Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਕੇਰਲਾ ਹੜ੍ਹ ਰਾਹਤ ਸਹਾਇਤਾ ਵਜੋਂ ਪਟਿਆਲਾ ਤੋਂ ਵੀ ਖਾਧ ਸਮੱਗਰੀ ਦੇ 16 ਟਰੱਕ ਰਵਾਨਾ

ਰਸ, ਬਿਸਕੁਟ, ਚੀਨੀ-ਚਾਹਪੱਤੀ, ਸੁੱਕੇ ਦੁੱਧ ਤੇ ਪਾਣੀ ਦੀਆਂ ਬੋਤਲਾਂ ਦੇ 1 ਲੱਖ ਪੈਕੇਟ ਭੇਜੇ

Web Admin

Web Admin

5 Dariya News

ਪਟਿਆਲਾ , 21 Aug 2018

Last updated on: Aug 21, 2018, 00:00 IST

ਪੰਜਾਬ ਸਰਕਾਰ ਦੀ ਤਰਫ਼ੋਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਕੇਰਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜਣ ਲਈ ਖਾਧ ਪਦਾਰਥਾਂ ਦੇ 16 ਟਰੱਕਾਂ ਨੂੰ ਰਵਾਨਾ ਕੀਤਾ ਗਿਆ। ਇਨ੍ਹਾਂ ਟਰੱਕਾਂ ਰਾਹੀਂ ਭੇਜੇ ਖਾਧ ਪਦਾਰਥਾਂ ਵਿੱਚ ਰਸ, ਬਿਸਕੁਟ, ਚੀਨੀ-ਚਾਹਪੱਤੀ, ਸੁੱਕਾ ਦੁੱਧ ਅਤੇ ਪਾਣੀ ਦੀਆਂ ਬੋਤਲਾਂ ਦੇ ਭਰੇ 1 ਲੱਖ ਪੈਕੇਟ ਸ਼ਾਮਲ ਹਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੋਡ 'ਤੇ ਸਥਿਤ ਪੁੱਡਾ ਇਨਕਲੇਵ-1 ਤੋਂ ਬੀਤੀ ਦੇਰ ਸ਼ਾਮ ਖਾਧ ਸਮੱਗਰੀ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਆਪਣੀ ਇਕ ਮਹੀਨੇ ਦੀ ਤਨਖ਼ਾਹ ਕੇਰਲਾ ਰਾਹਤ ਫੰਡ ਲਈ ਤੁਰੰਤ ਦੇਣ ਦਾ ਐਲਾਨ ਕੀਤਾ, ਉਥੇ ਹੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸੂਬੇ ਨੂੰ 10 ਕਰੋੜ ਰੁਪਏ ਦੀ ਰਾਹਤ ਰਾਸ਼ੀ ਵੀ ਭੇਜੀ ਜਾ ਰਹੀ ਹੈ ਤਾਂ ਜੋ ਦੱਖਣੀ ਭਾਰਤ ਦੇ ਹੜ੍ਹ ਪ੍ਰਭਾਵਿਤ ਸੂਬੇ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਦੇ ਨਾਲ ਹੀ ਹੜ੍ਹਾਂ ਤੋਂ ਪ੍ਰਭਾਵਤ ਲੋਕਾਂ ਦੇ ਖਾਣ-ਪੀਣ ਲਈ ਤਿਆਰ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਵੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਪਟਿਆਲਾ ਤੋਂ ਵੀ 16 ਟਰੱਕਾਂ 'ਚ 1 ਲੱਖ ਪੈਕੇਟ ਖਾਧ ਸਮੱਗਰੀ ਭੇਜੀ ਜਾ ਰਹੀ ਹੈ, ਜਿਸ ਨੂੰ ਅੱਗੇ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਤ ਸੂਬੇ 'ਚ ਭੇਜੀ ਜਾਣ ਵਾਲੀ ਬਾਕੀ ਦੀ ਖੇਪ ਨਾਲ ਚੰਡੀਗੜ੍ਹ ਤੋਂ ਰਵਾਨਾ ਕੀਤਾ ਜਾਣਾ ਹੈ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੇਰਲਾ ਵਿੱਚ ਹੜ੍ਹਾਂ ਦਾ ਕਹਿਰ ਕੌਮੀ ਤਬਾਹੀ ਹੈ ਜਿਸ ਕਰਕੇ ਮੁਲਕ ਦੇ ਹਰੇਕ ਨਾਗਰਿਕ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਕੇਰਲਾ ਵਿਖੇ ਜਨ ਜੀਵਨ ਦੀ ਮੁੜ ਬਹਾਲੀ ਹੋ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ) ਸ੍ਰੀ ਰਾਹੁਲ ਸਿੰਧੂ, ਐਸ.ਡੀ.ਐਮ. ਸ. ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਨਮਨ ਮੜਕਨ, ਤਹਿਸੀਲਦਾਰ ਸ੍ਰੀ ਪਰਵੀਨ ਕੁਮਾਰ ਆਦਿ ਮੌਜੂਦ ਸਨ।

 

Tags: Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD