Thursday, 16 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ

 

ਕੈਪਟਨ ਸਰਕਾਰ ਗਰੀਬਾਂ ਤੇ ਖਾਸ ਕਰਕੇ ਮਜ਼ਦੂਰ ਵਰਗ ਦੇ ਭਲੇ ਤੇ ਬਿਹਤਰੀ ਨੂੰ ਸਭ ਤੋਂ ਅੱਗੇ ਰੱਖ ਕੇ ਕੰਮ ਕਰ ਰਹੀ ਹੈ : ਐਡਵੋਕੇਟ ਕੰਵਰਬੀਰ ਸਿੰਘ ਸਿੱਧੂ

Web Admin

Web Admin

5 Dariya News

ਮੁਹਾਲੀ , 27 Aug 2018

ਪੰਜਾਬ ਦੀ ਕੈਪਟਨ ਸਰਕਾਰ ਗਰੀਬਾਂ ਤੇ ਖਾਸ ਕਰਕੇ ਮਜ਼ਦੂਰ ਵਰਗ ਦੇ ਭਲੇ ਤੇ ਬਿਹਤਰੀ ਨੂੰ ਸਭ ਤੋਂ ਅੱਗੇ ਰੱਖ ਕੇ ਕੰਮ ਕਰ ਰਹੀ ਹੈ । ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋੜਵੰਦਾ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਕੋਈ ਵੀ ਲੋੜ ਵੰਦ ਤੇ ਗਰੀਬ ਪਰਿਵਾਰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਵਾਂਝਾ ਨਾ ਰਹਿ ਸਕੇ । ਇਹ ਵਿਚਾਰ ਨਜਦੀਕੀ ਪਿੰਡ ਕੁਰੜਾ ਤੇ ਕੁਰੜੀ ਵਿਖੇ ਮਜ਼ਦੂਰ ਵਰਗ ਦੇ ਲਾਭਪਾਤਰੀਆਂ ਨੂੰ ਲੇਬਰ ਭਲਾਈ ਕਾਰਡ ਵੰਡਣ ਮੌਕੇ ਪੰਜਾਬ ਯੂਥ ਕਾਂਗਰਸ ਦੇ ਮੀਡੀਆ ਕੋਆਰੇਡੀਨੇਟਰ  ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡਾਂ ਵਿੱਚ ਲੇਬਰ ਦੀ ਭਲਾਈ ਅਤੇ ਬੁਢਾਪਾ/ਵਿਧਵਾ ਪੈਨਸ਼ਨਾਂ ਲਈ ਕੈਂਪ ਲਗਾਏ ਜਾ ਰਹੇ ਹਨ ਤਾਂ ਇਨ੍ਹਾਂ ਸਕੀਮਾਂ ਦਾ ਲੋੜਵੰਦ ਪਰਿਵਾਰ ਵੱਧ ਤੋਂ ਵੱਧ ਲਾਭ ਉਠਾ ਸਕਣ । ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਹਲਕਾ ਮੁਹਾਲੀ ਨੂੰ ਵਿਕਾਸ ਪੱਖੋਂ ਬੁਰੀ ਤਰ੍ਹਾਂ ਅਣਗੌਲਿਆਂ ਕਰ ਰੱਖਿਆ ਅਤੇ ਭਲਾਈ ਸਕੀਮਾਂ ਦਾ ਲਾਭ ਵੀ ਰੱਜੇ-ਪੁੱਜੇ ਲੋਕ ਹੀ ਉਠਾਉਂਦੇ ਰਹੇ ਹਨ,  ਪਰ ਹੁਣ ਪੰਜਾਬ ਅੰਦਰ ਗਰੀਬ ਅਤੇ ਆਮ ਲੋਕਾਂ ਦੀ ਸਰਕਾਰ ਹੋਂਦ ਵਿੱਚ ਆਈ ਹੋਈ ਹੈ ਜਿਸ ਕਾਰਨ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਹੱਕ ਪਹਿਲ ਦੇ ਅਧਾਰ ਤੇ ਮਿਲ ਰਹੇ ਹਨ । ਉਨ੍ਹਾਂ ਕਿਹਾ ਕਿ ਜਲਦ ਹੀ ਕਿਰਤ ਵਿਭਾਗ ਵੱਲੋਂ ਹਲਕੇ ਅੰਦਰ ਹੋਰ ਵਿਸ਼ੇਸ਼ ਕੈਂਪ ਲਗਾ ਕੇ ਮਜਦੂਰ ਵਰਗ ਨੂੰ ਉਨ੍ਹਾਂ ਦੇ ਹੱਕਾਂ ਤੇ ਭਲਾਈ ਸਕੀਮਾਂ ਦੇ ਫਾਰਮ ਭਰੇ ਜਾਣਗੇ  ਤੇ ਹੋਰ ਸਕੀਮਾਂ ਦੀ  ਜਾਣਕਾਰੀ ਦਿੱਤੀ ਵੀ ਜਾਵੇਗੀ । ਇਸ ਮੌਕੇ ਹੋਰਨਾ ਤੋਂ ਇਲਾਵਾ ਕੁਰੜੀ ਦੇ ਸਰਪੰਚ ਛੱਜਾ ਸਿੰਘ, ਦਵਿੰਦਰ ਸਿੰਘ ਕੁਰੜੀ, ਗੁਰਪ੍ਰੀਤ ਸਿੰਘ ਗੁਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲਾਭਪਾਤਰੀ ਵੀ ਮੌਜੂਦ ਸਨ । 

 

Tags: Karanvir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD