Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੀ.ਪੀ.ਆਰ.ਸੀ. ਦੇ ਮੈਂਬਰ ਨਾਲ ਰਣਜੀਤ ਸਿੰਘ ਐਸ.ਪੀ. ਹੈਡਕੁਆਟਰ ਨੇ ਕੀਤੀ ਮਾਸਿਕ ਬੈਠਕ

ਸ਼ਹਿਰ ਦੀਆਂ ਸਮੱਸਿਆਵਾਂ ਤੇ ਕਮੇਟੀ ਮੈਂਬਰਾਂ ਨਾਲ ਕੀਤਾ ਵਿਚਾਰ ਵਟਾਂਦਰਾ

Web Admin

Web Admin

5 Dariya News

ਪਠਾਨਕੋਟ , 20 Aug 2018

Last updated on: Aug 20, 2018, 00:00 IST

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਐਸ.ਐਸ.ਪੀ. ਦਫਤਰ ਦੇ ਮੀਟਿੰਗ ਹਾਲ ਵਿਖੇ ਸੀ.ਪੀ.ਆਰ.ਸੀ. ਦੀ ਮਾਸਿਕ ਬੈਠਕ ਆਯੋਜਿਤ ਕੀਤੀ ਗਈ। ਜਿਸ ਵਿੱਚ ਰਣਜੀਤ ਸਿੰਘ ਐਸ.ਪੀ. ਹੈਡਕੁਆਟਰ ਮੁੱਖ ਰੂਪ ਵਿੱਚ ਹਾਜ਼ਰ ਹੋਏ। ਇਸ ਮੋਕੇ ਤੇ ਸ਼ਹਿਰ ਦੀ ਟ੍ਰੈਫਿਕ ਸਮੱਸਿਆ, ਸਾਂਝ ਕੇਂਦਰਾਂ ਦੀ ਕਾਰਗੁਜਾਰੀ ਅਤੇ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੋਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ਼ ਕੁਮਾਰ ਐਸ.ਆਈ. ਟ੍ਰੈਫਿਕ ਇੰਚਾਰਜ ਪਠਾਨਕੋਟ, ਰਾਜੀਵ ਕੁਮਾਰ ਏ.ਐਸ.ਆਈ. ਇੰਚਾਰਜ ਸੀ.ਪੀ.ਆਰ.ਸੀ., ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਵਿਜੈ ਪਾਸੀ, ਮਨਿੰਦਰ ਸਿੰਘ, ਰੀਟਾ ਸਿੰਘ, ਸੁਧਾ ਸਰਮਾ, ਜੋਗਿੰਦਰ ਕੌਰ, ਮਮਤਾ ਰਾਣੀ, ਸਾਂਤੀ ਇੰਚਾਰਜ ਵੂਮੈਨ ਸੈਲ ਪਠਾਨਕੋਟ, ਗੁਲਸ਼ਨ ਕੁਮਾਰ ਗਿਨਨੀ ਸਰਪੰਚ ਨਰੋਟ ਜੈਮਲ ਸਿੰਘ, ਦੇਸ ਰਾਜ ਮਿਰਜਾਪੁਰ, ਸੀ.ਪੀ.ਆਰ.ਸੀ. ਦੇ ਹੋਰ ਮੈਂਬਰ ਅਤੇ 10 ਸਾਂਝ ਕੇਂਦਰਾਂ ਦੇ ਇੰਚਾਰਜ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਰਣਜੀਤ ਸਿੰਘ ਐਸ.ਪੀ. ਹੈਡਕੁਆਟਰ ਨੇ ਕਿਹਾ ਕਿ ਪਠਾਨਕੋਟ ਸ਼ਹਿਰ ਦੀ ਮੁੱਖ ਸਮੱਸਿਆ ਪਾਰਕਿੰਗ ਦੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਪਾਰਕਿੰਗ ਸਮੱਸਿਆ ਨੂੰ ਦੂਰ ਕਰਨ ਦੇ ਲਈ ਪੁਰਾਣਾ ਪਸ਼ੂ ਹਸਪਤਾਲ ਜੋ ਕਿ ਡਲਹੌਜੀ ਰੋਡ ਤੇ ਨਜਦੀਕ ਗਾੜੀ ਅਹਾਤਾ ਚੌਕ ਹੈ ਨੂੰ ਪਾਰਕਿੰਗ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ। 

ਉਨ੍ਹਾਂ ਸ਼ਹਿਰ ਨਿਵਾਸੀਆਂ ਅੱਗੇ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਵਿਅਕਤੀ ਬਾਜਾਰ ਵਿੱਚ ਕੋਈ ਕੰਮ ਜਾਂਦਾ ਹੈ ਉਹ ਅਪਣੀ ਗੱਡੀ ਰੋਡ ਤੇ ਪਾਰਕ ਨਾ ਕਰਕੇ ਪੁਰਾਣੇ ਪਸ਼ੂ ਹਸਪਤਾਲ ਵਿੱਚ ਪਾਰਕ ਕਰੇ ਤਾਂ ਜੋ ਰੋਡ ਤੇ ਟ੍ਰੈਫਿਕ ਜਾਮ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਪਾਰਕਿੰਗ ਫ੍ਰੀ ਸ਼ੁਰੂ ਕੀਤੀ ਗਈ ਹੈ ਅਤੇ ਗੱਡੀ ਪਾਰਕ ਕਰਨ ਵਾਲੇ ਵਿਅਕਤੀ ਤੋਂ ਕੋਈ ਵੀ ਪਾਰਕਿੰਗ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਟਿੰਗ ਦੋਰਾਨ ਨਲਵਾ ਪੁਲ ਨਜਦੀਕ ਜੋ ਗੱਡੀਆਂ ਗਲਤ ਦਿਸ਼ਾ ਵਿੱਚ ਆਉਂਦੀਆਂ ਹਨ ਦੀ ਸਮੱਸਿਆ ਸਾਹਮਣੇ ਆਉਂਣ ਤੇ ਉਨ੍ਹਾਂ ਵੱਲੋਂ ਪੁਲਿਸ ਮੁਲਾਜਮਾਂ ਦੀ ਡਿਊਟੀ ਸਪੈਸ਼ਲ ਤੋਰ ਤੇ ਪੁਲ ਤੇ ਲਗਾਈ ਗਈ ਹੈ ਅਤੇ ਗਲਤ ਦਿਸ਼ਾ ਵਿੱਚ ਆਉਂਣ ਵਾਲੇ ਵਾਹਨਾਂ ਤੇ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੋਰਾਨ ਸੀ.ਪੀ.ਆਰ.ਸੀ. ਦੇ ਮੈਂਬਰਾਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਕਿ ਨੰਗਲਭੁਰ ਵਿਖੇ ਸਕੂਲ ਅਤੇ ਮੰਦਿਰ ਦੇ ਵਿਚਕਾਰ ਸਰਾਬ ਦਾ ਠੇਕਾ ਹੋਣ ਕਾਰਨ ਲੋਕਾਂ ਅਤੇ ਬੱਚਿਆਂ ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਤੇ ਸ. ਰਣਜੀਤ ਸਿੰਘ ਐਸ.ਪੀ. ਹੈਡਕੁਆਟਰ ਨੇ ਭਰੋਸਾ ਦਿੱਤਾ ਕਿ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਆਈ ਹੈ ਅਤੇ ਜਲਦੀ ਹੀ ਇਸ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ। 

 

Tags: SSP Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD