Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਬਾਦਲ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਾਂਗੇ- ਇੰਦਰਬੀਰ ਸਿੰਘ ਬੁਲਾਰੀਆ

ਹਿੰਮਤ ਸਿੰਘ 'ਤੇ ਦਬਾਅ ਪਾ ਕੇ ਬਦਲਾਏ ਗਏ ਹਨ ਬਿਆਨ, ਆਰ ਐਸ ਐਸ ਦੀਆਂ ਮਿੰਨਤਾਂ ਕਰਕੇ ਹਰਸਿਮਰਤ ਕੌਰ ਨੂੰ ਬਣਾਵਾਇਆ ਮੰਤਰੀ

Web Admin

Web Admin

5 Dariya News

ਅੰਮ੍ਰਿਤਸਰ , 26 Aug 2018

Last updated on: Aug 26, 2018, 00:00 IST

ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਬਾਦਲ ਅਤੇ ਮਜੀਠੀਆ ਪਰਿਵਾਰ 'ਤੇ ਦੋਸ਼ ਲਗਾਇਆ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦਿਵਾਉਣ ਵਿਚ ਇੰਨਾਂ ਨੇ ਵੱਡੀ ਭੂਮਿਕਾ ਨਿਭਾਈ ਅਤੇ ਇਸ ਲਈ ਹਰ ਢੰਗ ਤਰੀਕਾ ਵਰਤਿਆ ਗਿਆ। ਸਥਾਨਕ ਹੋਟਲ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ: ਬੁਲਾਰੀਆ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ ਹਮੇਸ਼ਾਂ ਹੀ ਆਪਣੇ ਹਿੱਤਾਂ ਲਈ ਸਿੱਖ ਕੌਮ ਦਾ ਨੁਕਸਾਨ ਕੀਤਾ ਹੈ ਅਤੇ ਬਾਦਲ ਪਰਿਵਾਰ ਪੰਥ ਵਿਰੋਧੀ ਪਰਿਵਾਰ ਹੈ। ਬੁਲਾਰੀਆ ਨੇ ਦੱਸਿਆ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਬਾਦਲ ਪਰਿਵਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਅਤੇ ਬਾਦਲ ਪਰਿਵਾਰ ਵਲੋਂ ਹੀ ਸਾਰੇ ਹੀਲੇ ਵਸੀਲੇ ਵਰਤ ਕੇ ਭਾਈ ਹਿੰਮਤ ਸਿੰਘ, ਜੋ ਕਿ ਜਸਿਟਸ ਰਣਜੀਤ ਸਿੰਘ ਕਮਿਸ਼ਨ ਵਿਚ ਸਹੀ ਬਿਆਨ ਦੇ ਚੁੱਕਾ ਹੈ, ਨੂੰ ਬਿਆਨਾਂ ਤੋਂ ਬਦਲਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹੀ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਮਾਫ਼ੀ ਦਿਵਾਉਣ ਵਿਚ ਅਹਿਮ ਰੋਲ ਨਿਭਾਈ ਸੀ। ਸ: ਬੁਲਾਰੀਆ ਨੇ ਹਿੰਮਤ ਸਿੰਘ ਵਲੋਂ ਆਪਣੇ ਪਹਿਲਾਂ ਦਿੱਤੇ ਗਏ ਅਸਤੀਫ਼ੇ ਦੀ ਕਾਪੀ ਵੀ ਪੱਤਰਕਾਰਾਂ ਨੂੰ ਦਿੱਤੀ, ਜਿਸ ਵਿਚ ਭਾਈ ਹਿੰਮਤ ਸਿੰਘ ਵਲੋਂ ਬਾਦਲ ਪਰਿਵਾਰ ਤੇ ਦੋਸ਼ ਲਗਾਏ ਗਏ ਸਨ ਕਿ ਕਿਸ ਤਰ੍ਹਾਂ ਮੈਨੂੰ ਨਾਜਾਇਜ਼ ਤੰਗ ਅਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। 

ਸ: ਬੁਲਾਰੀਆ ਨੇ ਕਿਹਾ ਕਿ ਬਾਦਲ ਅਤੇ ਮਜੀਠਿਆ ਪਰਿਵਾਰ ਨੇ ਹਮੇਸ਼ਾਂ ਵੋਟਾਂ ਦੇ ਖਾਤਿਰ ਪੰਥ ਨਾਲ ਗਦਾਰੀ ਕੀਤੀ ਹੈ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਹਿੱਤਾਂ ਲਈ ਵਰਤਿਆ ਹੈ। ਬੁਲਾਰੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਵਫ਼ਦ ਲੈ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਜਾਣਗੇ ਅਤੇ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਖਿਲਾਫ਼ ਮੰਗ ਪੱਤਰ ਦੇਣਗੇ ਅਤੇ ਹੱਥ ਜੋੜ ਕੇ ਬੇਨਤੀ ਕਰਨਗੇ ਕਿ ਇਨ੍ਹਾਂ ਪੰਥ ਵਿਰੋਧੀਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ। ਸ: ਬੁਲਾਰੀਆ ਨੇ ਕਿਹਾ ਕਿ ਸ੍ਰੀਮਤੀ ਹਰਸਿਮਰਤ ਕੌਰ ਨੂੰ ਕੇਂਦਰੀ ਮੰਤਰੀ ਬਣਾਉਣ ਲਈ ਕਿਸ ਤਰ੍ਹਾਂ ਬਾਦਲ ਪਰਿਵਾਰ ਨੇ ਆਰ ਐਸ ਐਸ ਦੀਆਂ ਮਿੰਨਤਾਂ ਕਰਕੇ ਮੰਤਰੀ ਬਣਵਾਇਆ ਸੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਲੋਂ ਕਦੇ ਵੀ ਸਿਰਸਾ ਮੁਖੀ ਰਾਮ ਰਹੀਮ ਦੇ ਖਿਲਾਫ਼ ਕੁਝ ਨਹੀਂ ਬੋਲਿਆ ਗਿਆ ਕਿਉਂਕਿ ਵੋਟਾਂ ਦੌਰਾਨ ਬਾਦਲ ਪਰਿਵਾਰ ਵਲੋਂ ਰਾਮ ਰਹੀਮ ਦੀ ਮਦਦ ਲਈ ਗਈ ਸੀ। ਬੁਲਾਰੀਆ ਨੇ ਦੱਸਿਆ ਕਿ ਸਭ ਜਾਣਦੇ ਹਨ ਕਿ ਕਿਸ ਤਰ੍ਹਾਂ ਜੱਥੇਦਾਰਾਂ ਦੇ ਨਾਮ ਲਿਫ਼ਾਫਿਆਂ ਵਿਚੋਂ ਨਿਕਲਦੇ ਹਨ ਅਤੇ ਜੋ ਜੱਥੇਦਾਰ ਬਾਦਲ ਪਰਿਵਾਰ ਦਾ ਕਹਿਣਾ ਨਹੀਂ ਮੰਨਦੇ ਉਨ੍ਹਾਂ ਨੂੰ ਉਨ੍ਹਾਂ ਦੇ ਅੁਹਦਿਆਂ ਤੋਂ ਹਟਾ ਦਿੱਤਾ ਜਾਂਦਾ ਹੈ।  ਪ੍ਰੈਸ ਕਾਨਫ੍ਰੈਂਸ ਦੌਰਾਨ ਸ: ਬੁਲਾਰੀਆ ਵਲੋਂ ਰਾਮ ਰਹੀਮ ਨੂੰ ਮੱਥਾ ਟੇਕਦੇ ਬਾਦਲ ਪਰਿਵਾਰ ਦੀ ਫੋਟੋ ਵੀ ਦਿੱਤੀ ਗਈ।

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD