Saturday, 11 May 2024

 

 

ਖ਼ਾਸ ਖਬਰਾਂ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ

 

ਪੰਜਾਬ ਕਾਂਗਰਸ ਸਰਕਾਰ ਕਾਨੂੰਨ ਵਿਵਸਥਾ ਤੇ ਪੂਰੀ ਤਰ੍ਹਾਂ ਅਸਫਲ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 28 Aug 2018

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਂਸਦ ਖਡੂਰ ਸਾਹਿਬ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ਬਾਜ਼ਾਰ ਭੋਲੀ ਸਾਹਿਬ ਬਜ਼ਾਰ ਵਿਖੇ (2) ਦੋ ਗੈਂਗਸਟਰ ਧੜਿਆਂ ਵੱਲੋਂ ਅੰਨਾਂ ਧੁੰਦ ਗੋਲੀਆਂ ਚਲਾਉਣ ਅਤੇ ਖੁੱਲਮ ਖੁੱਲਾ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਜਿਸ ਤੋਂ ਪੰਜਾਬ ਕਾਂਗਰਸ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਅਤੇ ਅਸਫ਼ਲ ਨਜ਼ਰ ਆਇਆ ਹੈ ਜਿਸ ਤੋਂ ਸਾਫ ਸਿੱਧ ਹੁੰਦਾ ਹੈ ਕਿ ਕਾਨੂੰਨ ਵਿਵਸਥਾ ਉੱਤੇ ਪੰਜਾਬ ਕਾਂਗਰਸ ਸਰਕਾਰ ਅਤੇ ਪ੍ਰਸ਼ਾਸਨ ਦਾ ਕੋਈ ਵੀ ਨਿਯੰਤਰਣ ਨਹੀਂ ਰਿਹਾ ਅਤੇ ਕਾਂਗਰਸ ਸਰਕਾਰ ਦਾ ਪੂਰੀ ਤਰ੍ਹਾਂ ਨਾਲ ਦਿਵਾਲਾ ਨਿਕਲ ਚੁੱਕਾ ਹੈ।ਉਨ੍ਹਾਂ ਆਖਿਆ ਕਿ ਇਹ ਸਰਕਾਰ ਰਾਜ ਕਰਨ ਦੇ ਯੋਗ ਨਹੀਂ ਹੈ ਕਿਉਂਕਿ ਇਸ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਗੈਂਗਵਾਰ ਦੇ ਗੁਟਾਂ ਨੂੰ ਹੱਲਾਸ਼ੇਰੀ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਇਸ ਗੱਲ ਤੇ ਵੀ ਗਹਿਰਾ ਦੁੱਖ ਪ੍ਰਗਟ ਕੀਤਾ ਕਿ ਪੰਜਾਬ ਕਾਂਗਰਸ ਸਰਕਾਰ ਕਿਸੇ ਵੀ ਖੇਤਰ ਵਿੱਚ ਸਫ਼ਲ ਨਹੀਂ ਹੋ ਰਹੀ ਹੈ ਅਤੇ ਇਸ ਫੇਲ੍ਹ ਹੋੲੀ ਸਰਕਾਰ ਨੂੰ ਜਨਤਾ ਜ਼ਲਦ ਬਾਹਰ ਦਾ ਰਸਤਾ ਵਿਖਾਵੇਗੀ।ਇਸ ਤੋਂ ਇਲਾਵਾ ਸਾਂਸਦ ਬ੍ਰਹਮਪੁਰਾ ਨੇ ਇਹ ਵੀ ਆਖਿਆ ਕਿ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਇਸ ਕਾਂਗਰਸ ਸਰਕਾਰ ਨੇ ਮਜ਼ਬੂਰ ਕਰ 'ਰੱਖਿਆ ਹੋਇਆ ਹੈ ਕਿ ਉਹ ਗੈਂਗਵਾਰਾਂ ਵਿਰੁੱਧ ਕੋਈ ਵੀ ਕਾਰਵਾਈ ਨਾ ਕਰਨ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਜੋ ਸੂਬੇ ਵਿੱਚ ਗੈਂਗਸਟਰਾਂ ਨੂੰ ਖ਼ਤਮ ਕਰਨ ਦੀ ਗੱਲ ਕੀਤੀ ਗਈ ਸੀ ਉਹ ਸਰਾ ਸਰ ਝੂਠ ਅਤੇ ਬੇਬੁਨਿਆਦ ਹੈ ਅਤੇ ਕਾਂਗਰਸ ਪਾਰਟੀ ਗੈਂਗਸਟਰਾਂ ਰਾਹੀਂ ਸੂਬੇ ਦਾ ਮਹੋਲ ਖ਼ਰਾਬ ਅਤੇ ਆਪਣਾ ਦਬਦਬਾ ਕਾਇਮ ਰੱਖਣਾ ਚਾਹੁੰਦੀ ਹੈ ਜੋ ਕਿ ਭਾਰਤ ਦੇ  ਸੰਵਿਧਾਨ ਅਤੇ ਕਨੂੰਨ ਦੇ ਵਿਰੁੱਧ ਹੈ।  ਇਸ ਲਈ ਪੰਜਾਬ ਦੀ ਜਨਤਾ ਨੂੰ ਕਾਂਗਰਸ ਸਰਕਾਰ ਦੀ ਇਸ ਜਾਅਲੀ ਅਤੇ ਨਿਵੇਕਲੀ ਕਾਰਵਾਈ ਤੋਂ ਜਾਣੂ ਹੋਣਾ ਚਾਹੀਦਾ ਹੈ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD