Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਜ਼ਿਲ੍ਹਾ ਪੁਲਿਸ ਵੱਲੋਂ ਰਿਆਤ ਤੇ ਬਾਹੜਾ ਕਾਲਜ ਵਿਖੇ ਨਸ਼ਿਆਂ ਅਤੇ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਖਿਲਾਫ ਜਾਗਰੂਕਤਾ ਸੈਮੀਨਾਰ

ਐਸ.ਪੀ. ਹਰੀਸ਼ ਦਿਆਮਾ ਤੇ ਡੀ.ਐਸ.ਪੀ. ਰਾਜਪਾਲ ਸਿੰਘ ਨੇ ਕੀਤਾ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 25 Aug 2018

Last updated on: Aug 25, 2018, 00:00 IST

ਜ਼ਿਲ੍ਹਾ ਪੁਲਿਸ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤੇ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਸਾਂਝ ਕੇਂਦਰ ਕਾਠਗੜ੍ਹ ਰਾਹੀਂ ‘ਰਿਆਤ ਐਂਡ ਬਾਹੜਾ ਕਾਲਜ ਵਿਖੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਅਤੇ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਖਿਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਐਸ.ਪੀ. (ਐਚ) ਕਮ-ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਹਰੀਸ਼ ਦਿਆਮਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਜਾਗਰੂਕਤਾ ਸੈਮੀਨਾਰ ਵਿੱਚ ਕਾਲਜ ਦੇ 600 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ। ਇਸ ਸਮਾਗਮ ਵਿੱਚ ਨਹਿਰੂ ਯੁਵਾ ਕੇਂਦਰ ਦੀ ਟੀਮ ਵੱਲੋ ਨਸ਼ਿਆਂ ਅਤੇ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਦੇ ਖਿਲਾਫ ਜਾਗਰੂਕਤਾ ਪੈਦਾ ਕਰਦਾ ਨੁੱਕੜ ਨਾਟਕ ‘ਮਾਂ’ ਪੇਸ਼ ਕਰਕੇ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਖਬਰਦਾਰ ਕੀਤਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਤੇ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਤੋਂ ਬਚਣ ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ ਗਿਆ। ਐਸ.ਪੀ. ਸ੍ਰੀ ਦਿਆਮਾ ਨੇ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਨਸ਼ਿਆਂ ਦਾ ਸੇਵਨ ਨਾ ਕਰਨ ਬਾਰੇ ਸਾਵਧਾਨ ਕਰਕੇ ਅਜਿਹੀ ਬਿਮਾਰੀਆਂ ਨੂੰ ਸਮਾਜ ਵਿੱਚੋਂ ਖਤਮ ਕਰਨਾ ਹੈ ਅਤੇ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਵਾਲੇ ਗਲਤ ਰਸਤਿਆਂ ਤੋ ਬਚਾਉਣਾ ਹੈ। ਡੀ.ਐਸ.ਪੀ. ਬਲਾਚੌਰ ਰਾਜਪਾਲ ਸਿੰਘ ਹੁੰਦਲ ਵੱਲੋਂ ਸੈਮੀਨਾਰ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਗਈ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਖੇਡਾਂ ਨਾਲ ਜੁੜਿਆ ਜਾਵੇ ਅਤੇ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਨੂੰ ਵੱਧ ਤੋ ਵੱਧ ਸਹਿਯੋਗ ਦੇ ਕੇ ਨਸ਼ਾ ਕਰਨ ਵਾਲੇ ਜਾਂ ਵੇਚਣ ਵਾਲਿਆਂ ਦੇ ਨਾਮ ਦੱਸੇ ਜਾਣ ਤਾਂ ਜੋ ਉਨ੍ਹਾਂ ਦੇ ਖਿਲ਼ਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ। 

ਇਸ ਤੋ ਇਲਾਵਾ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਵੀ  ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ, ਜਿਸ ਦਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਟੀਮ ਨਹਿਰੂ ਯੁਵਾ ਕੇਂਦਰ ਵੱਲੋ ਖੇਡੇ ਨੁੱਕੜ ਨਾਟਕ ਦੀ ਸ਼ਲਾਘਾ ਕੀਤੀ ਗਈ ਅਤੇ ਸੈਮੀਨਾਰ ਆਯੋਜਿਤ ਕਰਨ ਲਈ ਏ.ਐਸ.ਆਈ ਪਵਨ ਕੁਮਾਰ ਇੰਚਾਰਜ ਸਾਂਝ ਕੇਂਦਰ ਬਲਾਚੌਰ, ਏ.ਐਸ.ਆਈ ਹਰਮਿੰਦਰ ਸਿੰਘ ਇੰਚਾਰਜ ਸਾਂਝ ਕੇਂਦਰ ਕਾਠਗੜ੍ਹ ਤੇ ਕਾਲਜ ਦੇ ਡਾਇਰੈਕਟਰ ਸੁਰੇਸ਼ ਸੇਠ ਤੇ ਹੋਰ ਪ੍ਰਬੰਧਕੀ ਸਟਾਫ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਸੈਮੀਨਾਰ ਮੌਕੇ ਸਿਹਤ ਵਿਭਾਗ ਦੇ ਨੁਮਾਇੰਦੇ ਗੁਰਪ੍ਰਸ਼ਾਦ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਸ਼ਾ ਕਰਨ ਵਾਲੇ ਦੇ ਲੱਛਣਾਂ ਤੇ ਬਚਾਅ ਰੱਖਣ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਕਾਲਜ ਦੇ ਪ੍ਰਬੰਧਕੀ ਸਟਾਫ ਵੱਲੋਂ ਪੁਲਿਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਭਵਿਖ ਵਿੱਚ ਕਾਲਜ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਬਾਰੇ ਵਿਸ਼ਵਾਸ਼ ਦਿਵਾਇਆ। ਉਨ੍ਹਾਂ ਵਲੋਂ ਆਏ ਹੋਏ ਮੁੱਖ ਮਹਿਮਾਨਾਂ, ਨਹਿਰੂ ਯੁਵਾ ਕੇਂਦਰ ਦੀ ਟੀਮ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਸੈਮੀਨਾਰ ਵਿੱਚ ਇੰਸਪੈਕਟਰ ਸ਼ਵਿੰਦਰ ਪਾਲ ਸਿੰਘ ਐਸ.ਐਚ.ਓ. ਕਾਠਗੜ੍ਹ, ਸਿਪਾਹੀ ਬਲਵਿੰਦਰ ਕੁਮਾਰ, ਸੁਖਦੇਵ ਸਿੰਘ, ਮਹਿਲਾ ਸਿਪਾਹੀ ਅੰਜੂ ਬਾਲਾ, ਜੋਤੀ, ਰੀਡਰ ਪਰਮਜੀਤ ਸਿੰਘ ਤੋ ਇਲਾਵਾ ਕਾਲਜ ਵੱਲੋਂ ਆਸ਼ੂਤੋਸ਼ ਤੇ ਹੋਰ ਪ੍ਰਬੰਧਕੀ ਸਟਾਫ਼, ਅਵਿੰਦਰ ਸਿੰਘ ਨਹਿਰੂ ਯੁਵਾ ਕੇਂਦਰ ਨਵਾਂਸ਼ਹਿਰ ਦੀ ਟੀਮ ਸਮੇਤ ਆਦਿ ਹਾਜ਼ਰ ਸਨ। 

 

Tags: Tandarust Punjab , Anti Drug Mission , SSP SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD