Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੰਡੀ ਗੋਬਿੰਦਗੜ੍ਹ ਪੁਲਿਸ ਨੇ 744 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਅਤੇ 110 ਨਸ਼ੀਲੇ

ਕੈਪਸੂਲਾਂ ਸਮੇਤ ਚਾਰ ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ : ਐਸ.ਪੀ. ਹਰਪਾਲ ਸਿੰਘ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Aug 2018

Last updated on: Aug 23, 2018, 00:00 IST

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਮੰਡੀ ਗੋਬਿੰਦਗੜ੍ਹ ਪੁਲਿਸ ਨੇ 744 ਨਜਾਇਜ ਸ਼ਰਾਬ ਦੀਆਂ ਬੋਤਲਾਂ ਅਤੇ 110 ਨਸ਼ੀਲੇ ਕੈਪਸੂਲਾਂ ਸਮੇਤ ਚਾਰ ਕਥਿਤ ਦੋਸੀਆਂ ਨੂੰ ਕਾਬੂ ਕੀਤਾ। ਇਹ ਜਾਣਕਾਰੀ ਦਿੰਦਿਆਂ ਐਸ.ਪੀ. (ਜਾਂਚ) ਸ. ਹਰਪਾਲ ਸਿੰਘ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਏ.ਐਸ.ਆਈ. ਕੁਲਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਜੀ.ਟੀ. ਰੋਡ ਯੈਸ ਬੈਂਕ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਮੁਖ਼ਬਰ ਦੀ ਸੂਚਨਾਂ ਤੇ ਦੋ ਕਥਿਤ ਦੋਸ਼ੀ ਜੋ ਕਿ ਆਪਣੀ ਸਲੈਰੀਓ ਕਾਰ ਨੰ: ਪੀ.ਬੀ.10 ਐਫ ਜ਼ੈਡ-7587 ਵਿੱਚ ਚੰਡੀਗੜ੍ਹ ਸਾਈਡ ਤੋਂ ਨਜਾਇਜ਼ ਸ਼ਰਾਬ ਭਰ ਕੇ ਲਿਆ ਰਹੇ ਸਨ, ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ 300 ਬੋਤਲਾਂ 999 ਪਾਵਰ ਸਟਾਰ ਫਾਈਨ ਵਿਸਕੀ, 36 ਬੋਤਲਾਂ ਬਾਟਮਅੱਪ ਵਿਸਕੀ, 24 ਬੋਤਲਾਂ ਮੈਕਡਾਵਲ ਅਤੇ 24 ਬੋਤਲਾਂ 777 ਏ.ਓ.ਕੇ. ਵੈਟ ਵਿਸਕੀ ਜੋ ਕਿ ਸਾਰੀਆਂ ਦੀ ਚੰਡੀਗੜ੍ਹ ਵਿਖੇ ਵੇਚਣਯੋਗ ਸਨ, ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪ੍ਰਵੀਨ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਮੁਹੱਲਾ ਗੋਪਾਲ ਨਗਰ, ਡਾਬਾ ਰੋਡ ਲੁਧਿਆਣਾ ਅਤੇ ਬਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਜਨਕਪੁਰੀ ਲੁਧਿਆਣਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਮੁਕੱਦਮਾ ਨੰ: 156 ਮਿਤੀ 22.8.18 ਨੂੰ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਦਰਜ਼ ਕੀਤਾ ਗਿਆ ਹੈ।

ਐਸ.ਪੀ. ਨੇ ਹੋਰ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਹੀ ਏ.ਐਸ.ਆਈ. ਧਰਮਪਾਲ ਨੇ ਪਿੰਡ ਜੱਸੜਾਂ ਦੇ ਸੂਏ ਦੇ ਪੁਲ ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਸ਼ੱਕ ਦੇ ਆਧਾਰ ਤੇ ਕਥਿਤ ਦੋਸ਼ੀ ਕੁਲਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਰਾਏਪੁਰ ਅਰਾਈਆਂ ਥਾਣਾ ਅਮਲੋਹ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 110 ਨਸ਼ੀਲੇ ਕੈਪਸੂਲ ਪਾਰਵਨ ਸਪਾਸ ਪਲੱਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਵਿਰੁੱਧ  ਐਨ.ਡੀ.ਪੀ.ਐਸ. ਐਕਟ ਦੀ ਧਾਰਾ 22/61/85 ਅਧੀਨ ਮੁਕੱਦਮਾ ਨੰ: 157 ਮਿਤੀ 22-8-18 ਨੂੰ ਦਰਜ਼ ਕੀਤਾ ਗਿਆ ਹੈ।ਸ.ਹਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਹੀ ਏ.ਐਸ.ਆਈ. ਗੁਰਬਚਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੰਡੀ ਗੋਬਿੰਦਗੜ੍ਹ ਦੇ ਬੱਤੀਆਂ ਵਾਲੇ ਚੌਂਕ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਮੁਖ਼ਬਰ ਦੀ ਸੂਚਨਾ ਤੇ ਕਥਿਤ ਦੋਸ਼ੀ ਰਾਕੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਮਕਾਨ ਨੰ: 238 ਸ਼ਹੀਦ ਭਗਤ ਸਿੰਘ ਕਲੌਨੀ ਜਲੰਧਰ ਥਾਣਾ ਡਵੀਜ਼ਨ ਨੰ: 1, ਜੋ ਕਿ ਆਪਣੀ ਸਵਿਫਟ ਡਿਜ਼ਾਇਰ ਕਾਰ ਨੰ: ਪੀ.ਬੀ.01ਏ- 8424 ਵਿੱਚ ਸ਼ਰਾਬ ਲੋਡ ਕਰਕੇ ਚੰਡੀਗੜ੍ਹ ਸਾਈਡ ਤੋਂ ਆ ਰਿਹਾ ਸੀ, ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 336 ਬੋਤਲਾਂ ਰਾਜਧਾਨੀ ਵਿਸਕੀ, 24 ਬੋਤਲਾਂ ਜੁਬਲੀ ਸਪੈਸ਼ਲ ਮਾਲਟਿਡ ਵਿਸਕੀ, ਜੋ ਕਿ ਕੇਵਲ ਚੰਡੀਗੜ੍ਹ ਵਿੱਚ ਹੀ ਵੇਚਣਯੋਗ ਹਨ, ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਮੁਕੱਦਮਾ ਨੰ: 158 ਮਿਤੀ 22-8-2018 ਨੂੰ ਦਰਜ਼ ਕੀਤਾ ਗਿਆ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD