Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੀ ਦਸਮੇਸ਼ ਅਕੈਡਮੀ ਨੂੰ ਅਤਿ ਆਧੁਨਿਕ ਦਸਮੇਸ਼ ਯੂਨੀਵਰਸਿਟੀ ਵੱਜੋਂ ਵਿਕਸਤ ਕੀਤਾ ਜਾਵੇਗਾ : ਬਲਵਿੰਦਰ ਸਿੰਘ ਭੂੰਦੜ

ਹਰਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਿਕ ਰੈਲੀ ਹੋਵੇਗੀ:- ਬਲਵਿੰਦਰ ਸਿੰਘ ਭੂੰਦੜ

ਬਲਵਿੰਦਰ ਸਿੰਘ ਭੂੰਦੜ
ਬਲਵਿੰਦਰ ਸਿੰਘ ਭੂੰਦੜ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਆਨੰਦਪੁਰ ਸਾਹਿਬ , 18 Aug 2018

Last updated on: Aug 18, 2018, 00:00 IST

ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਦਸਮੇਸ਼ ਅਕੈਡਮੀ ਨੂੰ ਅਤਿ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਦੇਸ਼ ਦੀ ਬਿਹਤਰ ਅਤੇ ਦਸਮ ਗੁਰੂ ਦੇ ਨਾਮ ਤੇ ਦਸਮੇਸ਼ ਯੂਨੀਵਰਸਿਟੀ ਵੱਜੋਂ ਵਿਕਸਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਅਕੈਡਮੀ ਦੀ ਬੈਠਕ 'ਚ ਸ਼ਿਰਕਤ ਕਰਨ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ। ਭੂੰਦੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਸਦਕਾ ਹੀ 150 ਏਕੜ 'ਚ ਇੱਕ ਆਲੀਸ਼ਾਨ ਵਧੀਆ ਕੈਂਪਸ ਤਿਆਰ ਕਰਕੇ 12ਵੀਂ ਜਮਾਤ ਤੱਕ ਦੀ ਅਕੈਡਮੀ ਤਿਆਰ ਕਰਵਾਈ ਸੀ। ਜੋ ਕਿ ਦੇਸ਼ ਦੇ ਪਹਿਲੀਆਂ ਸੰਸਥਾਵਾਂ 'ਚ ਸ਼ੁਮਾਰ ਹੋ ਚੁੱਕੀ ਹੈ। ਉਨ੍ਹਾਂ ਇੱਥੋਂ ਦੇ ਡਾਇਰੈਕਟਰ ਮੇਜਰ ਜਨਰਲ ਸੇਵਾ ਮੁਕਤ ਜੇ ਐਸ ਘੁੰਮਣ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਜਿੱਥੇ ਅਕੈਡਮੀ 'ਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉੱਥੇ ਹੀ ਇਹ ਆਰਥਿਕ ਤੌਰ ਤੇ ਵੀ ਮਜ਼ਬੂਤ ਹੋਈ ਹੈ। ਭੂੰਦੜ ਨੇ ਦੱਸਿਆ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਇਹ ਸੋਚ ਹੈ ਕਿ ਇਸ ਅਕੈਡਮੀ ਨੂੰ ਨੇੜ ਭਵਿੱਖ ਦੇ ਵਿੱਚ ਦੇਸ਼ ਦੀ ਇੱਕ ਵਧੀਆ ਯੂਨੀਵਰਸਿਟੀ ਵੱਜੋਂ ਵਿਕਸਤ ਕੀਤਾ ਜਾਵੇ ਅਤੇ ਉਸ ਯੂਨੀਵਰਸਿਟੀ ਦਾ ਨਾਮ ਵੀ ਦਸਮੇਸ਼ ਯੂਨੀਵਰਸਿਟੀ ਹੀ ਰੱਖਿਆ ਜਾਵੇ। 19 ਸਤੰਬਰ ਨੂੰ ਹਰਿਆਣਾ ਦੇ ਪਿੱਪਲੀ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਬਾਰੇ ਬੋਲਦੇ ਹੋਏ ਭੂੰਦੜ ਨੇ ਕਿਹਾ ਕਿ ਇਹ ਰੈਲੀ ਜਿੱਥੇ ਇਤਿਹਾਸਿਕ ਹੋਵੇਗੀ ਉੱਥੇ ਹੀ ਹਰਿਆਣਾ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉੱਥੋਂ ਦੇ ਵਰਕਰਾਂ ਨੂੰ ਲਾਮਬੰਦ ਕਰਨ ਵਿੱਚ ਵੀ ਸਹਾਇਕ ਸਿੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸਤੋਂ ਬਾਅਦ ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਲਾਮਿਸਾਲ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਪਾਰਟੀ ਨੂੰ ਰਾਸ਼ਟਰੀ ਪੱਧਰ ਤੇ ਮਜ਼ਬੂਤ ਕੀਤਾ ਜਾਵੇਗਾ। ਜਸਟਿਸ ਰਣਜੀਤ ਸਿੰਘ ਵੱਲੋਂ ਪੇਸ਼ ਕੀਤੀ ਰਿਪੋਰਟ ਬਾਰੇ ਬੋਲਦੇ ਹੋਏ ਭੂੰਦੜ ਨੇ ਕਿਹਾ ਕਿ ਇਸ ਰਿਪੋਰਟ ਬਾਰੇ ਤਾਂ ਕੁਝ ਕਹਿਣ ਦੀ ਲੋੜ ਹੀ ਨਹੀਂ ਕਿਉਂਕਿ ਇਹ ਤਾਂ ਸਭ ਨੂੰ ਪਹਿਲਾਂ ਹੀ ਪਤਾ ਸੀ ਕਿ ਇਹ ਇੱਕ ਸਿਆਸੀ ਵਿਅਕਤੀ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਹੈ। ਜਿੱਥੋਂ ਤੱਕ ਬਾਦਲ ਸਾਹਿਬ ਦੇ ਟੈਲੀਫੋਨ ਦੀ ਗੱਲ ਹੈ ਤਾਂ ਉਹ ਉਸ ਵੇਲੇ ਮੁੱਖ ਮੰਤਰੀ ਸਨ ਤੇ ਮੁੱਖ ਮੰਤਰੀ ਦਾ ਕਿਸੇ ਅਧਿਕਾਰੀ ਨੂੰ ਫੋਨ ਆਉਣਾ ਸੁਭਾਵਿਕ ਹੀ ਹੁੰਦਾ ਹੈ। 

ਨਵਜੋਤ ਸਿੱਧੂ ਦੀ ਦੋਸਤਾਨਾ ਫੇਰੀ ਨੂੰ ਸਿਆਸੀ ਰੰਗ ਨਹੀਂ ਦੇਣਾ ਚਾਹੀਦੈ : ਬਲਵਿੰਦਰ ਸਿੰਘ ਭੂੰਦੜ

ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਾਕਿਸਤਾਨ ਫੇਰੀ ਨੂੰ ਦੋਸਤਾਨਾ ਫੇਰੀ ਦੱਸਦੇ ਹੋਏ ਭੂੰਦੜ ਨੇ ਕਿਹਾ ਕਿ ਇਮਰਾਨ ਖਾਨ ਉਨ੍ਹਾਂ ਦੇ ਦੋਸਤ ਹਨ ਤੇ ਸਿੱਧੂ ਬਤੌਰ ਚੰਗੇ ਦੋਸਤ ਉੱਥੇ ਗਏ ਸਨ। ਇਸਲਈ ਉਨ੍ਹਾਂ ਦੀ ਫੇਰੀ ਨੂੰ ਨਾ ਹੀ ਕੋਈ ਸਿਆਸੀ ਰੰਗ ਦੇਣਾ ਚਾਹੀਦਾ ਹੈ ਤੇ ਨਾ ਹੀ ਹਾਂਪੱਖੀ ਜਾਂ ਨਾਂਹਪੱਖੀ ਦੱਸਣ ਦੀ ਲੋੜ ਹੈ।

 

Tags: Balwinder Singh Bhunder

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD