Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਦੇ ਸੀਨੀਅਰ ਸਿਟੀਜ਼ਨਜ਼ ਨੇ ਦਰਖ਼ਤਾਂ ਨੂੰ ਰੱਖਣੀਆਂ ਬੰਨ੍ਹ ਕੇ ਦਿੱਤਾ ਵਾਤਾਵਰਨ ਦੀ ਸੰਭਾਲ ਦਾ ਸੱਦਾ

ਸ਼ਹਿਰ ਵਿੱਚ ਵੱਖ ਵੱਖ ਥਾਈਂ ਬੂਟੇ ਲਾਏ , ਜੰਗਲਾਤ ਵਿਭਾਗ ਦੀ 'ਆਈ-ਹਰਿਆਲੀ' ਐਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 26 Aug 2018

Last updated on: Aug 26, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਗਈ ਘਰ-ਘਰ ਹਰਿਆਲੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਵੱਡੀ ਗਿਣਤੀ ਲੋਕ ਜੰਗਲਾਤ ਵਿਭਾਗ ਵੱਲੋਂ ਮੁਫਤ ਦਿੱਤੇ ਜਾ ਰਹੇ ਬੂਟੇ ਹਾਸਿਲ ਕਰ ਕੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾ ਰਹੇ ਹਨ। ਇਸੇ ਤਹਿਤ ਇਕ ਨਵੀਂ ਪਿਰਤ ਪਾਉਂਦਿਆਂ ਮੋਹਾਲੀ ਸੀਨੀਅਰ ਸਿਟੀਜਨਜ਼ ਐਸੋਸ਼ੀਏਸ਼ਨ ਨੇ ਸ਼ਹਿਰ ਦੇ ਵੱਖ ਵੱਖ ਪਾਰਕਾਂ ਵਿੱਚ ਦਰਖ਼ਤਾਂ ਦੀ ਰਾਖੀ ਦੇ ਚਿੰਨ੍ਹ ਵਜੋਂ ਦਰਖ਼ਤਾਂ ਨੂੰ ਰੱਖਣੀਆਂ ਬੰਨ੍ਹੀਆਂ ਅਤੇ ਵੱਖ ਵੱਖ ਥਾਈਂ ਬੂਟੇ ਵੀ ਲਾਏ। ਇਹ ਜਾਣਕਾਰੀ ਦਿੰਦਿਆਂ ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜਿੱਥੇ ਇਸ ਪੂਰੀ ਮੁਹਿੰਮ ਨੂੰ ਵੱਡੀ ਗਿਣਤੀ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉਥੇ ਮੁਫਤ ਬੂਟੇ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 'ਆਈ ਹਰਿਆਲੀ ਐਪ' ਦੀ ਵਰਤੋਂ ਵੀ ਵੱਡੀ ਗਿਣਤੀ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਰੱਖਣੀ ਦੇ ਤਿਉਹਾਰ ਮੌਕੇ ਉਪਰੋਕਤ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਸਿਟੀਜਨਜ਼ ਵਲੋਂ ਵੱਧ ਤੋ  ਵੱਧ ਬੂਟੇ ਲਾਉਣ ਅਤੇ ਉਹਨਾਂ ਦੀ ਸੰਭਾਲ ਦਾ ਅਹਿਦ ਕੀਤਾ ਗਿਆ। ਐਸੋਸ਼ੀਏਸ਼ਨ ਦੇ ਪ੍ਰਧਾਨ ਸ. ਜੀ.ਐਸ ਸ਼ੀਨਾ ਅਤੇ ਮੀਤ ਪ੍ਰਧਾਨ ਐਸ ਚੌਧਰੀ ਵਲੋਂ ਵਿਭਾਗ ਦੇ ਉਪਰਾਲੇ ਦੀ ਸਲਾਘਾ ਕੀਤੀ ਗਈ। ਸ੍ਰੀ ਚੌਧਰੀ ਨੇ ਕਿਹਾ ਕਿ ਐਸੋਸ਼ੀਏਸ਼ਨ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕੀਤਾ ਜਾਵੇਗਾ।

ਵਣ ਮੰਡਲ ਅਫਸਰ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਵਿਭਾਗ ਵਲੋਂ ਆਈ  ਹਰਿਆਲੀ ਐਪ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਐਪ ਨੂੰ ਡਾਊਨਲੋਡ ਕਰਨਾ ਤੇ ਵਰਤਣਾ ਬਹੁਤ ਹੀ ਸਰਲ ਹੈ ਤੇ ਇਸ ਸਦਕਾ ਘਰ ਬੈਠੇ ਹੀ ਬੂਟੇ ਬੁੱਕ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਇਸ ਐਪ ਨੂੰ ਵੱਡੇ ਪੱਧਰ 'ਤੇ ਹੁੰਗਾਰਾ ਮਿਲ ਰਿਹਾ ਹੈ ਤੇ ਉਹ ਸੋਸ਼ਲ ਮੀਡੀਆ ਜ਼ਰੀਏ ਹੀ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਵੀ ਕਰ ਰਹੇ ਹਨ।ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਰਵਾਇਤੀ ਬੂਟੇ ਹੀ ਵੰਡੇ ਜਾ ਰਹੇ ਹਨ ਜੋ ਕਿ ਪੰਜਾਬ ਦੇ ਵਾਤਾਵਰਨ ਵਿੱਚ ਚੰਗੀ ਤਰ੍ਹਾਂ ਵਧਦੇ ਫੁਲਦੇ ਹਨ ਅਤੇ ਵਾਤਾਵਰਨ ਦੀ ਬਿਹਤਰੀ ਵਿੱਚ ਭਰਵਾਂ ਯੋਗਦਾਨ ਪਾਉਂਦੇ ਹਨ। ਬੂਟੇ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਸ਼ੁਰੂ ਕੀਤੀ ਗਈ ਘਰ-ਘਰ ਹਰਿਆਲੀ ਮੁਹਿੰਮ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਵਿੱਚ ਵੱਡਾ ਯੋਗਦਾਨ ਪਾਵੇਗੀ। ਉਹਨਾਂ ਨੇ ਇਸ ਮੌਕੇ ਅਹਿਦ ਕੀਤਾ ਕਿ ਉਹ ਵੱਧ ਤੋਂ ਵੱਧ ਬੂਟੇ ਲਾਉਣ ਦੇ ਨਾਲ-ਨਾਲ ਇਹਨਾਂ ਦੀ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣਗੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਨ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD