Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਗਰ ਨਿਗਮ ਨੂੰ ਈ-ਪੋਜ਼ ਜਾਂ ਡਿਜੀਟਲ ਮਸ਼ੀਨਾਂ ਰਾਹੀਂ ਅਦਾਇਗੀ ਕਰਨ ਵਾਲਿਆਂ ਲਈ ਕੱਢਿਆ ਲੱਕੀ ਡਰਾਅ

ਜੇਤੂ 10 ਟੈਕਸਧਾਰਕਾਂ ਨੂੰ ਮਿਲੇ ਉਤਸ਼ਾਹਵਰਧਕ ਗਿਫ਼ਟ ਪੈਕ, ਹੁਣ ਹਰ ਮਹੀਨੇ ਕੱਢਿਆ ਜਾਇਆ ਕਰੇਗਾ ਲੱਕੀ ਡਰਾਅ

Web Admin

Web Admin

5 Dariya News

ਲੁਧਿਆਣਾ , 22 Aug 2018

Last updated on: Aug 22, 2018, 00:00 IST

ਨਗਰ ਨਿਗਮ ਲੁਧਿਆਣਾ ਦੇ ਵਿੱਤੀ ਲੈਣ-ਦੇਣ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਟੈਕਸ ਭਰਨ ਵਾਲਿਆਂ ਨੂੰ ਸੌਖ ਮੁਹੱਈਆ ਕਰਾਉਣ ਲਈ ਆਨਲਾਈਨ ਅਤੇ ਡਿਜ਼ੀਟਲ ਅਦਾਇਗੀ ਦੀ ਸਹੂਲਤ ਦਿੱਤੀ ਗਈ ਹੈ। ਜਿਸ ਨੂੰ ਲੋਕਾਂ ਵੱਲੋਂ ਬਹੁਤ ਸਹਿਯੋਗ ਵੀ ਮਿਲ ਰਿਹਾ ਹੈ। ਇਸ ਪ੍ਰਤੀ ਲੋਕਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਨਗਰ ਨਿਗਮ ਵੱਲੋਂ ਬਕਾਇਦਾ ਲੱਕੀ ਡਰਾਅ ਕੱਢਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਕੜੀ ਦਾ ਪਹਿਲਾ ਲੱਕੀ ਡਰਾਅ ਅੱਜ ਜ਼ੋਨ-ਏ ਦਫ਼ਤਰ ਵਿਖੇ ਕੱਢਿਆ ਗਿਆ, ਜਿਸ ਵਿੱਚ 10 ਟੈਕਸਧਾਰਕਾਂ ਨੂੰ ਉਤਸ਼ਾਹਵਰਧਕ ਗਿਫ਼ਟਾਂ ਨਾਲ ਨਿਵਾਜ਼ਿਆ ਗਿਆ। ਇਸਦੇ ਨਾਲ ਹੀ ਨਗਰ ਨਿਗਮ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਇਹ ਡਰਾਅ ਹਰ ਮਹੀਨੇ ਕੱਢਿਆ ਜਾਇਆ ਕਰੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਇਹ ਲੱਕੀ ਡਰਾਅ ਉਨ੍ਹਾਂ ਲਈ ਸੀ, ਜਿਹੜੇ ਸ਼ਹਿਰ ਵਾਸੀਆਂ ਵੱਲੋਂ ਪ੍ਰਾਪਰਟੀ, ਹਾਊਸ ਅਤੇ ਹੋਰ ਟੈਕਸਾਂ ਜਾਂ ਫੀਸਾਂ ਦੀ ਅਦਾਇਗੀ ਈ-ਪੋਜ਼ ਅਤੇ ਡਿਜੀਟਲ ਮਸ਼ੀਨਾਂ ਰਾਹੀਂ ਕੀਤੀ ਹੈ। ਲੱਕੀ ਡਰਾਅ ਵਿੱਚ ਰੋਸ਼ਨ ਲਾਲ ਨੂੰ ਪਹਿਲਾ, ਰਾਜਿੰਦਰਪਾਲ ਮਹਿੰਦਰਾ ਨੂੰ ਦੂਜਾ ਇਨਾਮ ਦਿੱਤਾ ਗਿਆ। ਇਸੇ ਤਰ੍ਹਾਂ ਜਸਪਾਲ ਸਿੰਘ, ਰਾਕੇਸ਼ ਰਾਣੀ ਅਤੇ ਦਵਿੰਦਰ ਸਿੰਘ ਨੂੰ ਤੀਜਾ ਇਨਾਮ ਦਿੱਤਾ ਗਿਆ। ਜਸਵੀਰ ਸਿੰਘ, ਪ੍ਰੇਮ ਪਾਲ ਅਗਰਵਾਲ, ਗੁਰਿੰਦਰਪਾਲ ਸਿੰਘ, ਪਲਵਿੰਦਰ ਕੌਰ, ਕਮਲਜੀਤ ਕੌਰ ਨੂੰ ਸਾਂਝੇ ਤੌਰ 'ਤੇ ਚੌਥੇ ਇਨਾਮ ਲਈ ਚੁਣਿਆ ਗਿਆ। 

ਉਨ੍ਹਾਂ ਦੱਸਿਆ ਕਿ ਇਸ ਅਦਾਇਗੀ ਪ੍ਰਣਾਲੀ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜਦੋਂ ਤੋਂ ਈ-ਪੋਜ਼ ਅਤੇ ਆਨਲਾਈਨ ਅਦਾਇਗੀ ਸ਼ੁਰੂ ਕੀਤੀ ਗਈ ਹੈ, ਉਦੋਂ ਤੋਂ ਹੁਣ ਤੱਕ 1 ਕਰੋੜ 80 ਲੱਖ ਰੁਪਏ ਡਿਜ਼ੀਟਲ ਤਰੀਕੇ ਨਾਲ ਜਮ੍ਹਾਂ ਹੋਏ ਹਨ। ਕੁੱਲ 3000 ਤੋਂ ਵਧੇਰੇ ਟਰਾਂਜੈਕਸ਼ਨਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਡਿਜ਼ੀਟਲ ਜਮ੍ਹਾਂ ਰਾਸ਼ੀ ਕਰਾਉਣ ਲਈ ਕੋਈ ਵੀ ਛੁਪਿਆ ਟੈਕਸ ਜਾਂ ਸਰਚਾਰਜ ਟੈਕਸਧਾਰਕ ਨੂੰ ਨਹੀਂ ਦੇਣਾ ਪੈਂਦਾ ਭਾਵੇਂਕਿ ਪੇਮੈਂਟ ਕਿੰਨੀ ਵੱਡੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਿਜ਼ੀਟਲ ਪੇਮੈਂਟ ਲਈ ਹੋਰ ਉਤਸ਼ਾਹਿਤ ਕਰਨ ਲਈ ਸਿਟੀ ਬੱਸ ਦੇ ਡਿਜ਼ੀਟਲ ਕਾਰਡ ਸਥਾਨਕ ਬੱਸ ਅੱਡੇ ਵਿੱਚ ਬਣਾਏ ਜਾ ਰਹੇ ਹਨ, ਜਦਕਿ ਜਲਦ ਹੀ ਇਹ ਕਾਰਡ ਹਰੇਕ ਜ਼ੋਨ ਦਫ਼ਤਰ ਵਿੱਚ ਬਣਨ ਲੱਗਣਗੇ। ਇਸ ਤੋਂ ਇਲਾਵਾ ਅੱਜ ਆਯੋਜਿਤ ਕੀਤਾ ਗਿਆ ਲੱਕੀ ਡਰਾਅ ਹੁਣ ਹਰ ਮਹੀਨੇ ਕੱਢਿਆ ਜਾਇਆ ਕਰੇਗਾ ਤਾਂ ਜੋ ਲੋਕ ਡਿਜ਼ੀਟਲ ਲੈਣ-ਦੇਣ ਵੱਲ ਹੋਰ ਉਤਸ਼ਾਹਿਤ ਹੋਣ। ਇਸ ਮੌਕੇ ਉਨ੍ਹਾਂ ਨਾਲ ਸ੍ਰ. ਤਜਿੰਦਰਪਾਲ ਸਿੰਘ ਪੰਛੀ, ਐੱਚ. ਡੀ. ਐੱਫ. ਸੀ. ਮੈਨੇਜਰ ਸ੍ਰੀ ਅਨਿਲ ਗੁਪਤਾ ਅਤੇ ਹੋਰ ਵੀ ਹਾਜ਼ਰ ਸਨ। 

 

Tags: PUNJAB ADMIN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD