Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖ ਹੋਣ ਦੇ ਦਾਅਵੇ ਕਰਨ ਤੋਂ ਪਹਿਲਾਂ ਸੁਖੀ ਰੰਧਾਵਾ ਆਪਣੇ ਪਿਤਾ ਦੇ ਗੁਨਾਹ ਦੀ ਸਿੱਖ ਕੌਮ ਤੋਂ ਮੁਆਫੀ ਮੰਗਣ : ਅਕਾਲੀ ਦਲ

ਰੰਧਾਵਾ ਨੇ ਖੁਦ ਵਿਧਾਨ ਸਭਾ 'ਚ ਮੰਨਿਆ ਸੀ ਕਿ ਉਸ ਦੇ ਪਿਤਾ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਦਾ ਸਵਾਗਤ ਕੀਤਾ ਸੀ : ਵਲਟੋਹਾ

Web Admin

Web Admin

5 Dariya News

ਅੰਮ੍ਰਿਤਸਰ , 24 Aug 2018

Last updated on: Aug 24, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪਣੇ ਸਿੱਖ ਹੋਣ ਦੇ ਵੱਡੇ ਦਾਅਵੇ ਕਰਨ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲੇ ਦਾ ਸਵਾਗਤ ਕਰਨ ਦੇ ਆਪਣੇ ਪਿਤਾ ਸੰਤੋਖ ਸਿੰਘ ਰੰਧਾਵਾ ਦੇ ਬਜੱਰ ਗੁਨਾਹ ਦੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਸਮੁੱਚੀ ਸਿੱਖ ਸੰਗਤ ਤੋਂ ਮੁਆਫੀ ਮੰਗਣ।ਇਥੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਤੇ ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਹਰਜੀਤ ਸਿੰਘ ਸੰਧੂ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮੰਤਰੀ ਰੰਧਾਵਾ ਨੂੰ ਅੱਜ ਆਪਣੇ ਪਿਤਾ ਵਾਂਗ ਹੀ ਸੱਤਾ ਦਾ ਨਸ਼ਾ ਚੜ੍ਹ ਗਿਆ ਹੈ। 1984 ਵਿਚ ਜਦੋਂ ਇੰਦਰਾ ਗਾਂਧੀ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ 'ਤੇ ਤੋਪਾਂ ਟੈਕਾਂ ਨਾਲ ਹਮਲਾ ਕੀਤਾ ਸੀ ਤਾਂ ਉਦੋਂ ਜੇਲ ਮੰਤਰੀ ਦੇ ਪਿਤਾ ਸ੍ਰ: ਸੰਤੋਖ ਸਿੰਘ ਰੰਧਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ ਜਿਹਨਾਂ ਨੇ ਨਾ ਸਿਰਫ ਹਮਲਾ ਕਰਨ ਦਾ ਸਵਾਗਤ ਕੀਤਾ ਬਲਕਿ ਇਸ ਲਈ ਇੰਦਰਾ ਗਾਂਧੀ ਦਾ ਧੰਨਵਾਦ ਵੀ ਕੀਤਾ ਸੀ। ਇਹ ਗੱਲ 17 ਜੁਲਾਈ 2014 ਦੇ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਰੰਧਾਵਾ ਨੇ ਖੁਦ ਵੀ ਸਵੀਕਾਰ ਕੀਤੀ ਸੀ। ਜੋ ਕਿ ਵਿਧਾਨ ਸਭਾ ਦੇ ਰਿਕਾਰਡ 'ਚ ਦਰਜ ਹੈ। ਉਹਨਾਂ ਵਿਧਾਨ ਸਭਾ ਦਾ ਰਿਕਾਰਡ ਕਾਪੀ ਵੀ ਪ੍ਰੈਸ ਨੂੰ ਦਿਖਾਈ। ਵਲਟੋਹਾ ਨੇ ਕਿਹਾ ਕਿ ਸੁਖੀ ਰੰਧਾਵਾ ਦੇ ਪਿਤਾ ਵੱਲੋਂ ਕੀਤੇ ਗੁਨਾਹ ਨੂੰ ਸਿੱਖ ਸੰਗਤ ਹਾਲੇ ਭੁੱਲੀ ਨਹੀਂ ਤੇ ਇਹ ਗੁਨਾਹ ਬਖਸ਼ਣਯੋਗ ਵੀ ਨਹੀਂ ਹੈ। ਉਹਨਾਂ ਕਿਹਾ ਕਿ ਜਦੋਂ ਮੰਤਰੀ ਖੁਦ ਪ੍ਰਵਾਨ ਕਰ ਰਹੇ ਹਨ ਕਿ ਉਹਨਾਂ ਦੇ ਪਿਤਾ ਨੇ ਖੁਦ ਬਜੱਰ ਗਲਤੀ ਕੀਤੀ ਸੀ ਤਾਂ ਉਹਨਾਂ ਨੂੰ ਖੁਦ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਸਮੁੱਚੀ ਸਿੱਖ ਸੰਗਤ ਤੋਂ ਮੁਆਫੀ ਮੰਗਣੀ ਚਾਹੀਦੀ ਹੈ। 

ਉਹਨਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਇਹ ਹੋਰ ਵੀ ਲਾਜ਼ਮੀ ਹੈ ਕਿਉਂਕਿ ਹੁਣ ਸ੍ਰੀ ਰੰਧਾਵਾ ਨੇ ਸਤਾ ਦੇ ਨਸ਼ੇ 'ਚ ਖੁਦ ਹੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਤੋੜ ਮਰੋੜ ਕੇ ਲੋਕਾਂ ਅੱਗੇ ਪੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਸ੍ਰੀ ਵਲਟੋਹਾ ਨੇ ਕਿਹਾ ਕਿ ਮੰਤਰੀ ਸੁਖੀ ਰੰਧਾਵਾ ਦੇ ਆਪਣੇ ਰਵੱਈਏ ਅਤੇ ਉਹਨਾਂ ਦੇ ਪਿਤਾ ਦੇ ਬਜਰ ਗੁਨਾਹਾਂ ਤੋਂ  ਸਾਬਤ ਹੁੰਦਾ ਹੈ ਕਿ ਸ੍ਰੀ ਸੰਤੋਖ ਸਿੰਘ ਰੰਧਾਵਾ ਆਪਣੇ ਜਿਉਂਦੇ ਜੀਅ  ਤੇ ਮੰਤਰੀ ਰੰਧਾਵਾ 'ਚ ਹੁਣ ਇੰਦਰਾ ਦੀ ਰੂਹ ਆਉਣ ਕਾਰਨ ਆਪ ਸਿੱਖ ਕੌਮ ਲਈ ਵੱਡੇ ਦੁਸ਼ਮਣ ਬਣ ਗਏ ਹਨ। ਜਿਥੇ ਮੰਤਰੀ ਰੰਧਾਵਾ ਦੇ ਪਿਤਾ ਵੀ ਇੰਦਰਾ ਗਾਂਧੀ ਦੇ ਭਗਤ ਸਨ ਤੇ ਉਸਦਾ ਸਿੱਖ ਵਿਰੋਧੀ ਏਜੰਡਾ ਲਾਗੂ ਕਰਨ ਵਾਸਤੇ ਹਮੇਸ਼ਾ ਤਤਪਰ ਰਹਿੰਦੇ ਸਨ, ਉਸੇ ਤਰ੍ਹਾਂ ਹੁਣ ਮੰਤਰੀ ਰੰਧਾਵਾ ਗਾਂਧੀ ਪਰਿਵਾਰ ਦੇ ਝੋਲੀ ਚੁੱਕ ਬਣ ਕੇ ਸਿੱਖਾਂ ਵਿਚ ਨਫਰਤ ਅਤੇ ਰੋਹ ਫੈਲਾਉਣ ਦਾ ਏਜੰਡਾ ਪੂਰਾ ਕਰ ਰਹੇ ਹਨ। ਉਹਨਾਂ ਕਿਹਾ ਕਿ ਮੰਤਰੀ ਵੱਲੋਂ ਗੁਰਬਾਣੀ ਦੀ ਕੀਤੀ ਬੇਅਦਬੀ ਨਾਲ ਵੀ ਸਿੱਖ ਜਗਤ ਵਿਚ ਵੱਡਾ ਰੋਸ ਫੈਲ ਲਿਆ ਗਿਆ ਹੈ। ਅਕਾਲੀ ਆਗੂ ਨੇ ਕਿਹਾ ਕਿ ਮੰਤਰੀ ਰੰਧਾਵਾ ਨੇ ਜੇਕਰ ਜਲਦ ਹੀ ਆਪਣੇ ਪਿਤਾ ਦੇ ਕੀਤੇ ਬਜਰ ਗੁਨਾਹ ਤੇ ਆਪਣੇ ਵੱਲੋਂ ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਮੁਆਫੀ ਨਾ ਮੰਗੀ ਤਾਂ ਫਿਰ ਅਸੀਂ ਇਹਨਾਂ ਦਾ ਪੁਰਜੋਰ ਵਿਰੋਧ ਕਰਾਂਗੇ। ਉਹਨਾਂ ਕਿਹਾ ਕਿ ਸਿੱਖ ਸੰਗਤ ਵਿਚ ਉਹਨਾਂ ਦੇ ਵਤੀਰੇ ਪ੍ਰਤੀ ਪੂਰਨ ਰੋਹ ਹੈ ਤੇ ਇਹ ਰੋਹ ਕਿਸੇ ਵੇਲੇ ਵੀ ਲਾਵਾ ਬਣ ਕੇ ਫੁੱਟ ਸਕਦਾ ਹੈ। ਇਸ ਮੌਕੇ ਰਵੀਇੰਦਰ ਸਿੰਘ ਕਾਹਲੋ ਯੁਥ ਪ੍ਰਧਾਨ, ਤਲਬੀਰ ਸਿੰਘ ਗਿਲ, ਗੁਰਪ੍ਰਤਾਪ ਸਿੰਘ ਟਿਕਾ, ਗੁਰਪ੍ਰੀਤ ਸਿੰਘ ਰੰਧਾਵਾ, ਰਣਾ ਰਣਬੀਰ ਸਿੰਘ ਲੋਪੋਕੇ, ਮੇਜਰ ਸ਼ਿਵੀ, ਪ੍ਰੋ: ਸਰਚਾਂਦ ਸਿੰਘ , ਜਸਪਾਲ ਸਿੰਘ ਸ਼ੰਟੂ, ਆਦਿ ਮੌਜੂਦ ਸਨ । 

 

Tags: Virsa Singh Baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD