Monday, 13 May 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ

 

ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਚ ਜਾਣ ਤੋਂ ਬਚਾਉਣਗੇ ਬੱਡੀਜ਼ ਗਰੁੱਪ : ਡਿਪਟੀ ਕਮਿਸ਼ਨਰ ਰਾਮਵੀਰ

ਜਿਲ੍ਹਾ ਪਠਾਨਕੋਟ ਦੇ ਹਰੇਕ ਸਕੂਲਾਂ ਅੰਦਰ ਬਣਾਏ ਜਾਣਗੇ ਬੱਚਿਆਂ ਦੇ ਬੱਡੀਜ਼¸ਗਰੁੱਪ

Web Admin

Web Admin

5 Dariya News

ਪਠਾਨਕੋਟ , 19 Aug 2018

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫਲਤਾ ਤੋਂ ਬਾਅਦ ਹੁਣ ਸਰਕਾਰ ਇਸਦੇ ਦੂਜੇ ਪੜਾਅ ਬੱਡੀਜ਼ ਗਰੁੱਪ ਦੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸ ਅਧੀਨ ਜਿਲ੍ਹਾ ਪਠਾਨਕੋਟ ਦੇ ਹਰੇਕ ਸਕੂਲ ਅੰਦਰ ਬੱਡੀਜ ਗਰੁਪ ਤਿਆਰ ਕੀਤੇ ਜਾਣਗੇ। ਇਨ੍ਹਾਂ ਪ੍ਰਗਟਾਵਾ ਰਾਮਵੀਰ ਆਈ.ਏ.ਐਸ. ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਰਾਮਵੀਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲੇ ਫੇਜ਼ ਡੈਪੋ ਦੌਰਾਨ ਨਸ਼ਿਆਂ ਖਿਲਾਫ਼ ਕਾਫ਼ੀ ਵਧੀਆ ਨਤੀਜੇ ਦੇਖਣ ਲਈ ਮਿਲੇ। ਇਸ ਦੌਰਾਨ ਜ਼ਿਲ੍ਹੇ ਦੇ ਹਰੇਕ ਪਿੰਡ, ਸ਼ਹਿਰ, ਵਾਰਡ, ਮੁਹੱਲਿਆਂ ਆਦਿ ਵਿੱਚ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਜੋ ਲੋਕ ਨਸ਼ਿਆਂ ਦੇ ਦਲਦਲ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਨਰੋਈ ਜ਼ਿੰਦਗੀ ਜਿਓਣ ਲਈ ਆਪਣਾ ਮੁਫ਼ਤ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਹੁਣ ਦੂਜੇ ਪੜਾਅ ਬੱਡੀਜ਼ ਗਰੁੱਪ ਪਿੱਛੇ ਸੂਬਾ ਸਰਕਾਰ ਦਾ ਇਹੀ ਮੰਤਵ ਹੈ ਕਿ ਨੌਜਵਾਨਾਂ ਅਤੇ ਬੱਚਿਆਂ (6ਵੀਂ ਅਤੇ 6ਵੀਂ ਜਮਾਤ ਤੋਂ ਉਪਰ) ਨੂੰ ਪਹਿਲਾਂ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਇਸ ਬੁਰੀ ਆਦਤ ਤੋਂ ਦੂਰ ਰੱਖਿਆ ਜਾ ਸਕੇ, ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਪੂਰੀ ਤਰ੍ਹਾਂ ਨਾਲ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਹਰੇਕ ਸਕੂਲ ਅੰਦਰ ਬੱਚਿਆਂ ਦੇ ਬੱਡੀਜ਼ ਗਰੁੱਪ ਬਣਾਏ ਜਾਣਗੇ। ਇਹ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਨ੍ਹਾਂ ਉਪਰ ਇੱਕ ਅਧਿਆਪਕ ਨੂੰ ਲਗਾਇਆ ਜਾਵੇਗਾ, ਜਿਸਨੂੰ ਸੀਨੀਅਰ ਬਡੀ ਕਿਹਾ ਜਾਵੇਗਾ।ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਮਾਸਟਰ ਟ੍ਰੇਨਰਾਂ ਨੂੰ ਚੰਡੀਗੜ੍ਹ ਵਿਖੇ ਇਸ ਪ੍ਰੋਗਰਾਮ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ।  ਜਿਸ ਉਪਰੰਤ ਉਹ ਜ਼ਿਲ੍ਹੇ ਦੇ ਬਾਕੀ ਬੱਡੀਜ਼ ਗਰੁੱਪ ਨੂੰ ਇਹ ਟ੍ਰੇਨਿੰਗ ਦੇਣਗੇ। ਉਨ੍ਹਾਂ ਕਿਹਾ ਕਿ ਬੱਡੀਜ਼ ਗਰੁੱਪ ਦਾ ਕੰਮ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਜੋ ਬੱਚੇ ਅਤੇ ਨੌਜਵਾਨ ਨਸ਼ਿਆਂ ਵੱਲ ਆਪਣਾ ਰੁਝਾਨ ਦਿਖਾਉਂਦੇ ਹਨ, ਉਨ੍ਹਾਂ ਸਬੰਧੀ ਸੂਚਨਾ ਆਪਣੇ ਸਕੂਲ ਦੇ ਪ੍ਰਿੰਸੀਪਲ ਜਾਂ ਸੀਨੀਅਰ ਬਡੀ ਨੂੰ ਦੇਣਾ ਹੈ, ਤਾਂ ਜੋ ਅਜਿਹੇ ਨੌਜਵਾਨਾਂ ਜਾਂ ਬੱਚਿਆਂ ਨੂੰ ਸਮਾਂ ਰਹਿੰਦਿਆਂ ਹੀ ਨਸ਼ਿਆਂ ਦੇ ਜਾਲ ਵਿੱਚ ਜਾਣ ਤੋਂ ਰੋਕਿਆ ਜਾ ਸਕੇ। 

 

Tags: DC Pathankot , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD