Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਦੀ ਸਰਕਾਰ ਦੁਆਰਾ ਰਾਫੇਲ ਖ੍ਰੀਦ ਸਬੰਧੀ ਰਾਹੁਲ ਗਾਂਧੀ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਰਹੀ ਹੈ : ਅਮਰਪ੍ਰੀਤ ਸਿੰਘ ਲਾਲੀ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Aug 2018

Last updated on: Aug 24, 2018, 00:00 IST

ਕੇਂਦਰ ਦੀ ਮੋਦੀ ਸਰਕਾਰ ਦੁਆਰਾ ਰਾਫੇਲ ਖ੍ਰੀਦ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੁਆਰਾ ਉਠਾਏ ਗਏ ਸਵਾਲਾਂ ਦਾ ਜਵਾਬ ਦੇਣ ਤੋਂ ਭੱਜ ਰਹੀ ਹੈ ।  ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਲਾਰਾ ਦੇ ਕੇ ਸੱਤਾ ਵਿੱਚ ਆਈ ਮੋਦੀ ਸਰਕਾਰ ਦੁਆਰਾ ਕਾਂਗਰਸ ਦੇ ਸਵਾਲਾਂ ਦਾ ਜਵਾਬ ਨਾ ਦੇ ਕੇ ਭ੍ਰਿਸ਼ਟਾਚਾਰ ਨੂੰ ਹੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ । ਦੇਸ਼ ਦੀ ਜਨਤਾ ਪ੍ਰਧਾਨ ਮੰਤਰੀ ਕੋਲੋਂ ਸਵਾਲਾਂ ਦਾ ਜਵਾਬ ਮੰਗ ਰਹੀ ਹੈ ਪਰ ਸ੍ਰੀ ਮੋਦੀ ਰਿਲਾਇੰਸ ਇੰਡਸਟਰੀ ਦੇ ਮਾਲਿਕ ਅਨਿੱਲ ਅੰਬਾਨੀ ਨੂੰ ਫਾਇਦਾ ਪਹੁੰਚਾਉਣ ਦੀ ਖਾਤਿਰ ਦੇਸ਼ ਦੀ ਜਨਤਾ ਕੋਲੋਂ ਟੈਕਸਾਂ ਰਾਹੀਂ ਇਕੱਤਰ ਕੀਤੇ ਗਏ ਪੈਸੇ ਨੂੰ ਉਡਾ ਰਹੇ ਹਨ । ਇਹ ਗੱਲ ਅੱਜ ਇੱਥੇ ਪੰਜਾਬ ਯੂਥ ਕਾਂਗਰਸ ਦੁਆਰਾ ਰਾਫੇਲ ਖ੍ਰੀਦ ਘੁਟਾਲੇ ਦੇ ਵਿਰੋਧ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਅਤੇ ਮੀਡੀਆ ਕੋਆਰਡੀਨੇਟਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ । ਧਰਨੇ ਨੂੰ ਸੰਬੋਧਨ ਕਰਦਿਆਂ ਯੂਥ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਫਰੰਟ ਉੱਤੇ ਬੁਰੀ ਤਰਾਂ ਫੇਲ ਸਾਬਿਤ ਹੋਈ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਅੰਦਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੁਆਰਾ ਰਾਫੇਲ ਖ੍ਰੀਦ ਸਬੰਧੀ ਕੀਤੇ ਗਏ ਸਵਾਲਾਂ ਦਾ ਤਸੱਲੀ ਬਖਸ਼ ਉੱਤਰ ਨਹੀਂ ਦੇ ਸਕੀ ਜਿਸ ਤੋਂ ਸਾਫ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਿਲਾਇੰਸ ਇੰਡਸਟਰੀ ਦੇ ਮਾਲਿਕ ਅਨਿੱਲ ਅੰਬਾਨੀ ਨਾਲ ਆਪਣੀ ਯਾਰੀ ਪੁਗਾਉਣ ਲਈ ਦੇਸ਼ ਦੇ ਆਮ ਲੋਕਾਂ ਨਾਲ ਖਿਲਵਾੜ ਕਰ ਰਹੇ ਹਨ  । ਉਨਾਂ ਕਿਹਾ ਕਿ ਜੇਕਰ ਰਾਫੇਲ ਜਹਾਜਾਂ ਦੀ ਖ੍ਰੀਦ ਵਿੱਚ ਕੋਈ ਗੜਬੜ ਨਹੀਂ ਹੋਈ ਤਾਂ ਸ੍ਰੀ ਮੋਦੀ ਨੂੰ ਲੋਕ ਸਭਾ ਅੰਦਰ ਆਪਣਾਂ ਪੱਖ ਰੱਖਣਾਂ ਚਾਹੀਦਾ ਸੀ ਪਰ ਐਨ.ਡੀ.ਏ. ਸਰਕਾਰ ਆਪਣੀ ਇਸ ਜਿੰਮੇਵਾਰੀ ਤੋਂ ਭੱਜ ਰਹੀ ਹੈ । ਉਨਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਕਾਂਗਰਸ ਪਾਰਟੀ ਦੁਆਰਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਅੰਦਰ ਰੋਸ ਰੈਲੀ ਕਰਕੇ ਲੋਕਾਂ ਅੰਦਰ ਮੋਦੀ ਸਰਕਾਰ ਦੀ ਪੋਲ ਖੋਲੀ ਜਾਵੇਗੀ । ਉਨਾਂ ਕਿਹਾ ਕਿ ਯੂਥ ਕਾਂਗਰਸ ਭਾਜਪਾ ਦੇ ਜਬਰ ਤੋਂ ਬਿਲਕੁਲ ਵੀ ਡਰਨ ਵਾਲੀ ਨਹੀਂ ਅਤੇ ਭਾਜਪਾ ਆਗੂਆਂ ਦਾ ਹਰ ਥਾਂ ਉੱਤੇ ਜਬਦਸਤ ਵਿਰੋਧ ਕੀਤਾ ਜਾਵੇਗਾ ।  ਇਸ ਮੌਕੇ ਤੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਸ੍ਰੀ ਹੇਮੰਤ ਓਗਲੇ, ਜਨ ਸਕੱਤਰ ਜਸਵਿੰਦਰ ਜੱਸੀ, ਮੋਹਿਤ ਮੋਹਿੰਦਰਾ, ਹਰਿੰਦਰ ਸਿੰਘ ਜੌਨੀ, ਜੱਸੀ ਬੱਲੋ ਮਾਜਰਾ, ਰਮਨਦੀਪ ਸਿੰਘ ਸਫੀਪੁਰ, ਗੁਰਿੰਦਰ ਸਿੰਘ ਖਟੜਾ, ਗੁਰਵਿੰਦਰ ਸਿੰਘ ਨਡਿਆਲੀ, ਅਮਰਜੀਤ ਸਿੰਘ ਮੋਨੀ, ਬਲਜੀਤ ਸਿੰਘ ਠਸਕਾ, ਹੈਪੀ ਜੁਝਾਰਨਗਰ, ਲੱਕੀ ਰਾਣਾ ਬਹਿਲੋਲਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀ ਹਾਜਰ ਸਨ । 

 

Tags: Karanvir Singh Sidhu , Protest , Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD