Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਨਾਨਾ ਜੇਲ੍ਹ ਵਿੱਚ ਸਿਹਤ ਜਾਂਚ ਕੈਂਪ ਦੌਰਾਨ 203 ਕੈਦਣਾਂ ਅਤੇ ਬੰਦੀਆਂ ਦੀ ਜਾਂਚ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਗੁਰਬੀਰ ਸਿੰਘ ਵੱਲੋਂ ਕੈਂਪ ਦਾ ਜਾਇਜ਼ਾ, ਕੈਦਣਾਂ ਦੀ ਕੌਂਸਲਿੰਗ ਲਈ ਕਾਊਂਸਲਰ ਤਾਇਨਾਤ ਕਰਨ ਦੀ ਹਦਾਇਤ

Web Admin

Web Admin

5 Dariya News

ਲੁਧਿਆਣਾ , 21 Aug 2018

Last updated on: Aug 21, 2018, 00:00 IST

ਸਥਾਨਕ ਜਨਾਨਾ ਜੇਲ੍ਹ ਵਿੱਚ ਬੰਦ ਕੈਦਣਾਂ ਅਤੇ ਬੰਦੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 203 ਕੈਦਣਾਂ ਤੇ ਬੰਦੀਆਂ ਅਤੇ 9 ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਕੈਂਪ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਚੇਅਰਮੈਨ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰ. ਗੁਰਬੀਰ ਸਿੰਘ ਨੇ ਦੌਰਾ ਕੀਤਾ। ਕੈਂਪ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜਨਾਨਾ ਰੋਗ, ਦੰਦਾਂ, ਜਨਰਲ ਮੈਡੀਸਨ, ਸਰਜਰੀ, ਮੈਡੀਸਨ, ਅੱਖਾਂ, ਚਮੜੀ ਅਤੇ ਹੋਰ ਰੋਗਾਂ ਦੀ ਜਾਂਚ ਲਈ ਮਾਹਿਰ ਡਾਕਟਰ ਲਗਾਏ ਗਏ ਸਨ। ਜਿਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਕੈਦਣਾਂ ਅਤੇ ਬੰਦੀਆਂ ਦੀ ਸਿਹਤ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਥੇ ਬੰਦ ਕੈਦਣਾਂ ਬੰਦੀਆਂ ਆਦਿ ਦੇ ਮੈਡੀਕਲ ਸੰਬੰਧੀ ਅਕਸਰ ਸਮੱਸਿਆ ਪੇਸ਼ ਆਉਂਦੀ ਸੀ, ਇਸ ਤੋਂ ਇਲਾਵਾ ਚੱਲ ਰਹੇ ਬਰਸਾਤ ਦੇ ਮੌਸਮ ਵਿੱਚ ਕਈ ਬਿਮਾਰੀਆਂ ਤੋਂ ਪੀੜਤ ਹੋ ਗਈਆਂ ਸਨ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਹੀ ਇਹ ਕੈਂਪ ਦਾ ਆਯੋਜਨ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਜੋ ਵੀ ਬਿਮਾਰੀ ਪੀੜਤ ਸਾਹਮਣੇ ਆਉਣਗੇ, ਉਨ੍ਹਾਂ ਦੇ ਇਲਾਜ਼ ਲਈ ਉਪਰਾਲੇ ਕੀਤੇ ਜਾਣਗੇ। ਇਨ੍ਹਾਂ ਦਾ ਇਲਾਜ਼ ਸਰਕਾਰੀ ਹਸਪਤਾਲ ਵਿੱਚੋਂ ਕਰਵਾਇਆ ਜਾਵੇਗਾ, ਜੇਕਰ ਜ਼ਰੂਰਤ ਪਈ ਤਾਂ ਮਰੀਜ਼ਾਂ ਦਾ ਇਲਾਜ ਨਿੱਜੀ ਹਸਪਤਾਲਾਂ ਤੋਂ ਵੀ ਕਰਵਾਇਆ ਜਾਵੇਗਾ। ਇਸ ਕੈਂਪ ਨਾਲ ਇਨ੍ਹਾਂ ਨੂੰ ਭਾਰੀ ਲਾਭ ਮਿਲੇਗਾ।ਇਸ ਮੌਕੇ ਹਾਜ਼ਰ ਸਿਹਤ ਵਿਭਾਗ ਦੇ ਡਾਕਟਰਾਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਜਨਾਨਾ ਜੇਲ੍ਹ ਵਿੱਚ ਕੈਦਣਾਂ ਅਤੇ ਬੰਦੀਆਂ ਦੀ ਵੱਖ-ਵੱਖ ਕਾਰਨਾਂ ਦੇ ਚੱਲਦਿਆਂ ਕੌਂਸਲਿੰਗ ਕਰਨ ਲਈ ਔਰਤ ਕਾਊਂਸਲਰ ਦੀ ਤਾਇਨਾਤੀ ਕੀਤੀ ਜਾਵੇ। ਇਸ ਤੋਂ ਇਲਾਵਾ ਹਫ਼ਤਾਵਰੀ ਜਾਂ 15 ਦਿਨਾਂ ਬਾਅਦ ਮਨੋਰੋਗਾਂ ਬਾਰੇ ਮਾਹਿਰ ਡਾਕਟਰ ਦੀ ਵਿਜ਼ਿਟ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਮੁਸ਼ਕਿਲਾਂ ਵੀ ਪੁੱਛੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਜੇਲ੍ਹ ਵਿੱਚ ਉਪਲੱਬਧ ਸਹੂਲਤਾਂ ਦਾ ਨਿਰੀਖਣ ਕਰਦਿਆਂ ਜੇਲ੍ਹ ਅਧਿਕਾਰੀਆਂ ਨੂੰ ਬਣਦੀਆਂ ਦਰੁਸਤੀਆਂ ਲਈ ਹਦਾਇਤ ਕੀਤੀ। ਇਸ ਮੌਕੇ ਜੱਜ ਸ੍ਰੀ ਵਿਕਰਾਂਤ ਕੁਮਾਰ ਸਿਵਲ ਜੱਜ ਸੀਨੀਅਰ ਡਵੀਜਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ-ਕਮ-ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਡਾ. ਗੁਰਪ੍ਰੀਤ ਕੌਰ, ਜੇਲ੍ਹ ਸੁਪਰਡੈਂਟ ਸ੍ਰੀਮਤੀ ਦਮਨਜੀਤ ਕੌਰ, ਕੇਂਦਰੀ ਜੇਲ੍ਹ ਸੁਪਰਡੈਂਟ ਸ੍ਰ. ਐੱਸ. ਐੱਸ. ਬੋਪਾਰਾਏ. ਡਾ. ਆਰ. ਕੇ. ਸ਼ਰਮਾ ਅਤੇ ਹੋਰ ਹਾਜ਼ਰ ਸਨ।  

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD