Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਅਕਾਲੀ ਦਲ ਵੱਲੋਂ ਰੰਧਾਵਾ ਅਤੇ ਜਸਟਿਸ ਰਣਜੀਤ ਸਿੰਘ ਦੀ ਬਰਖਾਸਤਗੀ ਦੀ ਮੰਗ

ਦੋਵਾਂ ਖ਼ਿਲਾਫ ਕੇਸ ਦਰਜ ਕਰਨ ਲਈ ਵੀ ਆਖਿਆ

Web Admin

Web Admin

5 Dariya News

ਚੰਡੀਗੜ , 21 Aug 2018

ਇਹ ਆਖਦਿਆਂ ਕਿ ਹਿੰਮਤ ਸਿੰਘ ਦੁਆਰਾ ਕੀਤੇ ਖੁਲਾਸਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਹਨਾਂ ਦਾਅਵਿਆਂ ਨੂੰ ਸੱਚ ਸਾਬਿਤ ਕਰ ਦਿੱਤਾ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਇੱਕ ਕਾਂਗਰਸੀ ਸਰਕਾਰੀ ਕਮਿਸ਼ਨ ਹੈ, ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪੰਜਾਬ ਕੈਬਨਿਟ ਵਿਚੋਂ ਬਰਖ਼ਾਸਤਗੀ ਅਤੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੂੰ ਜਾਂਚ ਕਮਿਸ਼ਨ ਤੋਂ ਲਾਂਭੇ ਕੀਤੇ ਜਾਣ ਦੀ ਮੰਗ ਕੀਤੀ ਹੈ। ਪਾਰਟੀ ਨੇ ਇਹਨਾਂ ਦੋਵੇਂ ਵਿਅਕਤੀਆਂ ਖ਼ਿਲਾਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸੰਵੇਦਨਸ਼ੀਲ ਅਤੇ ਧਾਰਮਿਕ ਮੁੱਦੇ ਉੱਤੇ ਝੂਠੇ ਸਬੂਤ ਤਿਆਰ ਕਰਨ  ਦਾ ਬੱਜਰ ਗੁਨਾਹ ਕਰਨ ਲਈ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।ਇਹ ਮੰਗ ਅੱਜ ਇੱਥੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵੱਲੋਂ ਇੱਕ ਮਤਾ ਕਰਕੇ ਕੀਤੀ ਗਈ ਹੈ।ਇਸ ਮੀਟਿੰਗ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਸਰਦਾਰ ਹਰਚਰਨ ਸਿੰਘ ਬੈਂਸ ਨੇ ਮੀਡੀਆ ਨੂੰ ਦੱਸਿਆ ਕਿ ਪਾਰਟੀ ਨੇ ਮਹਿਸੂਸ ਕੀਤਾ ਹੈ ਕਿ ਰਣਜੀਤ ਸਿੰਘ ਆਪਣੀਆਂ ਹਰਕਤਾਂ ਨਾਲ ਕਾਂਗਰਸ ਦੀਆਂ ਸਿੱਖ ਵਿਰੋਧੀ ਸਾਜਿਸ਼ਾਂ ਨੂੰ ਅੱਗੇ ਤੋਰ ਰਿਹਾ ਹੈ।ਸਰਦਾਰ ਬੈਂਸ ਨੇ ਕਿਹਾ ਕਿ ਮੀਟਿੰਗ ਵਿਚ ਹਿੰਮਤ ਸਿੰਘ ਵੱਲੋਂ ਕੀਤੇ ਸਨਸਨੀਖੇਜ਼ ਖੁਲਾਸਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਕਿ ਕਿਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਉੱਤੇ ਝੂਠਾ ਸਬੂਤ ਤਿਆਰ ਕਰਨ ਵਾਸਤੇ ਹਿੰਮਤ ਸਿੰਘ ਨੂੰ ਝੂਠੇ ਦਸਤਾਵੇਜ਼ਾਂ ਉੱਤੇ ਦਸਤਖ਼ਤ ਕਰਨ ਲਈ ਗੁੰਮਰਾਹ ਕੀਤਾ ਗਿਆ ਸੀ। ਕਮਿਸ਼ਨ ਵੱਲੋਂ ਹਿੰਮਤ ਸਿੰਘ ਨੂੰ ਕਦੇ ਵੀ ਤਲਬ ਨਹੀਂ ਕੀਤਾ ਗਿਆ, ਸਗੋਂ ਉਸ ਨੂੰ ਰਣਜੀਤ ਸਿੰਘ ਅੱਗੇ ਪੇਸ਼ ਹੋਣ ਲਈ ਮਜ਼ਬੂਰ ਕੀਤਾ ਗਿਆ, ਜਿਸ ਨੇ ਪਹਿਲਾਂ ਤੋਂ ਅੰਗਰੇਜ਼ੀ ਵਿਚ ਤਿਆਰ ਕੀਤੇ ਇੱਕ ਝੂਠੇ ਦਸਤਾਵੇਜ ਉੱਤੇ ਉਸ ਦੇ ਦਸਤਖ਼ਤ ਕਰਵਾ ਲਏ। ਇਸ ਦਸਤਾਵੇਜ਼ ਉੱਤੇ ਕੀ ਲਿਖਿਆ ਸੀ, ਹਿੰਮਤ ਸਿੰਘ ਕੁੱਝ ਸਮਝ ਨਹੀਂ ਪਾਇਆ। ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬੀ ਵਿਚ ਲਿਖੇ ਕੁੱਝ ਹੋਰ ਦਸਤਾਵੇਜ਼ਾਂ ਨੂੰ ਪੜਣ ਦਾ ਮੌਕਾ ਦਿੱਤੇ ਬਿਨਾਂ ਹਿੰਮਤ ਸਿੰਘ ਦੇ ਦਸਤਖ਼ਤ ਕਰਵਾ ਲਏ। ਕੋਰ ਕਮੇਟੀ ਨੇ ਕਿਹਾ ਕਿ ਇਹਨਾਂ ਸਨਸਨੀਖੇਜ਼ ਖੁਲਾਸਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਸਟੈਂਡ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ।ਕੋਰ ਕਮੇਟੀ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੇ ਮੁੱਦੇ ਉੱਤੇ ਅਜਿਹਾ ਸਭ ਕੁੱਝ ਸਭ ਆਪਣੇ ਪੇਸ਼ੇ ਨੂੰ ਧੱਬਾ ਲਾਇਆ ਹੈ ਅਤੇ ਕਾਂਗਰਸ ਦਾ ਧੁਤੂ ਬਣ ਕੇ ਕੰਮ ਕੀਤਾ ਹੈ।

 ਕੋਰ ਕਮੇਟੀ ਨੇ ਜਸਟਿਸ ਰਣਜੀਤ ਸਿੰਘ ਦੀ ਇਸ ਅਣਕਿਆਸੀ ਕਾਰਵਾਈ ਲਈ ਵੀ ਨਿਖੇਧੀ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਕਬਜ਼ੇ ਵਿਚ ਲਏ ਜਾਣੇ ਚਾਹੀਦੇ ਸਨ ਅਤੇ ਉਹਨਾਂ ਨੂੰ ਇਸ ਮਾਮਲੇ ਨਾਲ ਜੁੜੀ ਵਸਤੂ ਵਜੋਂ ਲਿਆ ਜਾਣਾ ਚਾਹੀਦਾ ਸੀ। ਰਣਜੀਤ ਸਿੰਘ ਮੁਤਾਬਿਕ ਇਹਨਾਂ ਅੰਗਾਂ ਨੂੰ ਗੁਰਦੁਆਰੇ ਵਿਚ ਨਹੀਂ ਸੀ ਰੱਖਿਆ ਜਾਣਾ ਚਾਹੀਦਾ। ਕੋਰ ਕਮੇਟੀ ਨੇ ਕਿਹਾ ਕਿ ਇਹ ਸਭ ਕਰਨਾ ਸਿੱਖ ਸਿਧਾਂਤਾਂ ਅਤੇ ਰਹਿਤ ਮਰਿਆਦਾ ਦੇ ਵਿਰੁੱਧ ਹੈ।ਅਜਿਹੀਆਂ ਹਰਕਤਾਂ ਰਾਹੀਂ ਜਸਟਿਸ ਰਣਜੀਤ ਸਿੰਘ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਬੇਹਿਸਾਬ ਸੱਟ ਮਾਰੀ ਹੈ।ਕੋਰ ਕਮੇਟੀ ਨੇ ਕਿਹਾ ਕਿ ਇਸ ਜੱਜ ਨੇ ਆਪਣੀ ਰਿਪੋਰਟ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਵੀ ਸਿੱਧਾ ਹਮਲਾ ਕੀਤਾ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।ਇਸ ਤੋਂ ਪਹਿਲਾਂ ਕੋਰ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਅਤੇ ਛੱਤੀਸਗੜ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦੇ ਅਕਾਲ ਚਲਾਣੇ ਉੱਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜ਼ਲੀ ਦਿੱਤੀ। ਕਮੇਟੀ ਨੇ ਜ਼ਿਕਰ ਕੀਤਾ ਕਿ ਸ੍ਰੀ ਵਾਜਪਾਈ ਪੰਜਾਬ ਅਤੇ ਪੰਜਾਬੀਆਂ ਦੇ ਮਿੱਤਰ ਸਨ। ਸਾਬਕਾ ਪ੍ਰਧਾਨ ਮੰਤਰੀ ਦੇ ਧਰਮ ਨਿਰਪੱਖ ਨਜ਼ਰੀਏ ਅਤੇ ਸਾਰਿਆਂ  ਨੂੰ ਨਾਲ ਲੈ ਕੇ ਚੱਲਣ ਦੀ ਯੋਗਤਾ ਦੀ ਚਰਚਾ ਕੀਤੀ ਗਈ। ਇਹ ਵੀ ਕਿਹਾ ਗਿਆ ਕਿ ਸ੍ਰੀ ਵਾਜਪਾਈ ਪੰਜਾਬ ਪ੍ਰਤੀ ਹਮੇਸ਼ਾਂ ਹੀ ਮਿਹਰਬਾਨ ਰਹੇ ਸਨ ਅਤੇ ਉਹਨਾਂ ਨੇ ਬਠਿੰਡਾ ਰੀਫਾਈਨਰੀ ਲਈ 16 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਸਨ। ਇਹ ਵੀ ਕਿਹਾ ਗਿਆ ਕਿ ਸ੍ਰੀ ਵਾਜਪਾਈ ਨੇ ਖਾਲਸਾ ਸਾਜਨਾ ਦਿਵਸ ਦੇ 350 ਸਾਲਾ ਜਸ਼ਨਾਂ ਵਾਸਤੇ ਫਰਾਖਦਿਲੀ ਵਿਖਾਉਂਦਿਆਂ 100 ਕਰੋੜ ਰੁਪਏ ਦਿੱਤੇ ਸਨ।ਕੋਰ ਕਮੇਟੀ ਨੇ ਸੂਬੇ ਅੰਦਰ ਗੜਬੜ ਵਾਲੇ ਸਮੇਂ ਦੌਰਾਨ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਕਾਇਮ ਕਰਨ ਵਿਚ ਸ੍ਰੀ ਬਲਰਾਮਜੀ ਦਾਸ ਟੰਡਨ ਵੱਲੋਂ ਪਾਏ ਯੋਗਦਾਨ ਨੂੰ ਵੀ ਸਰਾਹਿਆ ਗਿਆ। ਇਹ ਵੀ ਕਿਹਾ ਗਿਆ ਕਿ ਸ੍ਰੀ ਟੰਡਨ ਨੇ ਮੰਤਰੀ ਵਜੋਂ ਸੂਬੇ ਦੀ ਉੱਨਤੀ ਵਿਚ ਭਾਰੀ ਯੋਗਦਾਨ ਪਾਇਆ ਸੀ। ਕੋਰ ਕਮੇਟੀ ਨੇ ਇਹਨਾਂ ਦੋਵੇਂ ਵਿਛੜੇ ਆਗੂਆਂ ਦੇ ਪਰਿਵਾਰਾਂ ਨਾਲ ਵੀ ਦੁੱਖ ਵੰਡਾਇਆ।  

 

Tags: Harcharan Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD