Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬਰਤਾਨਵੀ ਸੰਸਦ ਮੈਂਬਰ ਢੇਸੀ ਵਲੋਂ ਕੇਂਦਰੀ ਮੰਤਰੀ ਸਾਂਪਲਾ ਤੇ ਸਿਨਹਾ ਨਾਲ ਲੰਦਨ-ਅੰਮ੍ਰਿਤਸਰ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਲਈ ਮੁਲਾਕਾਤ

Web Admin

Web Admin

5 Dariya News

ਨਵੀਂ ਦਿੱਲੀ , 22 Aug 2018

Last updated on: Aug 22, 2018, 00:00 IST

ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਵਿਜੇ ਸਾਂਪਲਾ ਅਤੇ ਜਯੰਤ ਸਿਨਹਾ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡੇ ਨੂੰ ਯੂਰਪ ਨਾਲ ਜੋੜਨ ਲਈ ਸਿੱਧੀਆਂ ਹਵਾਈ ਉਡਾਣਾਂ ਮੁੜ੍ਹ ਸ਼ਰੂ ਕਰਾਉਣ ਲਈ ਮੁਲਾਕਾਤ ਕੀਤੀਆਂ ਤਾਂ ਜੋ ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਪੰਜਾਬੀਆਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੀ ਚਿਰੋਕਣੀ ਮੰਗ ਮੰਨਣ ਲਈ ਰਾਜੀ ਕੀਤਾ ਜਾ ਸਕੇ। ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਐਮ.ਪੀ ਢੇਸੀ ਨੇ ਦੋਹਾਂ ਕੇਂਦਰੀ ਮੰਤਰੀਆਂ ਨੂੰ ਲੰਦਨ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਹਵਾਈ ਉਡਾਨਾਂ ਮੁੜ੍ਹ ਸ਼ੁਰੂ ਕਰਨ ਸਬੰਧੀ ਆਪਣੀ ਤਜ਼ਵੀਜ਼ ਪੇਸ਼ ਕੀਤੀ ਜਿਸ ਉਪਰੰਤ ਸਾਂਪਲਾ ਵੱਲੋਂ ਇਸ ਤਜ਼ਵੀਜ਼ ਨੂੰ ਨੇਪਰੇ ਚਾੜ੍ਹਨ ਲਈ ਆਪਣੀ ਪੂਰੀ ਮੱਦਦ ਦਾ ਭਰੋਸਾ ਦਿਵਾਉਦਿਆਂ ਉਹਨਾਂ ਉਸੇ ਵੇਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੰਤ ਸਿਨਹਾ ਨਾਲ ਵੀ ਇਸ ਸਬੰਧੀ ਮੀਟਿੰਗ ਕਰਵਾਈ। ਉਨ੍ਹਾਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਮੰਤਰੀ ਸਿਨਹਾ ਨੇ ਇਸ ਹਵਾਈ ਰੂਟ ਦੀ ਸਫਲਤਾ ਲਈ ਉਨਾਂ ਵੱਲੋਂ ਪੇਸ਼ ਤਜ਼ਵੀਜ਼ ਅਤੇ ਤੱਥਾਂ ਨਾਲ ਪੂਰੀ ਤਰ੍ਹਾਂ ਸਹਿਮਤੀ ਪ੍ਰਗਟਾਈ ਹੈ ਅਤੇ ਉਨ੍ਹਾਂ ਨੇ ਸਬੰਧਤ ਹਵਾਈ ਅਥਾਰਿਟੀ ਅਤੇ ਇਸ ਖੇਤਰ ਨਾਲ ਸਬੰਧਿਤ ਹੋਰਨਾਂ ਏਅਰਲਾਈਨਾਂ ਨਾਲ ਇਸ ਤਜ਼ਵੀਜ਼ 'ਤੇ ਚਰਚਾ ਕਰਨ ਦਾ ਭਰੋਸਾ ਦਿਵਾਇਆ ਹੈ ਤਾਂ ਭਵਿੱਖ ਵਿੱਚ ਅੰਮ੍ਰਿਤਸਰ ਤੋਂ ਲੰਦਨ ਦੇ ਹੀਥਰੋ ਹਵਾਈ ਅੱਡੇ ਤੱਕ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੇ ਇੱਛਕ ਹੋਣਗੇ। ਢੇਸੀ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਨੇਤਾਵਾਂ ਨੇ ਵੀ ਸਮੇਂ-ਸਮੇਂ 'ਤੇ ਅੰਮ੍ਰਿਤਸਰ ਤੋਂ ਬਰਮਿੰਘਮ ਹਵਾਈ ਅੱਡੇ ਤੱਕ ਸਿੱਧੀਆਂ ਉਡਾਨਾਂ ਦੀ ਸ਼ੁਰੂਆਤ ਲਈ ਵੀ ਹਵਾਬਾਜ਼ੀ ਮੰਤਰੀ ਨਾਲ ਮੀਟਿੰਗਾਂ ਦੌਰਾਨ ਕੇਂਦਰ 'ਤੇ ਦਬਾਅ ਪਾਇਆ ਹੈ ਜੋ ਕਿ ਸਵਾਗਤਯੋਗ ਹੈ। ਢੇਸੀ ਨੇ ਅੱਗੇ ਕਿਹਾ ਕਿ ਪੰਜਾਬੀ ਪ੍ਰਵਾਸੀ, ਉਘੀਆਂ ਸ਼ਖਸ਼ੀਅਤਾਂ ਅਤੇ ਅੰਮ੍ਰਿਤਸਰ ਵਿਕਾਸ ਮੰਚ ਵਰਗੀਆਂ ਸੰਸਥਾਵਾਂ ਵੱਲੋਂ ਵੀ ਅੰਮ੍ਰਿਤਸਰ ਤੋਂ ਬਰਤਾਨੀਆਂ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਨ ਲਈ ਪਿਛਲੇ ਕਈ ਸਾਲਾਂ ਤੋਂ ਮੰਗ ਕੀਤੀ ਜਾ ਰਹੀ ਹੈ ਪਰ ਇਹ ਮਾਮਲਾ ਪਿਛਲੇ ਕਈ ਸਮੇਂ ਤੋਂ ਠੰਡੇ ਬਸਤੇ ਵਿਚ ਹੀ ਪਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਭ ਧਿਰਾਂ ਦੇ ਲਗਾਤਾਰ ਦਬਾਅ ਸਦਕਾ ਹੁਣ ਉਮੀਦ ਬਣੀ ਹੈ ਕਿ ਉਹ ਪੰਜਾਬ ਲਈ ਅਰੰਭੇ ਇਸ ਮਿਸ਼ਨ ਵਿੱਚ ਆਖਰਕਾਰ ਪੂਰੀ ਕਾਮਯਾਬੀ ਪ੍ਰਾਪਤ ਕਰਨਗੇ।

 

Tags: Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD