Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਬਿਜਲੀ ਮੰਤਰੀ ਨੇ ਘਰ-ਘਰ ਨੌਕਰੀ ਮੁਹਿੰਮ ਤਹਿਤ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪੱਤਰ ਵੰਡੇ

ਪੰਜਾਬ ਸਰਕਾਰ ਨੂੰ ਪਹਿਲਾਂ ਖਰੀਦੇ ਜਾ ਰਹੇ 2000 ਰੁਪਏ ਪ੍ਰਤੀ ਕੁਇੰਟਲ ਦੀ ਥਾਂ ਪਛਵਾੜਾ ਖਾਣਾਂ ਤੋਂ ਹੁਣ 860 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਕੋਲਾ- ਗੁਰਪ੍ਰੀਤ ਸਿੰਘ ਕਾਂਗੜ

Web Admin

Web Admin

5 Dariya News

ਬਠਿੰਡਾ , 20 Aug 2018

Last updated on: Aug 20, 2018, 00:00 IST

ਬਿਜਲੀ ਅਤੇ ਨਵੇਂ ਤੇ ਨਵਿਆਉਣਯੋਗ ਊਰਜਾ ਮਾਮਲਿਆਂ ਦੇ ਮੰਤਰੀ, ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ 622 ਸਹਾਇਕ ਲਾਈਨਮੈਂਨ ਨੂੰ ਨਿਯੁਕਤੀ ਪੱਤਰ ਸੌਂਪੇ ਜੋ ਕਿ ਲੰਬੇ ਸਮੇਂ ਤੋਂ ਲੰਬਿਤ ਪਏ ਸਨ। ਇਸ ਮੌਕੇ 'ਤੇ ਬੋਲਦਿਆਂ ਕਾਂਗੜ ਨੇ ਕਿਹਾ ਕਿ ਘਰ-ਘਰ ਨੌਕਰੀ ਮੁਹਿੰਮ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਪਹਿਲਕਦਮੀ ਹੈ, ਜਿਸ ਤਹਿਤ ਉਹਨਾਂ ਨੇ ਸੂਬੇ ਦੇ ਹਰੇਕ ਘਰ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ।  ਕਾਂਗੜ ਨੇ ਅੱਗੇ ਕਿਹਾ ਕਿ ਪੰਜਾਬ ਪਾਵਰ ਸਟੇਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਪਹਿਲਾਂ ਹੀ 2800 ਸਹਾਇਕ ਲਾਈਨਮੈਂਨ, 300 ਜੂਨੀਅਰ ਇੰਜੀਨੀਅਰਾਂ ਅਤੇ 248 ਸਬ-ਸਟੇਸ਼ਨ ਸਹਾਇਕਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸੇਵਾਕਾਲ ਦੌਰਾਨ ਮਾਰੇ ਗਏ 698 ਵਾਰਿਸਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਮਿਲ ਗਈ ਹੈ। ਸ੍ਰੀ ਕਾਂਗੜ ਨੇ ਅੱਗੇ ਕਿਹਾ ਕਿ ਜਲਦ ਹੀ ਪੀ.ਐਸ.ਪੀ.ਸੀ.ਐਲ. ਵੱਲੋਂ 338 ਲੋਅਰ ਡਿਵੀਜਨ ਕਲਰਕਾਂ ਦੀ ਭਰਤੀ ਕੀਤੀ ਜਾਵੇਗੀ। ਊਰਜਾ ਮੰਤਰੀ ਨੇ ਦੱਸਿਆ ਕਿ ਸੂਬੇ ਨੇ ਹਾਲ ਹੀ ਵਿੱਚ ਝਾਰਖੰਡ ਦੀਆਂ ਪਛਵਾੜਾ ਮਾਈਨਜ਼ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਤਹਿਤ ਪੀ.ਐਸ.ਪੀ.ਸੀ.ਐਲ. ਨੂੰ ਹੁਣ 860 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੋਲਾ ਮਿਲ ਜਾਇਆ ਕਰੇਗਾ ਜੋ ਕਿ ਪਹਿਲਾਂ 2000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਿਲਦਾ ਸੀ। ਉਹਨਾਂ ਇਹ ਵੀ ਦੱਸਿਆ ਕਿ ਇਸ ਸਮਝੌਤੇ ਕਰਕੇ 800 ਕਰੋੜ ਰੁਪਏ ਦੀ ਸਲਾਨਾ ਬਚਤ ਹੋਵੇਗੀ।

 ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੀ.ਐਸ.ਪੀ.ਸੀ.ਐਲ ਦੀ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਿਜਲੀ ਸਬੰਧੀ ਨਵੀਆਂ ਯੋਜਨਾਵਾਂ ਤੇ ਨੀਤੀਆਂ ਬਣਾਕੇ ਉਪਭੋਗਤਾਵਾਂ ਨੂੰ ਹਰ ਸੰਭਵ ਸਹੂਲਤ, ਸੁਖਾਲੀਆਂ ਤੇ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਪੋਰੇਸ਼ਨ ਵਚਨਬੱਧ ਹੈ । ਸਾਰੇ ਸੂਬੇ ਦੇ ਉਪ-ਮੰਡਲਾਂ ਵਿੱਚ ਪੈਂਦੇ ਨੀਮ ਸ਼ਹਿਰੀ ਖੇਤਰਾਂ 'ਚ ਟਿਊਬਵੈਲ ਕਨੈਕਸ਼ਨਾਂ ਦੀ ਮਾਲਕੀ ਤਬਦੀਲ ਕਰਵਾਉਣ ਸਬੰਧੀ ਕੈਂਪਾਂ ਦਾ ਆਯੋਜਨ ਵੀ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਹੁਣ ਕਿਸਾਨ ਖਪਤਕਾਰਾਂ ਲਈ ਮੌਕੇ 'ਤੇ ਹੀ ਨਾਂ ਬਦਲੀ ਕਰਵਾਉਣ ਦੀ ਇੱਕ ਵਿਸ਼ੇਸ਼ ਸਹੂਲਤ ਵੀ ਦਿੱਤੀ ਜਾ ਰਹੀ ਹੈ, ਜਿਸ ਨਾਲ ਬਿਜਲੀ ਦਫਤਰਾਂ 'ਚ ਵਾਰ-ਵਾਰ ਗੇੜੇ ਮਾਰਨ ਦੀ ਖੱਜਲ-ਖੁਆਰੀ ਤੋਂ ਵੀ ਬਚਿਆ ਜਾ ਸਕੇਗਾ। ਸ੍ਰੀ ਕਾਂਗੜ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ 16 ਤੇ 17 ਅਗਸਤ ਨੂੰ ਕ੍ਰਮਵਾਰ 216 ਕਰੋੜ ਰੁਪਏ ਤੇ 124 ਕਰੋੜ ਰੁਪਏ ਡਿਜੀਟਲ ਤਰੀਕੇ ਨਾਲ ਇਕੱਠੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਬਿਜਲੀ ਬਿਲਾਂ ਦੇ ਭੁਗਤਾਨ ਵਜੋਂ 16 ਜੁਲਾਈ ਨੂੰ 100 ਕਰੋੜ ਤੇ 17 ਜੁਲਾਈ ਨੂੰ 220 ਕਰੋੜ ਦੀ ਰਕਮ ਇਕੱਠੀ ਕਰਕੇ ਇੱਕ ਨਵਾਂ ਰਿਕਾਰਡ ਸਥਾਪਿਤ ਕੀਤਾ ਗਿਆ ਸੀ।  ਉਹਨਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੇ ਮੁੱਖ ਪ੍ਰਬੰਧਕੀ ਨਿਰਦੇਸ਼ਕ ਇੰਜਨੀਅਰ ਬਲਦੇਵ ਸਿੰਘ ਸਰਾਂ, ਪੀ.ਐਸ.ਪੀ.ਸੀ.ਐਲ ਦੇ ਸਮੂਹ ਨਿਰਦੇਸ਼ਕ  ਤੇ ਇੰਜਨੀਅਰ ਸਾਹਿਬਾਨ, ਵਿੱਤ ਵਿਭਾਗ ਦੇ ਉੱਚ ਅਧਿਕਾਰੀ ਅਤੇ ਸਮੂਹ ਕਰਮਚਾਰੀ ਵਧਾਈ ਦੇ ਪਾਤਰ ਹਨ। 

ਸ੍ਰੀ ਕਾਂਗੜ ਨੇ ਦੱਸਿਆ ਕਿ ਬਹੁਤ ਜਲਦ ਹੀ ਵਿਭਾਗ ਵੱਲੋਂ ਡਿਜੀਟਲ ਤਰੀਕੇ ਨਾਲ ਭੁਗਤਾਨ ਦੇ ਸਬੰਧ  ਵਿੱਚ ਇਕ ਜਾਗਰੁਕਤਾ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਜਿਸ ਨਾਲ ਭਵਿੱਖ ਵਿੱਚ ਹੋਰ ਵੀ ਚੰਗੇ ਨਤੀਜੇ ਆਉਣ ਦੀ ਸੰਭਾਵਨਾ ਹੈ। ਬਿਜਲੀ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਸਭ ਕਿਸਮ ਦੇ ਬਿਜਲੀ ਖ਼ਪਤਕਾਰਾਂ ਨੂੰ ਬੇਰੋਕ 24 ਘੰਟੇ ਬਿਜਲੀ ਦੀ ਸੇਵਾ ਦਿੱਤੀ ਜਾ ਰਹੀ ਹੈ ਅਤੇ ਇਸ ਵਾਰ ਝੋਨੇ ਦੀ ਫਸਲ ਦੌਰਾਨ ਕਿਸਾਨਾਂ ਨੂੰ 8 ਘੰੰਟੇ ਨਿਰੰਤਰ ਬਿਜਲੀ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ  ਹਾਲ ਹੀ ਵਿੱਚ ਕਾਰਪੋਰੇਸ਼ਨ ਵੱਲੋਂ ਖ਼ਪਤਕਾਰਾਂ ਦੀ ਭਲਾਈ ਤੇ ਸਹੂਲਤ ਲਈ ਕਈ ਨਵੀਆਂ ਨੀਤੀਆਂ ਤੇ ਯੋਜਨਾਵਾਂ ਜਿਵੇਂ ਵਲੈਂਟਰੀ ਡਿਸਕਲੋਜਰ ਸਕੀਮ, ਪੇਂਡੂ ਖੇਤਰਾਂ ਵਿੱਚ ਜਿਥੇ ਵੀ ਲੋੜ ਹੋਵੇ ਟਿਊੁਬਵੈਲ ਕਨੈਕਸ਼ਨਾ ਦੀ ਮਾਲਕੀ ਦੇ ਤਬਾਦਲੇ ਸਬੰਧੀ ਮੋਕ 'ਤੇ ਹੀ ਨਿਪਟਾਰਾ ਯੋਜਨਾ ਆਦਿ ਸ਼ਾਮਲ ਹਨ। ਇਸ ਮੰਤਵ ਤਹਿਤ ਪੀ.ਐਸ.ਪੀ.ਸੀ.ਐਲ ਵੱਲੋਂ ਡਿਸਟ੍ਰੀਬਿਉਸ਼ਨ ਵਿੰਗ ਅਧੀਨ ਆਉਂਦੇ ਵੱਖ-ਵੱਖ ਦਫਤਰਾਂ ਵਿੱਚ 369 ਕੈਂਪਾਂ ਦਾ ਆਯੋਜਨ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਘੱਟ ਰਹੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ 'ਪਾਣੀ ਬਚਾਓ ਪੈਸਾ ਬਚਾਓ' ਸਕੀਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਕਾਂਗਰਸ ਨੇਤਾ ਸ੍ਰੀ ਨਰਿੰਦਰ ਭਲੇਰੀਆ, ਇੰਜ: ਬਲਦੇਵ ਸਿੰਘ ਸਰਾਂ, ਮੁੱਖ ਪ੍ਰਬੰਧਕੀ ਨਿਰਦੇਸ਼ਕ, ਸ੍ਰੀ ਆਰ.ਪੀ. ਪਾਂਡਵ, ਡਾਇਰੈਕਟਰ(ਪ੍ਰਬੰਧਕੀ),ਇੰਜ: ਕੁਲਦੀਪ ਗਰਗ, ਮੁੱਖ ਇੰਜਨੀਅਰ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ, ਲਖਵਿੰਦਰ ਸਿੰਘ, ਮੁੱਖ ਇੰਜਨੀਅਰ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ, ਇੰਜ: ਭਗਵਾਨ ਸਿੰਘ ਮਠਾੜੂ, ਮੁੱਖ ਇੰਜਨੀਅਰ/ਡੀਐਸ, ਬਠਿੰਡਾ ਪੱਛਮੀ ਜੋਨ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਵੀ ਸ਼ਾਮਲ ਸਨ।

 

Tags: Gurpreet Singh Kangar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD