ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਅਮਰ ਪੈਲੇਸ ਨਜ਼ਦੀਕ ਪੈਂਦੀ ਸਿਨੇਮੇ ਵਾਲੀ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਤੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾਣ। ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵੀ ਮੋਜੂਦ ਸਨ। ਵਿਧਾਇਕ ਪਾਹੜਾ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਵਿਚ ਵਿਕਾਸ ਕਾਰਜ ਪਹਿਲ ਦੇ ਆਧਰ ਤੇ ਕਰਵਾਏ ਜਾ ਰਹੇ ਹਨ ਅਤੇ ਅੱਜ ਨਗਰ ਸੁਧਾਰ ਟਰੱਸਟ ਵਲੋਂ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਵਿਕਾਸ ਕੰਮ ਸ਼ੁਰੂ ਕਰਵਾਏ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨਾਂ ਦੱਸਿਆ ਕਿ ਪੂਰੇ ਸ਼ਹਿਰ ਵਿਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਹਲਕਾ ਦਾ ਸਰਬਪੱਖੀ ਵਿਕਾਸ ਵਿਚ ਕੋਈ ਢਿੱਲਮੱਠ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਹਲਕੇ ਅੰਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਸ ਵਿਚ ਬੁਢਾਪਾ, ਵਿਧਵਾ ਤੇ ਆਸ਼ਰਿਤ ਪੈਨਸ਼ਨਾਂ, ਆਟਾ-ਦਾਲ ਸਕੀਮ ਤੇ ਲੋੜਵੰਦ ਲੋਕਾਂ ਨੂੰ ਪੱਕੇ ਮਕਾਨ ਬਣਾਉਣ ਲਈ ਗਰਾਟਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਇਕ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਸਰਵ ਸ੍ਰੀ ਬਲਜੀਤ ਸਿੰਘ ਪਾਹੜਾ, ਦਰਸ਼ਨ ਮਹਾਜਨ, ਪਰਮਿੰਦਰ ਸਿੰਘ ਈ.ਓ, ਅਮਰਬੀਰ ਸਿੰਘ ਐਸ.ਡੀ.ਓ, ਹਰਦਿਆਲ ਸਿੰਘ ਗਜਨੀਪੁਰ, ਪ੍ਰਸ਼ੋਤਮ ਭੁੱਚੀ, ਸਤਿੰਦਰ ਸਿੰਘ, ਤੀਰਥ ਰਾਮ, ਡਾ. ਅਗਰਵਾਲ, ਰਾਣੀ ਐਮ.ਸੀ, ਓਮ ਪ੍ਰਕਾਸ਼, ਡਿੰਪਾ, ਜਗਜੀਤ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ ਤੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।