Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਨਸ਼ਿਆਂ ਦੀ ਰੋਕਥਾਮ ਲਈ ਕੀਤੀ ਮੀਟਿੰਗ

ਕਿਹਾ, ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ

Web Admin

Web Admin

5 Dariya News

ਹੁਸ਼ਿਆਰਪੁਰ , 24 Aug 2018

Last updated on: Aug 24, 2018, 00:00 IST

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਿਥੇ ਉਨ੍ਹਾਂ ਨੂੰ ਆਪਸੀ ਤਾਲਮੇਲ ਨਾਲ ਨਸ਼ਿਆਂ ਦੀ ਰੋਕਥਾਮ ਲਈ ਗੰਭੀਰਤਾ ਦਿਖਾਉਣ ਦੀ ਹਦਾਇਤ ਕੀਤੀ, ਉਥੇ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਮਾਜਿਕ ਇਕਜੁੱਟਤਾ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਾਂਝੇ ਹੰਭਲੇ ਨਾਲ ਨਸ਼ੇ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਐਸ.ਡੀ.ਐਮਜ਼ ਅਤੇ  ਡੀ.ਐਸ.ਪੀਜ਼ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਹੰਭਲਾ ਮਾਰਨ। ਉਨ੍ਹਾਂ ਕਿਹਾ ਜ਼ਿਲ੍ਹੇ ਵਿਚ ਨਸ਼ਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਚ ਜਕੜੇ ਵਿਅਕਤੀਆਂ ਨੂੰ ਇਸ ਦਲਦਲ ਵਿਚੋਂ ਕੱਢਣ ਲਈ ਯੋਗ ਉਪਰਾਲੇ ਕੀਤੇ ਜਾਣ, ਤਾਂ ਜੋ ਅਜਿਹੇ ਵਿਅਕਤੀ ਨਸ਼ਾ ਛੱਡ ਕੇ ਆਮ ਜ਼ਿੰਦਗੀ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਇਕ ਸਮਾਜ ਸੇਵਾ ਦੇ ਤੌਰ 'ਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਦੇ ਯਤਨ ਕੀਤੇ ਜਾਣ ਅਤੇ ਇਸ ਮੁਹਿੰਮ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਵੀ ਬਹੁਤ ਜ਼ਰੂਰੀ ਹੈ।  

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਮੁਹਿੰਮ 'ਡੈਪੋ' ਅਤੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਫਲ ਬਣਾਉਣ ਲਈ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਸਬ ਡਵੀਜ਼ਨ ਪੱਧਰ 'ਤੇ ਨਿਗਰਾਨੀ ਰੱਖਣ, ਤਾਂ ਜੋ ਵੱਧ ਤੋਂ ਵੱਧ ਨਸ਼ੇ ਵਿਚ ਫਸੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ ਅਤੇ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜ਼ਾ ਕੱਸਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਪਿੰਡਾਂ ਦੀ ਵੀ ਚੋਣ ਕੀਤੀ ਜਾਵੇ, ਜੋ ਨਸ਼ੇ ਵਰਗੀ ਅਲਾਮਤ ਤੋਂ ਦੂਰ ਹਨ, ਤਾਂ ਜੋ ਅਜਿਹੇ ਪਿੰਡਾਂ ਨੂੰ ਨਸ਼ਾ ਮੁਕਤ ਘੋਸ਼ਿਤ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ ਪਿੰਡਾਂ ਵਿਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਬਾਰੇ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਆਪਣਾ ਇਲਾਜ ਕਰਵਾ ਸਕਣ। ਇਸ ਮੌਕੇ ਐਸ.ਡੀ.ਐਮ ਮੁਕੇਰੀਆਂ ਸ਼੍ਰੀ ਅਦਿੱਤਿਆ ਉਪਲ, ਆਈ.ਏ.ਐਸ. (ਅੰਡਰ ਟ੍ਰੇਨਿੰਗ) ਸ਼੍ਰੀ ਗੌਤਮ ਜੈਨ, ਐਸ.ਪੀ. ਸ੍ਰੀ ਹਰਪ੍ਰੀਤ ਸਿੰਘ ਮੰਡੇਰ ਅਤੇ ਸ੍ਰੀ ਬਲਬੀਰ ਸਿੰਘ, ਐਸ.ਡੀ.ਐਮ ਦਸੂਹਾ ਸ਼੍ਰੀ ਹਰਚਰਨ ਸਿੰਘ, ਐਸ.ਡੀ.ਐਮ ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਆਰ.ਪੀ. ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਰੇਨੂ ਸੂਦ ਤੋਂ ਇਲਾਵਾ ਡੀ.ਐਸ.ਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।   

 

Tags: Anti Drug Mission , DC Hoshiarpur , SSP Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD