Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੇਰਲ ਹੜ੍ਹ ਪੀੜਤਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਭਾਗਾ ਵੱਲੋਂ 33460 ਰੁਪਏ ਦੀ ਧਨਰਾਸ਼ੀ ਕੀਤੀ ਇੱਕਠਾ

ਡਿਪਟੀ ਕਮਿਸ਼ਨਰ ਰਮ ਪਾਲ ਗੁਪਤਾ ਨੇ ਕੇਰਲ 'ਚ ਹੜ੍ਹ ਨਾਲ ਹੋਏ ਜਾਨੀ-ਮਾਲੀ ਨੁਕਸਾਨ 'ਤੇ ਜਤਾਇਆ ਗਹਿਰਾ ਦੁੱਖ

Web Admin

Web Admin

5 Dariya News

ਬਰਨਾਲਾ , 24 Aug 2018

Last updated on: Aug 24, 2018, 00:00 IST

ਭਾਰੀ ਬਾਰਿਸ਼ ਕਾਰਨ ਆਏ ਤਬਾਹੀ ਮਚਾਉਣ ਵਾਲੇ ਹੜ੍ਹ ਤੋਂ ਬਾਅਦ ਹੁਣ ਜ਼ਿੰਦਗੀ ਲੀਹ 'ਤੇ ਲਿਆਉਣ ਦੀ ਜੱਦੋ-ਜਹਿਦ ਕਰ ਰਹੇ ਕੇਰਲਾ ਵਾਸੀਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੌਜੂਦ ਵੱਖ-ਵੱਖ ਵਿਭਾਗਾ ਦੇ ਦਫ਼ਤਰਾਂ ਵੱਲੋਂ ਤਕਰੀਬਨ 33460/- ਰੁਪਏ ਦੀ ਧਨਰਾਸ਼ੀ ਇੱਕਠੀ ਕੀਤੀ ਗਈ।ਕੇਰਲ ਹੜ੍ਹ ਪੀੜਤਾਂ ਲਈ ਧਨਰਾਸ਼ੀ ਵਿੱਚ ਯੋਗਦਾਨ ਪਾਉਣ ਸਮੇਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਕੇਰਲ ਵਿੱਚ ਹੜ੍ਹ ਦੀ ਵਜ੍ਹਾ ਨਾਲ ਹੋਏ ਜਾਨੀ-ਮਾਲੀ ਨੁਕਸਾਨ 'ਤੇ ਗਹਿਰਾ ਦੁੱਖ ਜਤਾਇਆ। ਉਹਨਾਂ ਕਿਹਾ ਕਿ ਕੇਰਲ ਵਿੱਚ ਅੱਜ ਤਕਰੀਬਨ 7 ਲੱਖ ਲੋਕ ਬੇ-ਘਰ ਹੋ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਅਜੇ ਵੀ ਆਪਣੇ ਘਰਾਂ ਵਿੱਚ ਫਸੇ ਹੋਏ ਹਨ। ਉਹਨਾਂ ਕਿਹਾ ਕਿ ਕੇਰਲ ਸੂਬੇ ਵਿੱਚ ਰਹਿੰਦੇ ਲੋਕਾਂ ਲਈ ਇਹ ਬਹੁਤ ਹੀ ਅੋਖਾ ਵੇਲਾ ਹੈ ਅਤੇ ਸਾਨੂੰ ਸਾਰੀਆਂ ਨੂੰ ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਉਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾ ਵੱਲੋਂ ਕੇਰਲ ਹੜ੍ਹ ਪੀੜਤਾਂ ਲਈ ਧਨਰਾਸ਼ੀ ਇੱਕਠੀ ਕਰਨ ਦੇ ਉਦਮ ਦੀ ਸਲਾਘਾ ਕੀਤੀ। ਇਸ ਸਬੰਧੀ ਜਗਦੀਪ ਜਿੰਦਲ, ਜੁਨਿੰਦਰ ਜੋਸ਼ੀ, ਰਛਪਾਲ ਸਿੰਘ, ਜਤਿਨ ਕੁਮਾਰ, ਮੁਕੇਸ਼ ਕੁਮਾਰ, ਕੰਵਲਜੀਤ ਸਿੰਘ ਸ਼ਾਦ ਨੇ ਦੱਸਿਆ ਕਿ ਸਮੂਹ ਵਿਭਾਗਾ ਵੱਲੋਂ ਇਕੱਠੀ ਹੋਈ ਧਨਰਾਸ਼ੀ ਨੂੰ ਜਲਦ ਹੀ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ (ਕੇਰਲ) ਵਿੱਚ ਜਮ੍ਹਾਂ ਕਰਵਾ ਦਿੱਤਾ ਜਾਵੇਗਾ।ਇਸ ਦੌਰਾਨ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਜ਼ਿਲ੍ਹਾ ਸੈਨਿਕ ਭਲਾਈ, ਉਪ ਅਰਥ ਅਤੇ ਅੰਕੜਾ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਹਾਇਕ ਕਰ ਤੇ ਆਬਕਾਰੀ ਦਫ਼ਤਰ, ਤਹਿਸੀਲਦਾਰ ਚੋਣ ਦਫ਼ਤਰ, ਫੂਡ ਸਪਲਾਈ ਦਫ਼ਤਰ, ਡੀ.ਸੀ.ਦਫ਼ਤਰ, ਐਸ.ਐਸ.ਪੀ ਦਫ਼ਤਰ, ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਖਜਾਨਾ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦਫ਼ਤਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਜ਼ਿਲ੍ਹਾ ਰੋਜਗਾਰ ਦਫ਼ਤਰ, ਤਹਿਸੀਲ ਆਦਿ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕੇਰਲ ਹੜ੍ਹ ਪੀੜਤਾਂ ਲਈ ਇਕੱਠੀ ਕੀਤੀ ਧਨਰਾਸ਼ੀ ਵਿੱਚ ਆਪਣਾ ਸਹਿਯੋਗ ਪਾਇਆ।

 

Tags: DC Barnala , Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD