Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਲਾਵਟ ਖੋਰੀ ਦੇ ਖਾਤਮੇ ਲਈ ਪਟਿਆਲਾ 'ਚ ਵਿਸ਼ੇਸ਼ ਟਾਸਕ ਫੋਰਸ ਦਾ ਗਠਨ

ਮਿਲਾਵਟ ਖੋਰਾਂ ਦੀਆਂ ਸੂਚੀਆਂ ਤਿਆਰ, ਗੁਪਤ ਸੂਚਨਾ ਦੇ ਅਧਾਰ 'ਤੇ ਰੋਜ਼ਾਨਾ ਹੋਵੇਗੀ ਕਾਰਵਾਈ- ਡੀ.ਸੀ. ਕੁਮਾਰ ਅਮਿਤ

Web Admin

Web Admin

5 Dariya News

ਪਟਿਆਲਾ/ਨਾਭਾ , 22 Aug 2018

Last updated on: Aug 22, 2018, 00:00 IST

ਪੰਜਾਬ ਸਰਕਾਰ ਵੱਲੋਂ ਅਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਸਮੇਤ ਹਰ ਤਰ੍ਹਾਂ ਦੀ ਮਿਲਾਵਟ ਖੋਰੀ ਦੇ ਖਾਤਮੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਪਟਿਆਲਾ 'ਚ ਇੱਕ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੀ ਅਗਵਾਈ ਹੇਠ ਗਠਿਤ ਇਸ ਟਾਸਕ ਫੋਰਸ 'ਚ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਸਮੇਤ ਸਿਵਲ ਸਰਜਨ ਡਾ. ਮਨਜੀਤ ਸਿੰਘ ਵੀ ਸ਼ਾਮਲ ਹਨ, ਜਦੋਂਕਿ ਵਧੀਕ ਡਿਪਟੀ ਕਮਿਸ਼ਨਰ (ਜ) ਸ਼ੌਕਤ ਅਹਿਮਦ ਪਰੇ ਨੂੰ ਇਸ ਦਾ ਨੋਡਲ ਅਫ਼ਸਰ ਲਾਇਆ ਗਿਆ ਹੈ। ਇਹ ਖੁਲਾਸਾ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਰਦਿਆਂ ਦੱਸਿਆ ਕਿ ਇਸ ਟਾਸਕ ਫੋਰਸ ਦੀ ਕਾਰਵਾਈ ਨੂੰ ਮੁੱਖ ਮੰਤਰੀ ਰੋਜ਼ਾਨਾ ਮੋਨੀਟਰ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਗਠਿਤ ਟਾਸਕ ਫੋਰਸ ਵੱਲੋਂ ਘੜੀ ਗਈ ਰਣਨੀਤੀ ਤਹਿਤ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੀ ਦੇਰ ਰਾਤ ਸਿਹਤ ਵਿਭਾਗ, ਪੁਲਿਸ ਵਿਭਾਗ, ਡੇਅਰੀ ਵਿਕਾਸ ਵਿਭਾਗ ਅਤੇ ਪ੍ਰੋਗਰੈਸਿਵ ਡੇਅਰੀ ਫ਼ਾਰਮਰਜ ਐਸੋਸੀਏਸ਼ਨ ਦੀ ਮਦਦ ਨਾਲ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਨਾਭਾ ਦੇ ਦੋ ਪਿੰਡਾਂ ਸੰਗਤਪੁਰਾ ਭੌਂਕੀ ਅਤੇ ਖੋਖ 'ਚ ਕੀਤੀ ਗਈ ਸਾਂਝੀ ਛਾਪਾਮਾਰੀ ਦੌਰਾਨ ਬਰਾਮਦ ਹੋਏ ਸ਼ੱਕੀ ਪਨੀਰ, ਮੁਸ਼ਕ ਮਾਰਦੇ ਦੁੱਧ, ਕਰੀਮ ਅਤੇ ਸੁੱਕੇ ਦੁੱਧ ਦੇ ਨਮੂਨੇ ਭਰਕੇ ਜਾਂਚ ਲਈ ਭੇਜੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀਆਂ ਖਾਣ ਪੀਣ ਦੀਆਂ ਵਸਤਾਂ ਸਪਲਾਈ ਕਰਨ ਵਾਲਿਆਂ ਸਮੇਤ ਮਨੁੱਖੀ ਸਿਹਤ, ਪਸ਼ੂਆਂ ਅਤੇ ਖੇਤੀਬਾੜੀ ਲਈ ਵਰਤੀਆਂ ਜਾਂਦੀਆਂ ਦਵਾਈਆਂ 'ਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿਲਾਵਟ ਖੋਰਾਂ ਦੀ ਹੁਣ ਖੈਰ ਨਹੀਂ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਲਈ ਅਜਿਹੇ ਕਾਲੇ ਕੰਮ ਕਰਨ ਵਿਅਕਤੀ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਲਾਵਟਖੋਰਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਹਨ ਅਤੇ ਹੁਣ ਇਸ ਟਾਸਕ ਫ਼ੋਰਸ ਵੱਲੋਂ ਇਨ੍ਹਾਂ ਸੂਚੀਆਂ ਮੁਤਾਬਕ ਰੋਜ਼ਾਨਾ ਅਜਿਹੀ ਕਾਰਵਾਈ ਕੀਤੀ ਜਾਵੇਗੀ, ਜਿਸ ਨੂੰ ਅਤਿਅੰਤ ਗੁਪਤ ਰੱਖਿਆ ਜਾਵੇਗਾ ਤੇ ਟੀਮ ਮੈਂਬਰਾਂ ਨੂੰ ਵੀ ਛਾਪੇ ਦੇ ਸਮੇਂ ਤੇ ਸਥਾਨ ਬਾਰੇ ਕੇਵਲ ਕੁਝ ਮਿੰਟ ਪਹਿਲਾਂ ਹੀ ਦੱਸਿਆ ਜਾਇਆ ਕਰੇਗਾ।  ਉਨ੍ਹਾਂ ਦੱਸਿਆ ਕਿ ਟਾਸਕ ਫੋਰਸ ਦੇ ਨੋਡਲ ਅਫ਼ਸਰ ਏ.ਡੀ.ਸੀ. (ਜ) ਸ੍ਰੀ ਪਰੇ ਦੀ ਨਿਗਰਾਨੀ ਹੇਠ ਬੀਤੀ ਰਾਤ ਕਰੀਬ 9 ਵਜੇ ਤੋਂ ਸਵੇਰੇ 4 ਵਜੇ ਤੱਕ ਕੀਤੀ ਗਈ ਕਾਰਵਾਈ ਦੌਰਾਨ ਸਿਵਲ ਸਰਜਨ ਦੀ ਤਰਫ਼ੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਕ੍ਰਿਸ਼ਨ ਸਿੰਘ, ਫੂਡ ਸੇਫਟੀ ਅਫ਼ਸਰ ਸ੍ਰੀਮਤੀ ਪੁਨੀਤ ਸ਼ਰਮਾ, ਡੇਅਰੀ ਵਿਕਾਸ ਵਿਭਾਗ ਵੱਲੋਂ ਡਾ. ਅਸ਼ੋਕ ਰੌਣੀ ਸਮੇਤ ਪੁਲਿਸ ਦੀ ਟੀਮ ਅਤੇ ਪ੍ਰੋਗਰੈਸਿਵ ਡੇਅਰੀ ਫ਼ਾਰਮਰਜ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਸਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮ ਪਹਿਲਾਂ ਪਿੰਡ ਸੰਗਤ ਪੁਰਾ ਭੌਂਕੀ ਗਈ, ਜਿਥੇ ਬਸਾਤੀ ਮਿਲਕ ਕੁਲੈਕਸ਼ਨ ਸੈਂਟਰ ਵਿਖੇ 80 ਕਿਲੋ ਪਨੀਰ, 8 ਕੁਇੰਟਲ ਦੁੱਧ ਅਤੇ ਸ੍ਰੀ ਧਾਮ ਸਪਰੇਅ ਡ੍ਰਾਇਡ ਸਕਿਮਡ ਮਿਲਕ ਪਾਊਡਰ ਦੇ 18 ਖਾਲੀ ਬੈਗ ਅਤੇ ਲੋਟਸ ਮਿਲਕ ਸਪਰੇ ਡ੍ਰਾਇਡ ਸਕਿਮਡ ਮਿਲਕ ਪਾਊਡਰ ਦੇ ਦੋ ਬੈਗ ਮਿਲੇ। ਇਥੇ ਟੀਮ ਨੇ ਪਨੀਰ, ਦੁੱਧ ਅਤੇ ਸਕਿਮਡ ਮਿਲਕ ਪਾਊਡਰ ਦੇ ਨਮੂਨੇ ਅਗਲੇਰੀ ਜਾਂਚ ਲਈ ਭਰੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਦੇਰ ਰਾਤ ਪਿੰਡ ਖੋਖ ਵਿਖੇ ਦੀਪ ਮਿਲਕ ਡੇਅਰੀ 'ਚੋਂ 12 ਕੁਇੰਟਲ ਪਨੀਰ, 8 ਕੁਇੰਟਲ ਦੁੱਧ ਅਤੇ 130 ਕਿਲੋ ਕਰੀਮ ਸਮੇਤ ਇੱਕ ਡੱਬਾ ਕਾਸਟਿਕ ਸੋਡਾ ਬਰਾਮਦ ਹੋਇਆ। ਇਥੇ ਵੀ 3 ਨਮੂਨੇ ਭਰੇ ਗਏ ਅਤੇ ਬਦਬੂਦਾਰ ਦੁੱਧ ਨੂੰ ਮੌਕੇ 'ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਜਦੋਂਕਿ 12 ਕੁਇੰਟਲ ਪਨੀਰ ਅਤੇ ਕਰੀਮ ਨੂੰ ਜਬਤ ਕਰ ਲਿਆ ਗਿਆ।  ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਿਲਾਵਟ ਖੋਰੀ ਸਬੰਧੀਂ ਸੂਚਨਾ ਉਹ ਟਾਸਕ ਫੋਰਸ ਨੂੰ ਦੇਣ ਅਤੇ ਇਸ ਨੂੰ ਗੁਪਤ ਰੱਖਿਆ ਜਾਵੇਗਾ।

 

Tags: Tandarust Punjab , DC Patiala , Civil Surgeon Patiala , SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD