Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਢੇਸੀ ਤੇ ਸ਼ਵੇਤ ਮਲਿਕ ਅੰਮ੍ਰਿਤਸਰ-ਲੰਦਨ ਲਈ ਸਿੱਧੀਆਂ ਹਵਾਈ ਉਡਾਣਾਂ ਦੀ ਕਰਨਗੇ ਸਾਂਝੀ ਪੈਰਵੀ

ਦੋਵੇਂ ਏਅਰ ਇੰਡੀਆ ਦੇ ਯੂਰਪ-ਪੰਜਾਬ ਹਵਾਈ ਸੰਪਰਕ ਲਈ ਪ੍ਰਸਤਾਵਿਤ ਤਜ਼ਵੀਜ਼ 'ਤੇ ਸਹਿਮਤ

Web Admin

Web Admin

5 Dariya News

ਜਲੰਧਰ , 25 Aug 2018

Last updated on: Aug 25, 2018, 00:00 IST

ਪਵਿੱਤਰ ਸ਼ਹਿਰ ਅੰਮ੍ਰਿਤਸਰ-ਲੰਦਨ ਵਿਚਾਲੇ ਸਿੱਧੀ ਹਵਾਈ ਸੇਵਾ ਸ਼ੁਰੂ ਕਰਾਉਣ ਲਈ ਬਰਤਾਨਵੀ ਸਿੱਖ ਸੰਸਦ ਮੈਂਬਰ ਤਮਨਮਜੀਤ ਸਿੰਘ ਢੇਸੀ ਵੱਲੋਂ ਪ੍ਰਸਤਾਵਿਤ ਤਜ਼ਵੀਜ਼ 'ਤੇ ਸਹਿਮਤੀ ਪ੍ਰਗਟਾਉਂਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਢੇਸੀ ਨੂੰ ਆਉਣ ਵਾਲੇ ਦਿਨਾਂ ਵਿਚ ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਨਾਲ ਇਸ ਮਾਮਲੇ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ।ਪੰਜਾਬ ਨਾਲ ਯੂਰਪ ਦਾ ਹਵਾਈ ਸੰਪਰਕ ਮੁੜ੍ਹ ਬਹਾਲ ਕਰਾਉਣ ਲਈ ਮਲਿਕ ਨਾਲ ਉਚੇਚੀ ਮੁਲਾਕਾਤ ਤੋਂ ਬਾਅਦ ਢੇਸੀ ਨੇ ਦੱਸਿਆ ਕਿ ਯੂ.ਕੇ. ਦੇ ਹੀਥਰ੍ਰੋ ਹਵਾਈ ਅੱਡੇ ਤੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮ ਦਾਸ ਹਵਾਈ ਅੱਡੇ ਵਿਚਕਾਰ ਸਿੱਧੀਆਂ ਉਡਾਣਾ ਦੁਬਾਰਾ ਚਾਲੂ ਕਰਾਉਣ ਸਬੰਧੀ ਵਿਸਥਾਰ ਵਿੱਚ ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਪਵਿੱਤਰ ਸ਼ਹਿਰ ਦੇ ਸਾਬਕਾ ਮੇਅਰ ਰਹੇ ਸ੍ਰੀ ਮਲਿਕ ਇਸ ਸ਼ਹਿਰ ਦੀ ਆਰਥਿਕਤਾ ਅਤੇ ਤੰਦਰੁਸਤੀ ਨੂੰ ਅੱਗੇ ਵਧਾਉਣ ਦੇ ਇਛੁੱਕ ਹਨ ਅਤੇ ਉਨ੍ਹਾਂ ਇਸ ਹਵਾਈ ਅੱਡੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਵੀ ਕੀਤੇ ਹਨ।ਭਾਰਤ ਵਿਚ ਆਪਣੇ ਸੰਖੇਪ ਦੌਰੇ 'ਤੇ ਆਏ ਸੰਸਦ ਮੈਂਬਰ ਢੇਸੀ ਨੇ ਦੱਸਿਆ ਕਿ ਮਲਿਕ ਨੇ ਅੰਮ੍ਰਿਤਸਰ ਅਤੇ ਯੂਰਪ ਦੇ ਮੋਹਰੀ ਵਪਾਰਕ ਸ਼ਹਿਰ ਲੰਦਨ ਵਿਚਕਾਰ ਸਿੱਧੀਆਂ ਹਵਾਈ ਉਡਾਣਾ ਦੁਬਾਰਾ ਸ਼ੁਰੂ ਕਰਾਉਣ ਲਈ ਭਰੋਸਾ ਵੀ ਦਿੱਤਾ ਹੈ ਕਿ ਉਹ ਖੁਦ ਇਸ ਮਾਮਲੇ ਨੂੰ ਕੇਂਦਰੀ ਮੰਤਰੀ ਜਯੰਤ ਸਿਨਹਾ ਕੋਲ ਉਠਾਊਣਗੇ। ਯੂ.ਕੇ. ਦੇ ਸੰਸਦ ਮੈਂਬਰ ਨੇ ਕਿਹਾ ਕਿ ਮਲਿਕ ਵੀ ਇਸ ਤਜ਼ਵੀਜ਼ 'ਤੇ ਸਹਿਮਤ ਹਨ ਕਿ ਇਸ ਵੇਲੇ ਹੀਥਰੋ ਹਵਾਈ ਅੱਡੇ 'ਤੋਂ ਏਅਰ ਇੰਡੀਆ ਦੀਆਂ ਦੋ ਰੋਜ਼ਾਨਾ ਉਡਾਣਾ ਹੀਥਰੋ-ਦਿੱਲੀ ਵਿਚਾਲੇ ਚੱਲਦੀਆਂ ਹਨ ਅਤੇ ਉਨਾਂ ਦੋ ਉਡਾਣਾ ਵਿੱਚੋਂ ਇੱਕ ਨੂੰ ਹੀਥਰੋ-ਅੰਮ੍ਰਿਤਸਰ-ਦਿੱਲੀ ਦੇ ਰੂਪ ਵਿਚ ਚਲਾਉਣਾ ਸ਼ੁਰੂ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਏਅਰ ਇੰਡੀਆ ਇਕ ਕੌਮੀ ਅਦਾਰਾ ਹੈ ਜਿਸ ਦੀਆਂ ਉਡਾਣਾ ਬਾਰੇ ਕੇਂਦਰ ਸਰਕਾਰ ਵਲੋਂ ਫੈਸਲਾ ਲਿਆ ਜਾਵੇਗਾ। ਢੇਸੀ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਮਲਿਕ ਅਤੇ ਹੋਰਨਾਂ ਆਗੂਆਂ ਦੇ ਸਹਿਯੋਗ ਨਾਲ ਇਹ ਸਿੱਧੀ ਉਡਾਣ ਸ਼ੁਰੂ ਕਰਾਉਣ ਦਾ ਟੀਚਾ ਜਲਦ ਪ੍ਰਾਪਤ ਕਰ ਲੈਣਗੇ ਅਤੇ ਇਸ ਸਹੂਲਤ ਨਾਲ ਉਨਾਂ ਦੇ ਸਲੋਹ ਹਲਕੇ ਸਮੇਤ ਬਰਤਾਨੀਆਂ ਅਤੇ ਹੋਰ ਉਤਰੀ ਅਮਰੀਕਾ ਤੇ ਯੂਰਪ ਆਦਿ ਤੋਂ ਆਉਣ-ਜਾਣ ਵਾਲੇ ਯਾਤਰੀਆਂ ਦੇ ਨਾਲ-ਨਾਲ ਪੰਜਾਬੀਆਂ ਅਤੇ ਗੁਆਂਢੀ ਸੂਬਿਆਂ ਦੇ ਲੋਕਾਂ ਨੂੰ ਵੀ ਲਾਭ ਪੁੱਜੇਗਾ।

 

Tags: Shwait Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD