Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆ ਦੇ ਦਿਹਾੜੇ ਸ਼ੋਮਣੀ ਅਕਾਲੀ ਦਲ ਦੀ ਕਾਨਫਰੰਸ ਪ੍ਰਤੀ ਵਰਕਰਾਂ ਅਤੇ ਖ਼ਾਸਕਰ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ : ਰਵਿੰਦਰ ਸਿੰਘ ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਇਕੱਠ ਨੇ ਕਾਂਗਰਸ ਸਰਕਾਰ ਨੂੰ ਬੇਚੈਨ ਕਰ ਦਿੱਤਾ: ਰਵਿੰਦਰ ਸਿੰਘ ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 22 Aug 2018

ਸ਼ੋਮਣੀ ਅਕਾਲੀ ਦਲ ਵੱਲੋਂ ਅੱਜ ਭਾਈ ਜੋਧ ਸਿੰਘ ਹਾਲ ਖਡੂਰ ਸਾਹਿਬ ਵਿਖੇ ਇਕ ਮੀਟਿੰਗ ਆਯੋਜਿਤ ਕੀਤੀ। ਇਥੇ ਇਕ ਵੱਡਾ ਇਕੱਠ ਹੋਇਆ ਅਤੇ ਇਹ ਮੀਟਿੰਗ ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆ ਦੇ ਮੋਕੇ ਸ਼ੋਮਣੀ ਅਕਾਲੀ ਦਲ ਦੀ ਹੋਣ ਜਾ ਰਹੀ 26 ਅਗਸਤ ਨੂੰ ਕਾਨਫਰੰਸ ਪ੍ਰਤੀ ਸਾਰੇ ਪ੍ਰਬੰਧਾਂ ਦੀ ਤਿਆਰੀ ਲਈ ਆਯੋਜਿਤ ਕੀਤੀ ਗਈ ਸੀ। ਇਸ ਮੀਟਿੰਗ ਨੂੰ ਖਡੂਰ ਸਾਹਿਬ ਹਲਕੇ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸੰਬੋਧਿਤ ਕੀਤਾ। ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਇਸ ਵਿਸ਼ਾਲ ੲਿਕੱਠ ਨੂੰ ਸੰਬੋਧਤ ਕਰਦੇ ਹੋਏ ਆਖਿਆ ਕਿ ਕਾਨਫਰੰਸ ਦੇ ਸਮੇਂ ਵੱਡਾ ਇਕੱਠ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੀ ਯੋਗ ਅਗਵਾਈ 'ਚ ਸ਼ਮੂਲੀਅਤ ਕਰੇਗਾ ਅਤੇ ਖਾਸ ਤੌਰ 'ਤੇ ਪੰਜਾਬ ਦੇ ਨੌਜਵਾਨ ਇਸ ਕਾਨਫਰੰਸ ਵਿੱਚ ਹਿੱਸਾ ਲੈ ਕੇ ਪੰਜਾਬ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਕਮਜ਼ੋਰ ਕਰਨਗੇ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਸੂਬੇ ਵਿਚ ਪਹਿਲਾਂ ਨਾਲੋਂ ਵੀ ਬੇਰੁਜ਼ਗਾਰੀ ਨੂੰ ਵਧਾ ਦਿੱਤਾ ਹੈ ਅਤੇ ਕਿਸਾਨਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿਚ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕਰਨ ਲਈ ਵੱਚਨਬੱਧ ਸਨ ਪਰ ਹੁਣ ਤੱਕ ਕਿਸਾਨਾਂ ਨਾਲ ਵੀ ਕੋਝਾ ਮਜ਼ਾਕ ਕੀਤਾ ਗਿਆ ਹੈ ਅਤੇ ਕਿਸਾਨਾਂ ਵੱਲੋਂ ਹਰ ਦਿਨ ਖੁਦਕੁਸ਼ੀਆਂ ਬੰਦ ਨਾ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ ਜੋ ਕਿ ਕਾਂਗਰਸ ਸਰਕਾਰ ਸਾਫ਼ ਤੌਰ ਤੇ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੈ। ਉਨ੍ਹਾਂ ਨੇ ਅੱਗੇ ਇਹ ਵੀ ਆਖਿਆ ਕਿ ਕਾਂਗਰਸ ਸਰਕਾਰ ਸਾਰੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜੋ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਉਹ ਹਰ ਪਰਿਵਾਰ ਵਿਚ ਇਕ ਮੈਂਬਰ ਨੂੰ ਨੌਕਰੀ ਅਤੇ ਆਰਥਿਕ ਪੱਖੋਂ ਅਨੁਸੂਚਿਤ ਜਾਤੀਆਂ, ਬੀਸੀ, ਲੜਕੀਆਂ ਵਿਆਹ ਦੇ ਲਈ ਸ਼ਗਨ ਸਕੀਮ 51000 / - ਰੁਪਏ ਦੇਣ ਵਿਚ ਅਸਫਲ ਰਹੇ ਹਨ ਅਤੇ ਇਹ ਸਰਕਾਰ ਹਰ ਫਰੰਟ ਤੇ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ।

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਪੰਜਾਬ ਕਾਂਗਰਸ ਸਰਕਾਰ ਨੇ ਰੇਤਾ ਮਾਫੀਆ ਗੈਰ ਕਾਨੂੰਨੀ ਤਰੀਕੇ ਨਾਲ ਪੂਰਾ ਕੰਟਰੋਲ ਰੇਤਾ ਮਾਫੀਆ ਦੇ ਹੱਥਾਂ ਵਿੱਚ ਦਿੱਤਾ ਹੋਇਆ ਹੈ ਜਿਸ ਨਾਲ ਰੇਤ ਪਦਾਰਥਾਂ ਦੀਆਂ ਕੀਮਤਾਂ ਆਸਮਾਨ ਨੂੰ ਹੱਥ ਲਗਾ ਰਹੀਆਂ ਹਨ ਜਿਸ ਨਾਲ ਇਹ ਆਮ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੋ ਚੁੱਕੀਆਂ ਹਨ ਅਤੇ ਇਹ ਸਭ ਕੁੱਝ ਪੰਜਾਬ ਕਾਂਗਰਸ ਸਰਕਾਰ ਦੀ ਮਿਲੀਭੁਗਤ ਦੁਆਰਾ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਕੁੱਝ ਖ਼ਾਸ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ ਜਿਵੇਂ ਕਿ ਸ਼ੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ, ਸ੍ਰ. ਕੁਲਦੀਪ ਸਿੰਘ ਔਲਖ, ਸ੍ਰ. ਰਮਨਦੀਪ ਸਿੰਘ ਭਰੋਵਾਲ, ਸ੍ਰ. ਪ੍ਰੇਮ ਸਿੰਘ ਗੋਇੰਦਵਾਲ, ਸ਼ੋਮਣੀ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਵੇਈਂ ਪੂਈਂ, ਬੀ.ਸੀ ਵਿੰਗ ਸੀਨੀਅਰ ਆਗੂ ਪਾਰਸ ਮਲਹੋਤਰਾ, ਚੇਅਰਮੈਨ ਸ੍ਰ. ਸਤਿੰਦਰ ਪਾਲ ਸਿੰਘ ਮੱਲਮੋਹਰੀ, ਸ੍ਰ. ਸੁਖਜਿੰਦਰ ਸਿੰਘ ਲਾਡੀ, ਸ੍ਰ. ਰਣਜੀਤ ਸਿੰਘ ਹੀਰਾ, ਸ੍ਰ. ਨਛੱਤਰ ਸਿੰਘ, ਸ੍ਰ. ਜਸਬੀਰ ਸਿੰਘ ਮਹਿਤੀਆ, ਸ੍ਰ. ਮੇਘ ਸਿੰਘ ਪ੍ਰੈਸ ਸਕੱਤਰ, ਸ੍ਰ. ਸਰਬਜੀਤ ਸਿੰਘ ਬਾਣੀਆਂ, ਸ੍ਰ. ਪਰਮਜੀਤ ਸਿੰਘ ਮੰਡਾਲਾ, ਸ੍ਰ. ਗੁਰਵੇਲ ਸਿੰਘ ਬਾਣੀਆਂ, ਨੰਬਰਦਾਰ ਸ੍ਰ. ਦਿਲਬਾਗ ਸਿੰਘ, ਸ੍ਰ. ਮੋਹਨ ਸਿੰਘ ਘਸੀਟਪੁਰ, ਸ੍ਰ. ਅਮਰੀਕ ਸਿੰਘ, ਸ੍ਰ. ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਸ੍ਰ. ਸੁਰਿੰਦਰ ਸਿੰਘ ਛਿੰਦਾ ਫਤਿਆਬਾਦ, ਸ੍ਰ. ਕੁਲਦੀਪ ਸਿੰਘ ਮੈਂਬਰ ਫਤਿਆਬਾਦ, ਸ੍ਰ. ਬਲਜੀਤ ਸਿੰਘ ਚੰਦ ਸ਼ਾਹ, ਜਥੇਦਾਰ ਗੁਰਭੇਜ ਸਿੰਘ ਕੱਲਾ, ਸ੍ਰ. ਬਲਕਾਰ ਸਿੰਘ ਮੰਡ, ਡੀ.ਐਸ.ਪੀ ਸ੍ਰ. ਕੁਲਦੀਪ ਸਿੰਘ ਜਾਮਾਰਾਏ, ਸ੍ਰ. ਹਰਦੇਵ ਸਿੰਘ ਨਾਗੋਕੇ, ਸ੍ਰ. ਦਵਿੰਦਰ ਸਿੰਘ, ਸ੍ਰ. ਸਰਵਨ ਸਿੰਘ ਅਤੇ ਆਈ.ਟੀ ਵਿੰਗ ਸ਼ਮੀ ਕੰਗ ਅਤੇ ਵੱਡੀ ਗਿਣਤੀ ਵਿੱਚ ਨੋਜਵਾਨ ਵੀ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD