰਹਿਤ ਬਰਾਬਰਾ ਦਾ ਅਧਿਕਾਰ ਦਵਾਉਣ ਲਈ ਯਤਨ ਕਰਨੇ ਅਕਾਲੀ ਦਲ ਦੇ ਅਧਿਕਾਰ ਖੇਤਰ 'ਚ ਹੈ। ਜਥੇਦਾਰ ਰਣੀਕੇ ਨੇ ਕਿਹਾ ਕਿ ਅੱਜ ਸੋਚ ਵਿਚਾਰ ਕਰਨ ਦੀ ਲੋੜ ਹੈ ਕਿਉਂਕਿ ਸਾਡੇ ਸਿੱਖ ਭਾਈਚਾਰੇ ਦਾ ਅਨਿਖੜਵਾਂ ਅੰਗ ਮੱਜਬੀ ਸਿੱਖ ਭਾਈਚਾਰਾ ਲਾਸਾਨੀ ਸਿੱਖ ਸ਼ਹਾਦਤਾ ਤੋਂ ਅਣਜਾਣ ਹੋ ਧਰਮ ਪ੍ਰੀਵਰਤਨ ਦੇ ਘੇਰੇ 'ਚ ਆ ਕੇ ਹੋਰਨਾ ਧਰਮਾ ਪਿੱਛੇ ਦੋੜ ਰਿਹਾ ਹੈ।  ਉਨਾ ਨੇ ਗੁੰਮਰਾਹਕੁੰਨ ਹੋਏ ਮੱਜਬੀ ਸਿੱਖ ਭਾਈਚਾਰੇ ਨੂੰ ਪ੍ਰੇਰਿਤ ਕਰਦਿਆਂ ਰਿਹਾ ਕਿ ਸਿੱਖ ਇਤਿਹਾਸ ਦੇ ਵਰਕਿਆਂ ਨੂੰ ਫਰੌਲ ਕੇ ਦੇਖਿਆ ਜਾਵੇ ਤਾਂ ਪਤਾ ਲੱਗੇਗਾ ਕਿ ਸਿੱਖ ਮਿਸਲਾ ਦੇ ਜਨਰੈਲ ਮੱਜਬੀ ਸਿੱਖ ਯੋਧੇ ਰਹੇ ਹਨ। ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਸ਼ਹਾਦਤ ਅਭੁੱਲ ਹੈ। ਪਰ ਅਸੀ ਅੱਜ ਆੁਪਣੇ ਪਿਛੋਕੜ ਨੂੰ ਅੱਖੋਂ ਪਰੋਖਿਆ ਕਰ ਹੋਰਨਾ ਧਰਮਾ ਦੇ ਰਾਹ ਪੈ ਆਪਣੀ ਨੀਂਹ ਨੂੰ ਖੋਖਲਿਆਂ ਕਰਨ ਦੇ ਜਿੰਮੇਵਾਰ ਬਣ ਰਹੇ ਹਾਂ। 

ਜਥੇਦਾਰ ਰਣੀਕੇ ਨੇ ਕਿਹਾ ਕਿ ਸਿੱਖ ਸਮਾਜ ਘੱਟ ਗਿਣਤੀਆਂ ਦੇ ਘੇਰੇ 'ਚ ਆਉਦਾ ਹੈ ਜਿਸ ਕਰਕੇ ਇਸ ਨੂੰ ਚੁਫੇਰੇ ਚੁਣੋਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾ ਨੇ ਦੱਸਿਆ ਕਿ ਵਿਦੇਸਾਂ ਦੀ ਧਰਤੀ ਤੇ ਸਿੱਖਾਂ ਨੂੰ ਨਸਲੀ ਹਮਲਿਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਰਤ ਦੇ ਗੈਰ ਪੰਜਾਬੀ ਸੂਬਿਆਂ ਵਿੱਚ ਸਿੱਖਾਂ ਦੀ ਪਛਾਣ ਖਤਰੇ 'ਚ ਹੈ। ਅੰਮ੍ਰਿਤਧਾਰੀ ਪ੍ਰੀਵਾਰਾਂ ਨੂੰ ਉਥੋਂ ਦੀਆਂ ਸਰਕਾਰਾਂ ਤੇ ਫਿਰਕੇ ਸਰਕਾਰੀ ਸਹੂਲਤਾਂ ਤੋਂ ਵਾਂਝੇ ਰੱਖ ਰਹੇ ਹਨ। ਰਾਜਸਥਾਨ ਅਤੇ ਮੇਘਾਲਿਆਂ ਦੀ ਰਾਜਧਾਨੀ ਸ਼ਿਲਾਂਗ ਵਿੱਚ ਖਾਸੀ ਸਮੁਦਾਇ ਵਲੋਂ ਸਰਕਾਰ ਦੀ ਕਥਿਤ ਸ਼ੈਹਿ ਤੇ ਸਿੱਖਾਂ ਦੇ ਨਾਲ ਕੀਤਾ ਜਾ ਰਿਹਾ ਅਮਾਨਵੀ ਵਰਤਾਓ ਅਸਹਿ ਹੈ। ਉਨਾ ਨੇ ਕਿਹਾ ਕਿ ਅੱਜ ਜ਼ਰੂਰਤ ਹੈ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਧਰਮ ਦੀ ਸਿਖਿਆ ਮਾਪੇ ਘਰੋਂ ਦੇ ਕੇ ਹੀ ਸਕੂਲਾਂ ਕਾਲਜਾਂ ਵਿੱਚ ਭੇਜਣ। ਉਨਾ ਨੇ ਕਿਹਾ ਕਿ ਸਾਡਾ ਸਮਾਜ ਇਕੱਲਾ ਸ਼੍ਰੋਮਣੀ ਕਮੇਟੀ ਨੂੰ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਦੀ ਜਿੰਮੇਵਾਰ ਮੰਨ ਆਪ ਵਿਹਲਾ ਹੋਈ ਬੈਠਾ ਹੈ, ਪਰ ਮੇਰੀ ਸਾਰੇ ਸਿੱਖ ਪ੍ਰੀਵਾਰਾਂ ਨੂੰ ਅਪੀਲ ਹੈ ਕਿ  ਸਿੱਖ ਸਮਾਜ ਦੀ ਚੜਦੀਕਲਾ ਵਾਸਤੇ ਮਾਪੇ ਆਪਣੇ ਬੱਚਿਆਂ ਨੂੰ ਘਰੋਂ ਹੀ ਸਿੱਖ ਧਰਮ ਦੀ ਸਿਖਿਆ ਦੇ ਕੇ ਤੋਰਨ। ਉਨਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਧਰਮ ਦਾ ਵਿਸ਼ਾ ਸਲੇਬਸ 'ਚ ਸ਼ਾਮਲ ਕਰੇ ਤਾਂ ਕਿ ਸੂਬੇ ਦੇ ਬੱਚੇ ਆਪਣੇ ਪਿਛੋਕੜ ਬਾਰੇ ਅਕਾਦਮਿਕ ਮਹੌਲ 'ਚ ਰਹਿ ਕੇ ਸਮਝ ਸਕਣ। ਇੱਕ ਸਵਾਲ ਦੇ ਜਵਾਬ 'ਚ ਉਨਾ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਐਸਸੀ ਵਿੰਗ ਦੀ ਕੋਸ਼ਿਸ਼ ਹੈ ਕਿ ਕੁਰਾਹੇ ਪੈ ਚੁੱਕੇ ਸਮਾਜ ਨੂੰ ਫਿਰ ਤੋਂ ਪੰਥ ਦੀ ਮੁੱਖ ਧਾਰਾ 'ਚ ਸ਼ਾਮਲ ਕਰਨ ਲਈ ਵਸੀਲੇ ਕੀਤੇ ਜਾਣ। ਇਸ ਸਬੰਧੀ ਨੇੜੇ ਭਵਿਖ 'ਚ ਵਿੰਗ ਦੇ ਸਮੂਹ ਆਗੂਆਂ ਦੀ ਮੀਟਿੰਗ ਲਈ ਜਾਵੇਗੀ ਤਾਂ ਕਿ ਸਮਾਜ ਨੂੰ ਨਰੋਈ ਸੋਚ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਉਨਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਪਰਮਜੀਤ ਸਿੰਘ ਵਣੀਏਕੇ, ਸੀਨੀਅਰ ਅਕਾਲੀ ਆਗੂ ਜਤਿੰਦਰਪਾਲ ਸਿੰਘ ਕੋਹਾਟਵਿੰਡ, ਜਥੇਦਾਰ ਰਣੀਕੇ ਦੇ ਸਹਾਇਕ ਝਿਰਮਲ ਸਿੰਘ ਅਤੇ ਠੇਕੇਦਾਰ ਭਜਨ ਸਿੰਘ ਆਦਿ ਹਾਜਰ ਸਨ।  

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD