Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ੍ਰੀ ਗਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ - ਰੋਹਿਤ ਗੁਪਤਾ

ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਐੱਸ.ਡੀ.ਐੱਮ. ਬਟਾਲਾ ਨੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Web Admin

Web Admin

5 Dariya News

ਬਟਾਲਾ , 24 Aug 2018

Last updated on: Aug 24, 2018, 00:00 IST

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ 16 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਐੱਸ.ਡੀ.ਐੱਮ. ਬਟਾਲਾ ਰੋਹਿਤ ਗੁਪਤਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ ਬਟਾਲਾ ਸ੍ਰੀ ਰੋਹਿਤ ਗੁਪਤਾ ਨੇ ਕਿਹਾ ਕਿ ਗੁਰੂ ਸਾਹਿਬ ਦਾ ਵਿਆਹ ਪੁਰਬ ਦੁਨੀਆਂ ਭਰ ਵਿੱਚ ਰਹਿੰਦੀ ਨਾਨਕ-ਨਾਮ ਲੇਵਾ ਸੰਗਤ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤ ਦਰਸ਼ਨਾਂ ਲਈ ਬਟਾਲਾ ਸ਼ਹਿਰ ਪਹੁੰਚਦੀ ਹੈ। ਉਨਾਂ ਕਿਹਾ ਕਿ ਸੰਗਤ ਦੀ ਆਓ-ਭਗਤ ਅਤੇ ਸਹੂਲਤ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਵਿਆਹ ਪੁਰਬ ਦੇ ਮੱਦੇਨਜ਼ਰ ਪੂਰੇ ਸ਼ਹਿਰ ਵਿੱਚ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਟੁੱਟੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ। ਉਨਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਦੀ ਨਿਕਾਸੀ ਨੂੰ ਸਹੀ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸੀਵਰੇਜ ਦਾ ਢੱਕਣ ਖੁੱਲਾ ਨਾ ਹੋਵੇ। ਪਾਵਰਕਾਮ ਅਤੇ ਟੈਲੀਫੋਨ ਵਿਭਾਗ ਨੂੰ ਉਨਾਂ ਨਗਰ ਕੀਰਤਨ ਦੇ ਮਾਰਗ ਅਤੇ ਸ਼ਹਿਰ ਦੀਆਂ ਹੋਰ ਸੜਕਾਂ ਕਿਨਾਰੇ ਬਿਜਲੀਆਂ ਦੀਆਂ ਤਾਰਾਂ ਉੱਚੀਆਂ ਕਰਨ ਅਤੇ ਜੋੜਾਂ ਨੂੰ ਢੱਕਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਬਰਾਤ ਰੂਪੀ ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤੀ ਗੇਟ ਅਤੇ ਝੰਡੇ ਲਗਾਏ ਜਾਣਗੇ। 

ਉਨਾਂ ਕਿਹਾ ਕਿ ਸੰਗਤਾਂ ਲਈ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਜਨ ਸਿਹਤ ਵਿਭਾਗ ਨੂੰ ਸ਼ਹਿਰ ਦੇ ਵੱਖ-ਵੱਖ ਭਾਗਾਂ ਵਿੱਚ ਆਰਜੀ ਟਾਇਲਟ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਨਾਲ ਹੀ ਸਿਹਤ ਵਿਭਾਗ ਵਲੋਂ 10 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਸ. ਗੁਰਨਾਮ ਸਿੰਘ ਜੱਸਲ ਨੇ ਦੱਸਿਆ ਕਿ ਇਸ ਸਾਲ 16 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ 15 ਸਤੰਬਰ ਨੂੰ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਰੂਪੀ ਬਰਾਤ ਚੱਲੇਗੀ ਜੋ ਸ਼ਾਮ ਨੂੰ ਬਟਾਲਾ ਸ਼ਹਿਰ ਪਹੁੰਚੇਗੀ। ਉਨਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਤੋਂ ਬਾਅਦ 16 ਸਤੰਬਰ ਨੂੰ ਸਵੇਰੇ 7 ਵਜੇ ਨਗਰ ਕੀਰਤਨ ਅਰੰਭ ਹੋਵੇਗਾ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਦਾ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸਮਾਪਤ ਹੋਵੇਗਾ।ਇਸ ਮੀਟਿੰਗ ਵਿੱਚ ਮੈਨੇਜਰ ਗੁਰਦੁਆਰ ਕੰਧ ਸਾਹਿਬ ਸ. ਗੁਰਤਿੰਦਰਪਾਲ ਸਿੰਘ ਭਾਟੀਆ, ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸ. ਕੁਲਵੰਤ ਸਿੰਘ ਜੱਫਰਵਾਲ, ਐਡਵੋਕੇਟ ਰਜਿੰਦਰ ਸਿੰਘ ਪਦਮ, ਐਕਸੀਅਨ ਰਮੇਸ਼ ਸਰੰਗਲ, ਐੱਸ.ਐੱਮ.ਓ. ਡਾ. ਸੰਜੀਵ ਭੱਲਾ, ਈ.ਓ. ਨਗਰ ਕੌਂਸਲ ਭੁਪਿੰਦਰ ਸਿੰਘ, ਐਕਸੀਅਨ ਨਿਤਨ ਕਾਲੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD