Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਅੱਖਾਂ ਦਾਨ ਨਾਲ ਕੀਤੀ ਜਾ ਸਕਦੀ ਹੈ ਕਿਸੇ ਦੀ ਜਿੰਦਗੀ ਰੋਸ਼ਣ - ਸਿਵਲ ਸਰਜਨ ਡਾ. ਬਲਵੰਤ ਸਿੰਘ

25 ਅਗਸਤ ਤੋਂ 7 ਸਤੰਬਰ ਤੱਕ ਮਣਾਇਆ ਜਾ ਰਿਹਾ ਅੱਖਾਂ ਦਾਨ ਦਾ ਪੰਦਰਵਾੜਾ - ਡਾ. ਸੰਦੀਪ ਧਵਨ

Web Admin

Web Admin

5 Dariya News

ਕਪੂਰਥਲਾ , 27 Aug 2018

Last updated on: Aug 27, 2018, 00:00 IST

ਅੱਖਾਂ ਸ਼ਰੀਰ ਦਾ ਬਹੁਤ ਹੀ ਅਹਿਮ ਅੰਗ ਹਨ। ਦੁਨੀਆ ਦੀ ਹਰ ਚੀਜ ਦਾ ਨਜਾਰਾ ਅੱਖਾਂ ਦੇ ਸਹਾਰੇ ਹੀ ਲਿਆ ਜਾ ਸਕਦਾ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ 25 ਅਗਸਤ ਤੋਂ 7 ਸਤੰਬਰ ਤੱਕ ਮਣਾਏ ਜਾ ਰਹੇ ਅੱਖਾਂ ਦਾਨ ਦੇ ਪੰਦਰਵਾੜੇ ਦੇ ਸੰਬੰਧ ਵਿੱਚ ਕਹੇ।ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਹਰ ਰੋਜ ਅਣਗਿਣਤ ਲੋਕ ਅਜਿਹੀ ਜਿੰਦਗੀ ਜੀਉਂਦੇ ਹਨ। ਅੱਖਾਂ ਦਾਨ ਕਰ ਕੇ ਅਸੀਂ ਕਿਸੀ ਹਨੇਰੀ ਜਿੰਦਗੀ ਨੂੰ ਰੋਸ਼ਣ ਕਰ ਸਕਦੇ ਹਾਂ।ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਇਹ ਵੀ ਕਿਹਾ ਕਿ ਹਰ ਕੋਈ ਅੱਖਾਂ ਦਾਨ ਕਰ ਸਕਦਾ ਹੈ ।ਉਨ੍ਹਾਂ ਲੋਕਾਂ ਨੂੰ ਇਸ ਪੰਦਰਵਾੜੇ ਦੌਰਾਨ ਅੱਖਾਂ ਦਾਨ ਦਾ ਸੰਕਲਪ ਲੈਣ ਲਈ ਪ੍ਰੇਰਿਆ।ਅੱਖਾਂ ਦੇ ਮਾਹਰ ਡਾਕਟਰ ਸੰਦੀਪ ਧਵਨ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਮਣਾਏ ਜਾ ਰਹੇ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਨਾ ਦੇਣਾ ਤੇ ਜਾਗਰੂਕ ਕਰਨਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਕਿਸੇ ਵੀ ਦੁਰਘਟਨਾ, ਵਿਟਾਮਿਨ ਏ ਦੀ ਘਾਟ, ਕਾਰਨੀਆ ਤੇ ਸੱਟ ਲੱਗਣ ਨਾਲ ਵਿਅਕਤੀ ਅੰਨੇਪੰਨ ਦਾ ਸ਼ਿਕਾਰ ਹੋ ਸਕਦਾ ਹੈ। ਅਜਿਹੇ ਵਿੱਚ ਕਾਰਨੀਆ ਟ੍ਰਾਂਸਪਲਾਂਟ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 6 ਘੰਟੇ ਦੇ ਅੰਦਰ ਅੰਦਰ ਮ੍ਰਿਤਕ ਦੀਆਂ ਅੱਖਾਂ ਲਈਆਂ ਜਾ ਸਕਦੀਆਂ ਹਨ। ਡਾ. ਧਵਨ ਅਨੁਸਾਰ ਮ੍ਰਿਤਕ ਦੀਆਂ (ਆਈ ਡੋਨੇਟਰ)  ਅੱਖਾਂ ਬੰਦ ਕਰਕੇ ਗਿੱਲਾਂ ਰੂਂਈ ਦਾ ਟੁਕੜਾ ਅੱਖਾਂ ਤੇ ਰੱਖ ਦੇਣਾ ਚਾਹੀਦਾ ਹੈ ਤੇ ਜਲਦੀ ਤੋਂ ਜਲਦੀ ਆਈ ਬੈਂਕ (ਕਾਰਨੀਆ ਕਲੈਕਸ਼ਨ ਸੈਂਟਰ) ਨੂੰ ਸੂਚਿਤ ਕਰਨਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਡੋਨੇਟਰ ਦੀਆਂ ਅੱਖਾਂ ਪ੍ਰਾਪਤ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਇੱਕ ਪੁੰਨ ਦਾ ਕੰਮ ਹੈ ਤੇ ਜੇਕਰ ਕੋਈ ਵਿਅਕਤੀ ਇਹ ਸੰਕਲਪ ਲੈਣਾ ਚਾਹੁੰਦਾ ਹੈ ਤੇ ਉਹ ਸਿਵਲ ਹਸਪਤਾਲ ਦੇ ਅੱਖਾਂ ਦੇ ਵਿਭਾਗ (ਕਾਰਨੀਆ ਕਲੈਕਸ਼ਨ ਸੈਂਟਰ )ਅਤੇ ਫੋਨ ਨੰ 9815979369 ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD