Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਹਲਕਾ ਸਰਦੂਲਗੜ੍ਹ ਦੇ 296 ਐਸ.ਸੀ. ਤੇ ਬੀ.ਸੀ. ਕਰਜ਼ਦਾਰਾਂ ਨੂੰ 1 ਕਰੋੜ 29 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਸੌਂਪੇ

ਮੁੱਖ ਮੰਤਰੀ ਦੀ ਉਸਾਰੂ ਸੋਚ ਸਦਕਾ ਜ਼ਿਲ੍ਹਾ ਮਾਨਸਾ ਦੇ 861 ਲਾਭਪਾਤਰੀਆਂ ਦੇ 3 ਕਰੋੜ 44 ਲੱਖ ਰੁਪਏ ਦੇ ਕਰਜ਼ੇ ਮੁਆਫ਼ ਹੋਏ : ਬਿਕਰਮਜੀਤ ਸਿੰਘ ਮੋਫ਼ਰ

Web Admin

Web Admin

5 Dariya News

ਮਾਨਸਾ , 24 Aug 2018

Last updated on: Aug 24, 2018, 00:00 IST

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 50,000 ਰੁਪਏ ਤੱਕ ਦੇ ਕਰਜ਼ਦਾਰਾਂ ਨੂੰ ਰਾਹਤ ਦੇਣ ਦੀ ਲੜੀ ਤਹਿਤ ਅੱਜ ਸਥਾਨਕ ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਿਕਰਮਜੀਤ ਸਿੰਘ ਮੋਫ਼ਰ ਨੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ 296 ਕਰਜ਼ਦਾਰਾਂ ਨੂੰ 1 ਕਰੋੜ 29 ਲੱਖ ਰੁਪਏ ਦੇ ਕਰਜ਼ਾ ਰਾਹਤ ਪ੍ਰਮਾਣ ਪੱਤਰ ਸੌਂਪੇ। ਕਰਜ਼ਾ ਰਾਹਤ ਪ੍ਰਮਾਣ ਪੱਤਰ ਵੰਡ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਸਦਕਾ ਜ਼ਿਲ੍ਹਾ ਮਾਨਸਾ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 50,000 ਰੁਪਏ ਤੱਕ ਦੇ ਕਰਜ਼ੇ ਵਾਲੇ 861 ਲਾਭਪਾਤਰੀਆਂ ਦੇ ਕਰੀਬ 3 ਕਰੋੜ 44 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਹਰ ਹੰਭਲਾ ਮਾਰਿਆ ਜਾਵੇਗਾ। ਉਨ੍ਹਾਂ ਉਚੇਚੇ ਤੌਰ 'ਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਵਾਲੇ 14260 ਕਰਜ਼ਦਾਰਾਂ ਦੇ 45.41 ਕਰੋੜ ਰੁਪਏ ਦੇ ਕਰਜ਼ੇ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ 1630 ਕਰਜ਼ਦਾਰਾਂ ਦੇ 6.59 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ। ਸ੍ਰੀ ਮੋਫਰ ਨੇ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਦੇ ਨੌਜਵਾਨਾਂ ਨੂੰ ਆਮਦਨ ਵਧਾਊ ਕੰਮਾਂ ਲਈ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਨੇ ਇਸ ਵਰ੍ਹੇ ਦੌਰਾਨ ਅਨੁਸੂਚਿਤ ਜਾਤੀਆਂ ਦੇ 6400 ਨੌਜਵਾਨਾਂ ਨੂੰ ਆਪਣੇ ਰੁਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਭਲਾਈ ਸਕੀਮਾਂ ਤਹਿਤ ਕਰਜ਼ੇ ਦੇਣ ਦਾ ਟੀਚਾ ਮਿੱਥਿਆ ਹੈ ਅਤੇ ਸਰਕਾਰ ਨੇ ਇਸ ਮਕਸਦ ਲਈ 24 ਕਰੋੜ ਰੁਪਏ ਰਾਖਵੇਂ ਰੱਖੇ ਹਨ। 

ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਸਰਕਾਰ ਭਲਾਈ ਸਕੀਮਾਂ ਦਾ ਲਾਭ ਉਠਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਸਿੱਧਾ ਕਰਜ਼ਾ ਸਕੀਮ, ਬੈਂਕ ਟਾਈ ਅਪ ਸਕੀਮ, ਸੈਲਫ਼ ਇੰਪਲਾਈਮੈਂਟ ਸਕੀਮ ਫ਼ਾਰ ਰਿਹੈਬੀਲੀਟੇਸ਼ਨ ਆਫ਼ ਮੈਨੂਅਲ ਸਕਵੈਂਜਰਜ਼ ਆਦਿ ਤੋਂ ਇਲਾਵਾ ਕੇਂਦਰੀ ਦੀਆਂ ਭਾਈਵਾਲ ਕਰਜ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੀ ਸਕੀਮ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ। ਇਸ ਸਕੀਮ ਦੀ ਸ਼ੁਰੂਆਤ ਲਈ ਸਰਕਾਰ ਨੇ ਉਚੇਚੇ ਤੌਰ 'ਤੇ ਜ਼ਿਲ੍ਹਾ ਮਾਨਸਾ ਨੂੰ ਹੀ ਚੁਣਿਆ ਸੀ ਅਤੇ ਹੁਣ ਤੱਕ ਸਰਕਾਰ ਵੱਲੋਂ ਸੂਬੇ ਦੇ 3 ਲੱਖ ਤੋਂ ਵੱਧ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ। ਸਮਾਗਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਕਮਲਪ੍ਰੀਤ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਫ਼ੀਲਡ ਅਫ਼ਸਰ ਸ੍ਰੀ ਅਮਰਿੰਦਰ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਸੀਰ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪੋਲੋਜੀਤ ਬਾਜੇਵਾਲਾ, ਲੋਕ ਸਭਾ ਹਲਕਾ ਬਠਿੰਡਾ ਦੇ ਯੂਥ ਕਾਂਗਰਸ ਪ੍ਰਧਾਨ ਸ੍ਰੀ ਜਗਸੀਰ ਸਿੰਘ ਮੀਰਪੁਰ, ਸ਼ਹਿਰੀ ਪ੍ਰਧਾਨ ਮਾਨਸਾ ਸ੍ਰੀ ਸੁਰੇਸ਼ ਨੰਦਗੜ੍ਹੀਆ ਅਤੇ ਕਾਂਗਰਸੀ ਆਗੂ ਸ੍ਰੀ ਜਗਤਾਰ ਸਿੰਘ ਭੁਲੇਰੀਆ ਤੇ ਸ੍ਰੀ ਸੰਦੀਪ ਮੋਫ਼ਰ ਅਤੇ ਸਰਪੰਚ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD