Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੀਬੀ ਸੇਖੋਂ ਵਲੋਂ 101 ਮੈਂਬਰੀ ਵਰਕਿੰਗ ਕਮੇਟੀ ਦਾ ਗਠਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Aug 2018

Last updated on: Aug 23, 2018, 00:00 IST

ਇੱਥੋਂ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਇਸਤਰੀ ਅਕਾਲੀ ਦਲ ਦੀ 101 ਮੈਂਬਰੀ ਵਰਕਿੰਗ ਕਮੇਟੀ ਦਾ ਗਠਨ ਕਰਨ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਬੀਬੀ ਹਰਪ੍ਰੀਤ ਕੌਰ ਬਰਨਾਲਾ, ਸਹਾਇਕ ਕੋਆਰਡੀਨੇਟਰ ਰਾਜਿੰਦਰ ਕੌਰ ਮੱਕੜ ਅਤੇ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨੇ ਸ਼ਿਰਕਤ ਕੀਤੀ। ਇਸ ਮੌਕੇ ਚੰਡੀਗੜ੍ਹ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਨਿਰਮਲ ਕੌਰ ਸੇਖੋਂ ਨੇ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਨੇ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅੱਜ ਉਕਤ ਤਿੰਨੇ ਆਗੂਆਂ ਦੀ ਹਾਜ਼ਰੀ ਵਿਚ ਇਸਤਰੀ ਅਕਾਲੀ ਦਲ ਦੀ 101 ਮੈਂਬਰੀ ਵਰਕਿੰਗ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜਦਕਿ ਜਲਦ ਹੀ ਹੋਰ ਮੈਂਬਰਾਂ ਦੀ ਨਿਯੁਕਤੀ ਕਰਕੇ ਇਸਤਰੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਬੀਬੀ ਨਿਰਮਲ ਕੌਰ ਸੇਖੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਬੀਬੀ ਹਰਪ੍ਰੀਤ ਕੌਰ ਬਰਨਾਲਾ, ਸਹਾਇਕ ਕੋਆਰਡੀਨੇਟਰ ਰਾਜਿੰਦਰ ਕੌਰ ਮੱਕੜ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਮਹਿਲਾਵਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ, ਜਦਕਿ ਹੋਰਨਾਂ ਪਾਰਟੀਆਂ ਵਲੋਂ ਮਹਿਲਾਵਾਂ ਨੂੰ ਨੁਮਾਇੰਦਗੀ ਨਹੀਂ ਦਿੱਤੀ ਜਾਂਦੀ। ਇਸ ਮੌਕੇ ਅਕਾਲੀ ਦਲ ਦੇ ਚੰਡੀਗੜ੍ਹ ਦੇ ਪ੍ਰਧਾਨ ਹਰਦੀਪ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਹਰਦਿਆਲ ਕੌਰ ਗਰੇਵਾਲ, ਰਜਿੰਦਰ ਕੌਰ ਬੇਦੀ, ਭੁਪਿੰਦਰ ਕੌਰ, ਹਰਭਜਨ ਕੌਰ, ਹਰਵਿੰਦਰ ਕੌਰ, ਮਨਜੀਤ ਕੌਰ, ਭੁਪਿੰਦਰ ਕੌਰ ਸਿੱਧੂ, ਮਨਜੀਤ ਕੌਰ ਬੈਨੀਪਾਲ, ਅਮਰਜੀਤ ਕੌਰ, ਬੀਬੀ ਰੇਨੂੰ, ਸੁਮਨ ਸ਼ਰਮਾ ਸਮੇਤ ਵੱਡੀ ਗਿਣਤੀ ਮਹਿਲਾਵਾਂ ਹਾਜ਼ਰ ਸਨ। 

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD