Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਮਰਹੂਮ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Web Admin

Web Admin

5 Dariya News

ਚੰਡੀਗੜ , 21 Aug 2018

Last updated on: Aug 21, 2018, 00:00 IST

ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਰਿਹਾਇਸ਼ ਤੇ ਪੁੱਜੇ ਅਤੇ ਉਹਨਾਂ ਨੇ ਮਰਹੂਮ ਪ੍ਰਧਾਨ ਮੰਤਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਨੇ ਵਾਜਪਾਈ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਦੋਸਤ ਕਰਾਰ ਦਿੱਤਾ।ਮਰਹੂਮ ਪ੍ਰਧਾਨ ਮੰਤਰੀ ਦੀ ਬੇਟੀ ਨਮਿਤਾ ਕੌਲ ਭੱਟਾਚਾਰੀਆ ਸਮੇਤ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਵੱਲੋਂ ਸੂਬੇ ਪ੍ਰਤੀ ਦਿਖਾਈ ਗਈ ਖੁੱਲ ਦਿਲੀ ਨੂੰ ਪੰਜਾਬੀ ਕਦੇ ਵੀ ਨਹੀਂ ਭੁੱਲਣਗੇ। ਉਹਨਾਂ ਨੇ ਦੋ ਮਿਸਾਲਾਂ ਦਿੰਦਿਆਂ ਦੱਸਿਆ ਕਿ ਖਾਲਸਾ ਸਾਜਣਾ ਦਿਵਸ ਦੀ 350ਵੀਂ ਵਰੇ ਗੰਢ ਦੇ ਮੌਕੇ ਵਾਜਪਾਈ ਨੇ ਨਾ ਸਿਰਫ ਸੂਬੇ ਨੂੰ ਇਹ ਪੁੱਛਿਆ ਸੀ ਦੱਸੋ ਕੀ ਚਾਹੀਦਾ ਹੈ, ਸਗੋਂ ਇਹਨਾਂ ਜਸ਼ਨਾਂ ਨੂੰ ਸ਼ਾਨੋਸ਼ੌਕਤ ਨਾਲ ਮਨਾਉਣ ਵਾਸਤੇ 100 ਕਰੋੜ ਰੁਪਏ ਵੀ ਦਿੱਤੇ ਸਨ। ਸਰਦਾਰ ਬਾਦਲ ਨੇ ਦੱਸਿਆ ਕਿ ਇਸੇ ਤਰਾਂ ਜਦੋਂ ਉਹਨਾਂ ਨੇ ਮਰਹੂਮ ਪ੍ਰਧਾਨ ਮੰਤਰੀ ਨੂੰ ਮਿਲ ਕੇ ਦੱਸਿਆ ਕਿ ਕਿਸ ਤਰਾਂ ਕਾਂਗਰਸ ਸਰਕਾਰਾਂ ਨੇ ਲਗਾਤਾਰ ਸੂਬੇ ਨਾਲ ਵਿਤਕਰਾ ਕੀਤਾ ਹੈ ਅਤੇ ਪੰਜਾਬ ਅੰਦਰ ਰਿਫਾਈਨਰੀ ਲਾਏ ਜਾਣ ਵਾਸਤੇ ਬੇਨਤੀ ਕੀਤੀ ਸੀ ਤਾਂ ਵਾਜਪਾਈ ਨੇ ਸਿਰਫ ਪੰਜ ਦਿਨਾਂ ਵਿਚ ਇਸ ਬਾਰੇ ਫੈਸਲਾ ਲੈ ਲਿਆ ਸੀ ਅਤੇ ਪੰਜਾਬ ਵਿਚ 16 ਹਜ਼ਾਰ ਕਰੋੜ ਦਾ ਬਠਿੰਡਾ ਰੀਫਾਇਨਰੀ ਪ੍ਰਾਜੈਕਟ ਲਗਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਇਸ ਮੁਲਾਕਾਤ ਦੌਰਾਨ ਸਰਦਾਰ ਬਾਦਲ ਨੇ ਸਵਰਗੀ ਪ੍ਰਧਾਨ ਮੰਤਰੀ ਧਰਮ ਨਿਰਪੱਖ ਸੁਭਾਅ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸ ਤਰਾਂ ਸ੍ਰੀ ਵਾਜਪਾਈ ਨੇ ਦਿੱਲੀ ਵਿਚ ਸਿੱਖਾਂ ਦੇ ਕੀਤੇ ਕਤਲੇਆਮ ਦਾ ਵਿਰੋਧ ਕੀਤਾ ਸੀ ਅਤੇ ਬਾਅਦ ਵਿਚ ਆਪਣੇ ਇਸ ਸਟੈਂਡ ਦੀ ਕੀਮਤ ਗਵਾਲੀਅਰ ਤੋਂ ਚੋਣ ਹਾਰ ਕੇ ਚੁਕਾਈ ਸੀ।ਵਾਇਰਲ ਦੀ ਸ਼ਿਕਾਇਤ ਕਰਕੇ ਸ੍ਰੀ ਵਾਜਪਾਈ ਦੀਆਂ ਅੰਤਮ ਰਸਮਾਂ ਵਿਚ ਸ਼ਾਮਿਲ ਨਾ ਹੋ ਸਕੇ ਸਾਬਕਾ ਮੁੱਖ ਮੰਤਰੀ ਨੇ ਯਾਦ ਕੀਤਾ ਕਿ ਕਿਸ ਤਰਾਂ ਸਵਰਗੀ ਪ੍ਰਧਾਨ ਮੰਤਰੀ ਅਕਾਲੀ ਦਲ ਉੱਤੇ ਭਰੋਸਾ ਕਰਦੇ ਸਨ ਅਤੇ ਅਕਾਲੀ ਦਲ ਵੀ ਉਹਨਾਂ ਉੱਤੇ ਪੂਰਾ ਵਿਸ਼ਵਾਸ਼ ਕਰਦਾ ਸੀ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਕਸਰ ਕਹਿੰਦੇ ਹੁੰਦੇ ਸਨ ਕਿ ਅਕਾਲੀ ਦਲ ਇੱਕ ਅਜਿਹਾ ਗਠਜੋੜ ਸਹਿਯੋਗੀ ਹੈ, ਜਿਸ ਉੱਤੇ ਪੂਰਾ ਭਰੋਸਾ ਕਰ ਸਕਦੇ ਹਨ। ਉਹਨਾਂ ਇਹ ਵੀ ਯਾਦ ਕੀਤਾ ਕਿ ਕਿਸ ਤਰਾਂ ਸਾਬਕਾ ਪ੍ਰਧਾਨ ਮੰਤਰੀ ਨੇ ਪੋਖਰਨ ਪ੍ਰਮਾਣੂ ਧਮਾਕਿਆਂ ਅਤੇ ਕਾਰਗਿਲ ਦੀ ਲੜਾਈ ਸਮੇਂ ਇੱਕ ਫੌਲਾਦੀ ਇਰਾਦੇ ਵਾਲੇ ਆਗੂ ਹੋਣ ਦਾ ਸਬੂਤ ਦਿੱਤਾ ਸੀ।ਸਰਦਾਰ ਬਾਦਲ ਨਾਲ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਰਾਜ ਸਭਾ ਮੈਂਬਰ ਸ੍ਰੀ ਨਰੇਸ਼ ਗੁਜਰਾਲ ਵੀ ਹਾਜ਼ਿਰ ਸਨ।  

 

Tags: Parkash Singh Badal , Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD