Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਦੁੱਧ ਵਿਕਰੇਤਾ ਸਾਫ਼-ਸੁਥਰਾ ਅਤੇ ਮਿਲਾਵਟ ਰਹਿਤ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਹੀ ਵੇਚਣ- ਡਾ. ਸੁਜੈਨ

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਵਲ ਸਰਜਨ ਅਤੇ ਫੂਡ ਸੇਫ਼ਟੀ ਟੀਮ ਵੱਲੋ ਡੇਅਰੀ ਮਾਲਕਾਂ/ਦੁੱਧ ਵਿਕਰੇਤਾਵਾਂ ਨਾਲ ਕੀਤੀ ਗਈ ਮੀਟਿੰਗ

Web Admin

Web Admin

5 Dariya News

ਮੋਗਾ , 21 Aug 2018

Last updated on: Aug 21, 2018, 00:00 IST

ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਅਤੇ ਫੂਡ ਸੇਫਟੀ ਟੀਮ ਸਹਾਇਕ ਕਮਿਸ਼ਨਰ ਫੂਡ ਸੇਫਟੀ ਹਰਪ੍ਰੀਤ ਕੌਰ ਤੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਜਿਲ੍ਹਾ ਮੋਗਾ ਦੇ ਦੁੱਧ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਜਿਵੇਂ ਡੇਅਰੀ ਮਾਲਕਾਂ, ਮਿਲਕ ਸੈਂਟਰ ਨੁਮਾਇੰਦਿਆਂ ਆਦਿ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪਿਛਲੇ ਦਿਨਾਂ ਵਿਚ ਦੁੱਧ ਦੀਆਂ ਡੇਅਰੀਆਂ ਤੋਂ ਮਿਲੇ ਮਿਲਾਵਟੀ ਪਦਾਰਥਾਂ ਦੇ ਅਧਾਰ 'ਤੇ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਗਈ।ਇਸ ਮੀਟਿੰਗ ਵਿੱਚ ਜਿਲ੍ਹਾ ਮੋਗਾ ਦੇ ਲੋਕਲ ਡੇਅਰੀ ਮਾਲਕ, ਦੁੱਧ ਵਿਕਰੇਤਾ, ਧਰਮਕੋਟ, ਕੋਟ ਈਸੇ ਖਾਂ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ,ਅਜੀਤਵਾਲ, ਬੱਧਨੀ ਕਲਾਂ ਆਦਿ ਤੋਂ ਵਿਅਕਤੀ ਸ਼ਾਮਿਲ ਹੋਏ। ਫੂਡ ਸੇਫਟੀ ਵਿੰਗ ਵੱਲੋਂ ਇਨ੍ਹਾਂ ਦੁੱਧ ਵਿਕਰੇਤਾਵਾਂ ਨੂੰ ਸਾਫ਼- ਸੁਥਰਾ ਅਤੇ ਮਿਲਾਵਟ ਰਹਿਤ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਵੇਚਣ ਦੀ ਅਪੀਲ ਕੀਤੀ ਗਈ। ਸਿਵਲ ਸਰਜਨ ਵੱਲੋ ਉਨ੍ਹਾਂ ਨੂੰ ਦੁੱਧ ਵਿੱਚ, ਮਿਲਾਵਟੀ ਪਦਾਰਥ ਜਿਵੇਂ ਮਾਲਟੋ ਡੈਕਸਟਰਿਨ ਪਾਊਡਰ, ਗੁਲੂਕੋਜ ਪਾਊਡਰ, ਸਕਿਮਡ ਮਿਲਕ ਪਾਊਡਰ, ਵੇਅ ਪਾਊਡਰ, ਹਾਈਡ੍ਰੋਜਨ, ਪਰਆਕਸਾਈਡ, ਪਨੀਰ ਪਾੜਨ ਵਾਲਾ ਮਸਾਲਾ (ਐਸਿਡ ਵਗੈਰਾ), ਸਰਫ਼, ਨੈਪਕਿਨ, ਸਟਾਰਚ ਚੀਨੀ, ਅਤੇ ਹੋਰ ਕਿਸੇ ਵੀ ਤਰ੍ਹਾਂ ਦਾ ਪਦਾਰਥ ਜਾਂ ਕੈਮੀਕਲ ਦੀ ਵਰਤੋਂ ਬਿਲਕੁੱਲ ਬੰਦ ਕਰਨ ਦੀ ਵੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੋਈ ਵੀ ਕੇਸ ਵਿਭਾਗ ਦੇ ਧਿਆਨ ਵਿੱਚ ਆਇਆ ਤਾਂ ਤੁਰੰਤ ਉਸ ਵਿਅਕਤੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਤਾਜ਼ਾ ਦੁੱਧ ਅਤੇ ਦੁੱਧ ਤੋਂ ਬਣੇ ਹੋਏ ਪਦਾਰਥ ਹੀ ਵੇਚੇ ਜਾਣ। ਉਨ੍ਹਾਂ ਕਿਹਾ ਕਿ ਕਈ ਦੁੱਧ ਵਿਕਰੇਤਾ ਦੁੱਧ ਦੀ ਗਾਰੰਟੀ ਵਧਾਉਣ ਲਈ ਪਾਊਡਰ ਅਤੇ ਫੈਟ ਵਧਾਉਣ ਲਈ ਰਿਫਾਇੰਡ ਦੀ ਵਰਤੋ ਕਰਦੇ ਹਨ, ਜੋ ਕਿ ਫੂਡ ਸੇਫਟੀ ਐਕਟ ਦੀ ਘੋਰ ਉਲੰਘਣਾ ਹੈ।  ਉਨ੍ਹਾਂ ਕਿਹਾ ਕਿ ਅਜਿਹੇ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਪਦਾਰਥਾਂ ਦੀ ਵਰਤੋ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਫੂਡ ਸੇਫਟੀ ਰਜਿਸਟ੍ਰੇਸ਼ਨ/ਲਾਇਸੰਸ ਵੀ ਜਲਦੀ ਤੋਂ ਜਲਦੀ ਕਰਵਾਉਣ ਦੇ ਆਦੇਸ਼ ਦਿੱਤੇ।

 

Tags: Tandarust Punjab , Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD