Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਚਾਲੂ ਵਿੱਤੀ ਸਾਲ ਦੌਰਾਨ 31 ਜੁਲਾਈ, 2018 ਤੱਕ 37,538 ਵਿਅਕਤੀਆਂ ਨੇ ਲਿਆ ਸਾਂਝ ਕੇਂਦਰਾਂ ਦਾ ਲਾਹਾ- ਗੁਰਪ੍ਰੀਤ ਸਿੰਘ ਤੂਰ

ਬਿਨੈਕਾਰਾਂ ਨੂੰ ਨਿਸ਼ਚਿਤ ਸਮੇਂ ਸੀਮਾ ਅੰਦਰ ਮੁਹੱਈਆ ਕਰਵਾਈਆਂ ਸਾਂਝ ਕੇਂਦਰ ਦੀਆਂ ਸੇਵਾਵਾਂ, 5 ਸਾਂਝ ਕੇਂਦਰਾਂ ਸਮੇਤ ਲਗਭੱਗ ਇੱਕ ਦਰਜਨ ਥਾਣਿਆਂ ਵਿੱਚ ਸਥਾਪਿਤ ਆਊਟਰੀਚ ਸੈਂਟਰ ਲੋਕਾਂ ਨੂੰ ਦੇ ਰਹੇ ਹਨ ਬਿਹਤਰ ਸੇਵਾਵਾਂ

Web Admin

Web Admin

5 Dariya News

ਮੋਗਾ , 23 Aug 2018

Last updated on: Aug 23, 2018, 00:00 IST

ਸੀਨੀਅਰ ਕਪਤਾਨ ਪੁਲਿਸ ਮੋਗਾ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਸਾਂਝ ਪ੍ਰਾਜੈਕਟ ਜ਼ਰੀਏ ਜ਼ਿਲ੍ਹਾ ਪੁਲਿਸ ਆਮ ਲੋਕਾਂ ਨਾਲ ਸਾਂਝ ਅਤੇ ਤਾਲ-ਮੇਲ ਵਧਾਉਣ 'ਚ ਸਫ਼ਲ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ 1 ਅਪ੍ਰੈਲ 2018 ਤੋਂ 31 ਜੁਲਾਈ, 2018 ਤੱਕ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਸਾਂਝ ਕੇਂਦਰਾਂ ਤੋਂ 37,538 ਵਿਅਕਤੀਆਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟ੍ਰਾਈਜ਼ਡ ਪ੍ਰਣਾਲੀ ਨਾਲ ਲੈਸ ਇਨ੍ਹਾਂ ਸਾਂਝ ਕੇਂਦਰਾਂ 'ਚ ਪੰਜਾਬ ਸੇਵਾ ਅਧਿਕਾਰ ਐਕਟ-2011 ਅਧੀਨ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇੱਕ ਛੱਤ ਹੇਠ ਆਸਾਨ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਦਾ ਨਿਪਟਾਰਾ ਪਹਿਲ ਦੇ ਅਧਾਰ 'ਤੇ ਕੀਤਾ ਜਾ ਰਿਹਾ ਹੈ। ਇਸ ਮੌਕੇ ਸਬ ਇੰਸਪੈਕਟਰ ਭੁਪਿੰਦਰ ਸਿੰਘ ਵੀ ਮੌਜੂਦ ਸਨ। ਐਸ.ਐਸ.ਪੀ. ਮੋਗਾ ਸ. ਗੁਰਪ੍ਰੀਤ ਸਿੰਘ ਤੂਰ ਨੇ ਅੱਗੇ ਦੱਸਿਆ ਕਿ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਸਾਂਝ ਕੇਂਦਰ ਦਫ਼ਤਰ ਐਸ.ਐਸ.ਪੀ (ਸੀ.ਪੀ.ਆਰ.ਸੀ), ਸਬ ਡਵੀਜਨ ਪੱਧਰ 'ਤੇ ਸਿਟੀ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਵਿਖੇ ਸਥਾਪਤ ਸਾਂਝ ਕੇਂਦਰ ਅਤੇ ਲਗਭੱਗ ਇੱਕ ਦਰਜਨ ਪੁਲਿਸ ਥਾਣਿਆਂ ਵਿੱਚ ਖੋਲ੍ਹੇ ਗਏ ਆਊਟ-ਰੀਚ ਸੈਂਟਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਲਈ ਵਰਦਾਨ ਸਾਬਤ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋਂ 31 ਜੁਲਾਈ, 2018 ਦੌਰਾਨ ਅਸਲੇ ਲਾਇਸੰਸ ਨੂੰ ਨਵਿਆਉਣ ਸਬੰਧੀ ਪੜਤਾਲ ਦੇ 1469, ਅਸਲਾ ਖ੍ਰੀਦਣ ਵੇਚਣ ਸਬੰਧੀ 104 ਦਰਖ਼ਾਸਤਾਂ, ਬਾਹਰਲੇ ਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਆਉਣ ਅਤੇ ਜਾਣ ਦੀ ਰਜਿਸਟ੍ਰੇਸ਼ਨ ਸਬੰਧੀ 158, ਬਾਹਰਲੇ ਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਵੀਜ਼ੇ ਦੇ ਵਾਧੇ ਸਬੰਧੀ 72, ਐਫ.ਆਈ.ਆਰ ਤੇ ਡੀ.ਡੀ.ਆਰ. ਸਬੰਧੀ 4735, ਕਿਰਾਏਦਾਰਾਂ ਅਤੇ ਨੌਕਰਾਂ ਦੇ ਚਾਲ-ਚੱਲਣ ਸਬੰਧੀ 46, ਗੱਡੀਆਂ ਦੇ ਇਤਰਾਜ਼-ਹੀਣਤਾ ਸਰਟੀਫਿਕੇਟ ਸਬੰਧੀ 617, ਸਰਵਿਸ ਵੈਰੀਫਿਕੇਸ਼ਨ ਸਬੰਧੀ ਪ੍ਰਾਪਤ ਹੋਈਆਂ 120, ਹੋਰ ਸਰਵਿਸ ਵੇਰੀਫ਼ੀਕੇਸ਼ਨ ਸਬੰਧੀ 652 ਅਤੇ ਪੈਟਰੋਲ ਪੰਪ ਵੇਰੀਫ਼ੀਕੇਸ਼ਨ ਸਬੰਧੀ 01 ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਸੀਮਾ ਅੰਦਰ ਕੀਤਾ ਜਾ ਚੁੱਕਾ ਹੈ।  ਤੂਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਚਾਲ-ਚੱਲਣ ਤਸਦੀਕ ਕਰਨ ਸਬੰਧੀ 1791, ਪਾਸਪੋਰਟ ਵੈਰੀਫਿਕੇਸ਼ਨ ਸਬੰਧੀ 24152, ਨਵੇਂ ਅਸਲਾ ਲਾਇਸੰਸ ਦੀ ਤਸਦੀਕ ਲਈ 28, ਸ਼ਿਕਾਇਤਾਂ ਦੀ ਪੜਤਾਲ ਸਬੰਧੀ 3089 ਅਤੇ ਪਾਸਪੋਰਟ ਨਾਲ ਸਬੰਧਿਤ ਹੋਰ ਸੇਵਾਵਾਂ ਸਬੰਧੀ 504 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰ ਰੀ-ਡਰੈਸਲ ਯੁਨਿਟ ਵਜੋਂ ਵੀ ਕੰਮ ਕਰ ਰਹੇ ਹਨ, ਜਿੱਥੇ ਔਰਤਾਂ ਤੇ ਬੱਚਿਆਂ ਨਾਲ ਸਬੰਧਤ ਆਰਥਿਕ, ਸਮਾਜਿਕ ਅਤੇ ਹੋਰ ਮਸਲਿਆਂ ਨੂੰ ਨਿਵਾਰਨ ਹਿੱਤ ਕਮੇਟੀ ਮੈਂਬਰਾਂ ਵੱਲੋਂ ਵਿਚਾਰਿਆ ਜਾਂਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਪੁਲਿਸ ਸਾਂਝ ਕੇਂਦਰਾਂ ਤੋਂ ਸੁਖਾਲੇ ਮਾਹੌਲ ਹੇਠ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ 'ਚ ਜ਼ਿਲ੍ਹਾ ਪੁਲਿਸ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags: SSP Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD