Wednesday, 15 May 2024

 

 

ਖ਼ਾਸ ਖਬਰਾਂ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ

 

ਪੰਜਾਬ ਸਰਕਾਰ ਐਨ.ਆਰ.ਆਈਜ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ-ਪਰਨੀਤ ਕੌਰ

ਐਨ.ਆਰ.ਆਈਜ ਦੇ ਮਸਲਿਆਂ ਦੇ ਹੱਲ ਲਈ ਪੰਜਾਬ 'ਚ ਸਲਾਹਕਾਰ ਬੋਰਡ ਬਣੇਗਾ'

5 Dariya News

ਬਰਲਿਨ, ਲੰਡਨ , 27 Aug 2018

ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ  ਪਰਨੀਤ ਕੌਰ, ਜੋ ਕਿ ਇੰਨ੍ਹੀਂ ਦਿਨੀਂ ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਬਰਲਿਨ ਅਤੇ ਲੰਡਨ ਦੇ ਦੌਰੇ 'ਤੇ ਹਨ, ਨੇ ਉਥੇ ਇੰਡੀਅਨ ਓਵਰਸੀਜ ਕਾਂਗਰਸ ਵੱਲੋਂ ਕਰਵਾਏ ਗਏ ਐਨ.ਆਰ.ਆਈਜ ਦੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਸ਼ਵਾਸ਼ ਦੁਆਇਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਐਨ.ਆਰ.ਆਈਜ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬਧ ਹੈ। ਪਰਨੀਤ ਕੌਰ ਦੇ ਇਸ ਦੌਰੇ ਬਾਰੇ ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਤੋਂ ਦਿੱਤੀ ਗਈ ਸੂਚਨਾ ਮੁਤਾਬਕ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਨੇ ਯੁਰੋਪ ਤੇ ਬਰਲਿਨ ਤੋਂ ਆਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਐਨ.ਆਰ.ਆਈਜ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਇੱਕ ਸਲਾਹਕਾਰ ਬੋਰਡ ਦਾ ਗਠਨ ਕੀਤਾ ਜਾ ਰਿਹਾ ਹੈ। ਇਸ 'ਚ ਯੂ.ਐਸ.ਏ., ਯੂ.ਕੇ., ਕੈਨੇਡਾ ਸਮੇਤ ਹੋਰ ਮੁਲਕਾਂ ਤੋਂ ਜ਼ੋਨਲ ਮੁਖੀ ਸ਼ਾਮਲ ਕੀਤੇ ਜਾਣਗੇ।ਪਰਨੀਤ ਕੌਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਵਿਦੇਸ਼ੀ ਭਾਰਤੀਆਂ ਦੇ ਮਸਲੇ ਨਿਪਟਾਉਣ ਲਈ ਏ.ਡੀ.ਸੀ. ਜਨਰਲ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਐਨ.ਆਰ.ਆਈਜ ਦੀਆਂ ਜਮੀਨਾਂ ਦੇ ਮਸਲਿਆਂ ਸਮੇਤ ਹੋਰ ਮੁਸ਼ਕਿਲਾਂ ਦੇ ਨਿਪਟਾਰੇ ਲਈ 20 ਤੋਂ ਜ਼ਿਆਦਾ ਐਨ.ਆਰ.ਆਈਜ ਵਸਨੀਕਾਂ ਵਾਲੇ ਪਿੰਡਾਂ 'ਚ ਐਨ.ਆਰ.ਆਈਜ ਦਾ ਨੰਬਰਦਾਰ ਨਿਯੁਕਤ ਕੀਤਾ ਜਾਵੇਗਾ। ਜਦੋਂਕਿ ਪੁਲਿਸ ਸਮੇਤ ਮਾਲੀਆ ਨਾਲ ਸਬੰਧਤ ਕੇਸਾਂ ਦੇ ਜਲਦ ਨਿਪਟਾਰੇ ਲਈ ਫਾਸਟ ਟ੍ਰੈਕ ਅਦਾਲਤਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਮੀਨੀ ਰਿਕਾਰਡ ਆਨ ਲਾਇਨ ਕਰ ਦਿੱਤਾ ਹੈ ਜਿਸ ਲਈ ਕੋਈ ਵੀ ਐਨ.ਆਰ.ਆਈਜ ਆਪਣੀ ਜਮੀਨ ਨੂੰ ਆਨਲਾਇਨ ਮੋਨੀਟਰ ਕਰ ਸਕੇਗਾ।

ਐਨ.ਆਰ.ਆਈਜ ਦੇ ਵਿਸ਼ਾਲ ਇਕੱਠਾਂ ਵੱਲੋਂ ਪਰਨੀਤ ਕੌਰ ਦੇ ਸੰਬੋਧਨ ਨੂੰ ਉਦੋਂ ਹੋਰ ਵੀ ਭਰਵਾਂ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਦੇ ਗਠਨ 'ਚ ਐਨ.ਆਰ.ਆਈਜ ਦੀ ਅਹਿਮ ਭੂਮਿਕਾ ਰਹੀ ਹੈ, ਜਿਸ ਲਈ ਸਮੂਹ ਵਿਦੇਸ਼ੀ ਭਾਰਤੀ ਭਾਈਚਾਰਾ ਧੰਨਵਾਦ ਤੇ ਵਧਾਈ ਦਾ ਹੱਕਦਾਰ ਹੈ। ਉਨ੍ਹਾਂ ਨੇ ਦੱਸਿਆ ਕਿ ਕੁਲ ਹਿੰਦ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ ਦੇ ਛੋਟੇ ਕਿਸਾਨਾਂ ਦਾ ਸਹਿਕਾਰੀ ਤੇ ਕਮਰਸ਼ੀਅਲ ਬੈਂਕਾਂ ਦਾ ਦੋ ਲੱਖ ਰੁਪਏ ਤਕ ਦਾ ਕਰਜਾ ਤੇ ਐਸ.ਸੀ.ਬੀ.ਸੀ ਦਾ 50 ਹਜਾਰ ਰੁਪਏ ਤਕ ਦਾ ਕਰਜਾ ਮੁਆਫ਼ ਕਰ ਚੁੱਕੀ ਹੈ।ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦੀ ਸਪਲਾਈ ਲਾਇਨ ਤੋੜ ਦਿੱਤੀ ਗਈ ਹੈ ਤੇ ਹੁਣ ਨਸ਼ਿਆਂ ਦੇ ਸ਼ਿਕਾਰ ਸਾਡੇ ਨੌਜਵਾਨਾਂ ਨੂੰ ਬਚਾਉਣ ਲਈ 4 ਲੱਖ ਤੋਂ ਵਧੇਰੇ ਡੈਪੋਜ ਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਬੱਡੀਜ ਬਣਾ ਕੇ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦਾ ਚਹੁਤਰਫ਼ਾ ਵਿਕਾਸ ਹੈ, ਜਿਸ ਲਈ ਸੂਬੇ 'ਚ ਉਦਯੋਗਿਕ ਵਿਕਾਸ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਮਾਹੌਲ ਬਣਾਇਆ ਗਿਆ ਹੈ। ਜਦੋਂਕਿ ਨਵੀਂ ਉਦਯੋਗਿਕ ਨੀਤੀ ਤਹਿਤ ਉਦਯੋਗਾਂ ਲਈ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ।ਸ੍ਰੀਮਤੀ ਪਰਨੀਤ ਕੌਰ ਨੇ ਇਸ ਮੌਕੇ ਕੇਰਲਾ ਤੋਂ ਐਨ.ਆਰ.ਆਈਜ ਨਾਲ ਕੇਰਲਾ ਹੜ੍ਹਾਂ ਬਾਬਤ ਹਮਦਰਦੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਵਿਤੀ ਮਦਦ ਸਮੇਤ ਉਥੇ ਖਾਧ ਸਮੱਗਰੀ ਵੀ ਭੇਜੀ ਹੈ।ਇਸ ਮੌਕੇ ਇੰਡੀਅਨ ਓਵਰਸੀਜ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਐਮ.ਪੀ. ਵਰਿੰਦਰ ਸ਼ਰਮਾ, ਐਮ.ਪੀ. ਕੀਥ ਵਾਜ਼, ਐਮ.ਪੀ. ਸੀਮਾ ਮਲਹੋਤਰਾ, ਰਿਚਮੰਡ ਦੇ ਮੇਅਰ ਬੇਨ ਖੋਸਾ ਸਮੇਤ ਰਾਜਪੁਰਾ ਤੋਂ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਸਮੇਤ ਵੱਡੀ ਗਿਣਤੀ 'ਚ ਪ੍ਰਵਾਸੀ ਭਾਰਤੀ ਪੁੱਜੇ ਹੋਏ ਸਨ।

 

Tags: Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD