Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡੈਪੋ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਚੋਂ ਕੱਢਣ ਲਈ ਵੱਧ ਤੋਂ ਵੱਧ ਕੀਤੇ ਜਾਣ ਉਪਰਾਲੇ- ਬਲਵਿੰਦਰ ਸਿੰਘ ਧਾਲੀਵਾਲ

ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰ: 01632-244024 ਤੇ ਕੀਤਾ ਜਾ ਸਕਦਾ ਹੈ ਸੰਪਰਕ

5 Dariya News

ਫ਼ਿਰੋਜ਼ਪੁਰ , 27 Aug 2018

Last updated on: Aug 27, 2018, 00:00 IST

ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਡੈਪੋ ਦੇ ਤਹਿਤ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਤੇਜ਼ ਕੀਤਾ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਬਣਾਏ ਗਏ ਕਲਸਟਰਾਂ ਰਾਹੀਂ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਨੌਜਵਾਨਾਂ ਨੂੰ ਨਸ਼ੇ ਦੇ ਚੁੰਗਲ ਚੋਂ ਕੱਢਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੈਪੋ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਚਲਾਏ ਓਟ ਸੈਂਟਰਾਂ ਵਿਚ ਡਾਕਟਰਾਂ ਦੀ ਮਜੂਦਗੀ, ਦਵਾਈਆਂ ਅਤੇ ਹੋਰ ਸਮਾਨ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫ਼ਤ ਵਿਚ ਫਸੇ ਨੌਜਵਾਨਾਂ ਨੂੰ ਨਸ਼ੇ ਛੁਡਾਊ ਕੇਂਦਰਾਂ ਵਿਚ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਨਸ਼ਾ ਕਰਨ ਵਾਲੇ ਨੌਜਵਾਨ ਨਸ਼ਾ ਛੁਡਾਊ ਕੇਂਦਰਾਂ ਦਾ ਲਾਭ ਲੈ ਸਕਣ। ਉਨ੍ਹਾਂ ਨੇ ਚੈਰੀਟੇਬਲ ਅਤੇ ਪ੍ਰਾਈਵੇਟ ਹਸਪਤਾਲਾਂ ਨਾਲ ਵੀ ਰਾਬਤਾ ਕਾਇਮ ਕਰਨ ਸਬੰਧੀ ਨਿਰਦੇਸ਼ ਦਿੱਤੇ ਤਾਂ ਜੋ ਜ਼ਰੂਰਤ ਪੈਣ ਤੇ ਇਨ੍ਹਾਂ ਦੀ ਸਹਾਇਤਾ ਵੀ ਲਈ ਜਾ ਸਕੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ ਕੇਸ ਤਹਿਤ ਦਰਜ ਕੀਤੇ ਗਏ ਮੁਕੱਦਮਿਆਂ ਦੀ ਜਾਣਕਾਰੀ ਨਿਰਧਾਰਿਤ ਪ੍ਰੋਫਾਰਮੇ ਵਿਚ ਦੇਣ ਲਈ ਕਿਹਾ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ, ਕੇਂਦਰੀ ਜੇਲ੍ਹ ਸੁਪਰਡੰਟ, ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਡੈਪੋ ਸਬੰਧੀ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰ: 01632-244024 ਜਾਰੀ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਨਸ਼ਾ ਵੇਚਣ ਵਾਲੇ ਕਿਸੇ ਵੀ ਤਸਕਰ ਸਬੰਧੀ ਕੋਈ ਵੀ ਸੂਚਨਾ ਹੋਵੇ ਤਾਂ ਉਹ ਇਸ ਹੈਲਪਲਾਈਨ ਨੰਬਰ ਤੇ ਸੂਚਨਾ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਕੁਲਦੀਪ ਬਾਵਾ, ਐੱਸ.ਡੀ.ਐਮ ਸ਼੍ਰੀ ਅਮਿੱਤ ਗੁਪਤਾ, ਡਿਪਟੀ ਮੈਡੀਕਲ ਸੁਪਰਡੰਟ ਡਾ: ਰਜਿੰਦਰ ਕੁਮਾਰ  ਡੀ.ਐਸ.ਪੀ ਰਜਿੰਦਰ ਕੁਮਾਰ, ਇੰਸਪੈਕਟਰ ਰਾਕੇਸ਼ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

 

Tags: Anti Drug Mission , DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD