Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਵਾਈਸ ਚੇਅਰਪਰਸਨ ਭੱਠਲ ਅਤੇ ਡਿਪਟੀ ਕਮਿਸ਼ਨਰ ਥੋਰੀ ਵੱਲੋਂ ਲਹਿਰਾ ਵਿਖੇ ਜ਼ਿਲ੍ਹੇ ਦੀ 7ਵੀਂ 'ਸਾਂਝੀ ਰਸੋਈ' ਦਾ ਉਦਘਾਟਨ

ਮਹਿੰਗਾਈ ਦੇ ਦੌਰ 'ਚ ਲੋੜਵੰਦਾਂ ਨੂੰ ਸਸਤਾ ਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣਾ ਪੁੰਨ ਦਾ ਕਾਰਜ: ਬੀਬੀ ਭੱਠਲ

Web Admin

Web Admin

5 Dariya News

ਲਹਿਰਾ/ਸੰਗਰੂਰ , 24 Aug 2018

Last updated on: Aug 24, 2018, 00:00 IST

ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਸ਼੍ਰੀਮਤੀ ਰਜਿੰਦਰ ਕੌਰ ਭੱਠਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਅੱਜ ਸਾਂਝੇ ਤੌਰ 'ਤੇ ਲਹਿਰਾ ਵਿਖੇ ਜ਼ਿਲ੍ਹੇ ਦੀ ਸੱਤਵੀਂ ਸਾਂਝੀ ਰਸੋਈ ਦਾ ਉਦਘਾਟਨ ਕੀਤਾ ਗਿਆ। ਗਰੀਬ ਤੇ ਲੋੜਵੰਦ ਲੋਕਾਂ ਨੂੰ ਮਹਿਜ਼ 10 ਰੁਪਏ ਵਿੱਚ ਭਰ ਪੇਟ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਰੇਕ ਸਬ-ਡਵੀਜ਼ਨ ਵਿੱਚ ਸਥਾਪਤ ਕੀਤੀ ਜਾ ਰਹੀ 'ਸਾਂਝੀ ਰਸੋਈ' ਪ੍ਰਤੀ ਲੋਕਾਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਅੱਜ ਇਥੇ ਉਦਘਾਟਨ ਦੀ ਰਸਮ ਅਦਾ ਕਰਨ ਤੋਂ ਬਾਅਦ ਬੀਬੀ ਭੱਠਲ ਨੇ ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਦੇ ਉਦਮ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ 'ਸਾਂਝੀ ਰਸੋਈ' ਨੂੰ ਮਹੱਤਵਪੂਰਨ ਉਪਰਾਲਾ ਦੱਸਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਅਜੋਕੇ ਦੌਰੇ ਵਿੱਚ ਬਹੁਤ ਹੀ ਵਾਜਬ ਕੀਮਤ 'ਤੇ ਸਾਫ਼ ਸੁਥਰਾ ਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦਾ ਇਹ ਉਪਰਾਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਸਮਾਜ ਸੇਵੀ ਸੰਸਥਾਵਾਂ ਤੇ ਦਾਨੀ ਸੱਜਣਾਂ ਨੂੰ ਵੀ ਅਜਿਹੇ ਕਾਰਜਾਂ ਵਿੱਚ ਸਹਿਯੋਗ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਤੇ ਜ਼ਿਲ੍ਹਾ ਪ੍ਰਸਾਸਨ ਕੋਲ ਪਹੁੰਚ ਕਰਨੀ ਚਾਹੀਦੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲਹਿਰਾ ਤੋਂ ਪਹਿਲਾਂ ਸੰਗਰੂਰ, ਭਵਾਨੀਗੜ੍ਹ, ਸੁਨਾਮ, ਮੂਣਕ, ਧੂਰੀ ਅਤੇ ਮਲੇਰਕੋਟਲਾ ਵਿਖੇ ਸਾਂਝੀ ਰਸੋਈ ਸਥਾਪਤ ਕੀਤੀ ਜਾ ਚੁੱਕੀ ਹੈ ਅਤੇ ਭੋਜਨ ਖਾਣ ਵਾਲੇ ਲੋੜਵੰਦਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿੱਚ 'ਸਾਂਝੀ ਰਸੋਈ' ਸਥਾਪਤ ਹੋ ਜਾਵੇਗੀ ਅਤੇ ਇਨ੍ਹਾਂ ਵਿੱਚ ਸਾਲਾਨਾ 5 ਲੱਖ ਥਾਲੀਆਂ ਪਰੋਸਣ ਦਾ ਟੀਚਾ ਮਿਥਿਆ ਗਿਆ ਹੈ ।  ਸ਼੍ਰੀ ਥੋਰੀ ਨੇ ਕਿਹਾ ਕਿ ਇਹ ਪੁੰਨ ਦਾ ਇੱਕ ਵੱਡਾ ਕਾਰਜ ਹੈ ਅਤੇ 'ਸਾਂਝੀ ਰਸੋਈ' ਵਿੱਚ ਸੇਵਾ ਕਰਨ ਨਾਲ ਆਤਮਿਕ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਨਮ ਦਿਨ, ਬਰਸੀ ਜਿਹੇ ਦਿਹਾੜਿਆਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਅਜਿਹੇ ਸਥਾਨਾਂ 'ਤੇ ਵਿੱਤੀ ਮਦਦ ਜਾਂ ਰਾਸ਼ਨ ਆਦਿ ਦੀ ਮਦਦ ਮੁਹੱਈਆ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਐਸ.ਡੀ.ਐਮ ਸ. ਸੂਬਾ ਸਿੰਘ ਵੀ ਹਾਜ਼ਰ ਸਨ।

 

Tags: Rajinder Kaur Bhattal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD