Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੰਬਾਕੂ ਦੇ ਦੁਰ-ਪ੍ਰਭਾਵਾਂ ਸਬੰਧੀ ਜਾਗਰੂਕਤਾ ਸਮਾਗਮ ਕਰਾਇਆ

Web Admin

Web Admin

5 Dariya News

ਫਰੀਦਕੋਟ , 24 Aug 2018

Last updated on: Aug 24, 2018, 00:00 IST

ਰਾਜ ਤੰਬਾਕੂ ਕੰਟਰੋਲ ਸੈੱਲ ਪੰਜਾਬ, ਚੰਡੀਗੜ੍ਹ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ 'ਤੇ ਡਾ. ਰਜਿੰਦਰ ਕੁਮਾਰ ਸਿਵਲ ਸਰਜਨ, ਫਰੀਦਕੋਟ ਦੀ ਅਗਵਾਈ ਵਿੱਚ ਤੰਬਾਕੂ ਦੇ ਦੁਰ-ਪ੍ਰਭਾਵਾਂ ਸਬੰਧੀ ਜਾਗਰੂਕਤਾ ਸਮਾਗਮ ਜਿਲ੍ਹਾ ਤੰਬਾਕੂ ਕੰਟਰੋਲ ਸੈੱਲ ਫਰੀਦਕੋਟ ਵੱਲੋਂ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਤੰਬਾਕੂ ਕੰਟਰੋਲ ਸੈੱਲ ਫਰੀਦਕੋਟ ਦੇ ਜਿਲ੍ਹਾ ਨੋਡਲ ਅਫਸਰ ਡਾ. ਪੁਸ਼ਪਿੰਦਰ ਸਿੰਘ ਕੂਕਾ ਨੇ ਦੱਸਿਆ ਕਿ ਜਾਗਰੂਕਤਾ ਸਮਾਗਮ ਮਨਾਉਂਦਿਆਂ ਸਕੂਲ ਵਿੱਚ ਚਿੱਤਰਕਾਰੀ ਮੁਕਾਬਲੇ, ਭੰਡਾਂ ਦਾ ਪ੍ਰੋਗਰਾਮ ਅਤੇ ਰੰਗ ਕਰਮੀ ਸਰਬਜੀਤ ਸਿੰਘ ਟੀਟੂ ਦੀ ਟੀਮ ਵੱਲੋਂ ਨਸ਼ਿਆਂ, ਖਾਸ ਕਰ ਤੰਬਾਕੂ ਵਿਰੋਧੀ ਸੰਦੇਸ਼ ਦਿੰਦਾ ਨਾਟਕ ਵੀ ਖੇਡਿਆ ਗਿਆ।ਇਸ ਮੌਕੇ 'ਤੇ ਡਾ. ਰਾਜਾ ਪਰਮਜੀਤ ਸਿੰਘ ਬੈਨੀਪਾਲ ਮੁਖੀ ਕੈਂਸਰ ਵਿਭਾਗ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵੱਲੋਂ ਵਿਦਿਆਰਥੀਆਂ ਨਾਲ ਤੰਬਾਕੂ ਦੇ ਸਰੀਰ 'ਤੇ ਦੁਰਪ੍ਰਭਾਵ ਅਤੇ ਕੈਂਸਰ ਦੀ ਬਿਮਾਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਚੰਦਰ ਸ਼ੇਖਰ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਫਰੀਦਕੋਟ ਸ਼ਾਮਲ ਹੋਏ ਅਤੇ ਉਹਨਾਂ ਨੇ 'ਤੰਦਰੁਸਤ ਪੰਜਾਬ' ਦਾ ਨਾਹਰਾ ਬੁਲੰਦ ਕਰਦਿਆਂ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਅਤੇ ਸਾਫ ਸੁਥਰਾ ਜੀਵਨ ਜਿਉਣ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਪ੍ਰਿੰਸੀਪਲ ਸੇਵਾ ਸਿੰਘ ਚਾਵਲਾ ਵੱਲੋਂ ਆਏ ਹੋਏ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ 'ਤੇ ਸਟੇਜ ਦੀ ਕਾਰਵਾਈ ਜਿਲ੍ਹਾ ਤੰਬਾਕੂ ਕੰਟਰੋਲ ਸੈੱਲ ਫਰੀਦਕੋਟ ਦੇ ਡੀਲਿੰਗ ਸਹਾਇਕ ਸ਼ਿਵਜੀਤ ਸਿੰਘ ਸੰਘਾ ਨੇ ਚਲਾਈ।ਚਿੱਤਰਕਾਰੀ ਮੁਕਾਬਲੇ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਗੀਤਿਕਾ ਨੇ ਪਹਿਲਾ, ਸ਼ਿਲਪਾ ਨੇ ਦੂਜਾ ਅਤੇ ਅੱਠਵੀ ਜਮਾਤ ਦੀ ਵਿਦਿਆਰਥਣ ਨਵਗੁਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਜੇਤੂ ਵਿਦਿਆਰਥਣਾ ਦਾ ਸਨਮਾਨ ਵੀ ਕੀਤਾ ਗਿਆ।ਇਸ ਮੋਕੇ 'ਤੇ ਮਾਸਟਰ ਬਲਜੀਤ ਸਿੰਘ, ਪਦਮਪਾਲ ਮੈਣੀ ਅਤੇ ਸੁਰੇਸ਼ ਕੁਮਾਰ ਬਿੱਟੂ ਵਿਸ਼ੇਸ਼ ਤੌਰ 'ਤੇ ਹਾਜਰ ਸਨ।

 

Tags: Tandarust Punjab , Anti Drug Mission , Civil Surgeon Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD