Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ 'ਚ ਬੇਰੁਜ਼ਗਾਰਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਵਿਆਪਕ ਉਪਰਾਲੇ: ਡਿਪਟੀ ਕਮਿਸ਼ਨਰ

ਬੇਰੁਜ਼ਗਾਰ ਨੌਜਵਾਨਾਂ ਦੀ ਮਦਦ ਲਈ ਹਰ ਹਫ਼ਤੇ ਲਗਾਏ ਜਾਣਗੇ ਵਿਸ਼ੇਸ਼ ਜਾਗਰੂਕਤਾ ਕੈਂਪ : ਧਰਮ ਪਾਲ ਗੁਪਤਾ

Web Admin

Web Admin

5 Dariya News

ਬਰਨਾਲਾ , 28 Aug 2018

Last updated on: Aug 28, 2018, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਘਰ ਘਰ ਰੁਜ਼ਗਾਰ' ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਅੰਦਰ ਬੇਰੁਜ਼ਗਾਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੀ ਸ਼ੁਰੂਆਤ ਕਰਨ ਲਈ ਉਤਸ਼ਾਹਤ ਕਰਨ ਦੇ ਨਾਲ-ਨਾਲ ਸਿਖਲਾਈ ਤੇ ਸਮਾਜ 'ਚ ਮੌਜੂਦ ਸਵੈ-ਰੁਜ਼ਗਾਰ ਦੇ ਮੌਕੇ ਚੁਣਨ 'ਚ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀ ਮਦਦ ਲਈ ਹਰ ਹਫ਼ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਨ੍ਹਾਂ 'ਚ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਿਖਲਾਈ ਸਕੀਮਾਂ ਅਤੇ ਸਮਾਜ 'ਚ ਮੌਜੂਦ ਸਵੈ-ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਇਸ ਤਹਿਤ ਪਹਿਲਾਂ ਕੈਂਪ 30 ਅਗਸਤ ਨੂੰ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ 'ਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਸ ਗੱਲ ਦਾ ਵੀ ਖ਼ਾਸ ਖਿਆਲ ਰੱਖਿਆ ਜਾਵੇਗਾ ਕਿ ਸਿਖਲਾਈ ਲੈਣ ਉਪਰੰਤ ਸਿਖਿਆਰਥੀ ਨੂੰ ਆਪਣਾ ਕੰਮ ਸ਼ੁਰੂ ਕਰਨ 'ਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਭਾਗੀ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬੈਂਕਾਂ ਦੇ ਨੁਮਾਇੰਦਿਆਂ ਨੂੰ ਵੀ ਵਿਸ਼ੇਸ਼ ਹਦਾਇਤ ਕੀਤੀ ਗਈ ਹੈ ਕਿ ਸਵੈ-ਰੁਜ਼ਗਾਰ ਦੀ ਸਿਖਲਾਈ ਪ੍ਰਾਪਤ ਨੌਜਵਾਨਾਂ ਦੇ ਕਰਜ਼ੇ ਲਈ ਯੋਗ ਕੇਸ ਵੀ ਬਿਨਾਂ ਕਿਸੇ ਦੇਰੀ ਤੋਂ ਪਾਸ ਕੀਤੇ ਜਾਣ।

ਸ੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਸਟਾਫ਼ ਸਿਲੈਕਸ਼ਨ ਕਮਿਸ਼ਨ (ਐਸ.ਐਸ.ਸੀ.) ਵੱਲੋਂ ਕੇਂਦਰੀ ਆਰਮਡ ਪੁਲਿਸ ਫੋਰਸ ਅਤੇ ਆਸਾਮ ਰਾਈਫ਼ਲ ਵਿੱਚ ਕਾਂਸਟੇਬਲ ਅਤੇ ਰਾਈਫਲਮੈਨ ਦੀਆਂ 55 ਹਜ਼ਾਰ ਆਸਾਮੀਆਂ ਸਬੰਧੀ ਭਰਤੀ ਕੀਤੀ ਜਾ ਰਹੀ ਹੈ। ਉਹਨਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਦਸਵੀਂ ਪਾਸ ਬੇਰੁਜ਼ਗਾਰ ਨੌਜਵਾਨ ਇਹਨਾਂ ਆਸਾਮੀਆਂ ਲਈ ssc.nic.in ਜਾਂ www.ghargharrogar.punjab.gov.in 'ਤੇ 17.09.2018 ਤੱਕ ਅਪਲਾਈ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਆਸਾਮੀਆਂ ਦੇ ਚਾਹਵਾਨ ਉਮੀਦਵਾਰਾਂ ਨੂੰ ਸਿਖਲਾਈ ਦੇਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਸਰੀਰਕ ਟੈਸਟ ਦੀ ਸਿਖਲਾਈ ਲਈ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਵੱਲੋਂ ਡੀ.ਐਸ.ਪੀ. ਸਥਾਨਕ ਦੀ ਜ਼ਿੰਮੇਵਾਰੀ ਲਗਾਈ ਗਈ ਹੈ ਅਤੇ ਚਾਹਵਾਨ ਉਮੀਦਵਾਰ ਮੁਫ਼ਤ ਸਰੀਰਕ ਸਿਖਲਾਈ ਲੈਣ ਲਈ ਉਨ੍ਹਾਂ ਦੇ ਦਫ਼ਤਰ 'ਚ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਲਈ ਵੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ।ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਹਰਪ੍ਰੀਤ ਕੌਰ ਸਰਾਓ, ਕਾਰਜ ਸਾਧਕ ਅਫ਼ਸਰ ਬਰਨਾਲਾ ਪਰਵਿੰਦਰ ਸਿੰਘ ਭੱਟੀ, ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੁਭਾਸ਼ ਚੰਦਰ, ਸੀਨੀਅਰ ਵੈਟਰਨਰੀ ਅਫ਼ਸਰ ਡਾ. ਰਜਿੰਦਰ ਕਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD