Monday, 06 May 2024

 

 

ਖ਼ਾਸ ਖਬਰਾਂ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

 

ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਨੂੰ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਰਧਾਂਜਲੀਆਂ

ਗੁਰੂ ਨਾਨਕ ਭਵਨ ਵਿਖੇ 'ਪ੍ਰਾਰਥਨਾ ਸਭਾ' ਵਿੱਚ ਕੇਂਦਰੀ ਮੰਤਰੀ ਜੇ. ਪੀ. ਨੱਢਾ, ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਸਮੇਤ ਕਈ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਸ਼ਿਰਕਤ

Web Admin

Web Admin

5 Dariya News

ਲੁਧਿਆਣਾ , 24 Aug 2018

ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਨੂੰ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਰਾਜਸੀ ਪੱਧਰ ਤੋਂ ਉੱਪਰ ਉੱਠ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਪ੍ਰਾਰਥਨਾ ਸਭਾ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ  ਜੇ. ਪੀ. ਨੱਢਾ, ਪੰਜਾਬ ਸਰਕਾਰ ਵੱਲੋਂ ਮੈਂਬਰ ਲੋਕ ਸਭਾ ਸ੍ਰ. ਰਵਨੀਤ ਸਿੰਘ ਬਿੱਟੂ ਸਮੇਤ ਕਈ ਪ੍ਰਮੁੱਖ ਸਖ਼ਸ਼ੀਅਤਾਂ ਨੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਨੱਢਾ ਨੇ ਸ੍ਰੀ ਵਾਜਪਾਈ ਵੱਲੋਂ ਦੇਸ਼ ਦੇ ਨਿਰਮਾਣ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਅਗਵਾਈ ਨਾਲ ਦੇਸ਼ ਨੇ ਕਈ ਲੰਮੇ ਪੈਂਡੇ ਆਸਾਨੀ ਨਾਲ ਤੈਅ ਕੀਤੇ। ਉਨ੍ਹਾਂ ਵੱਲੋਂ ਦਿੱਤੀ ਅਗਵਾਈ ਨੂੰ ਭਵਿੱਖ ਵਿੱਚ ਪੂਰਾ ਦੇਸ਼ ਯਾਦ ਕਰਦਾ ਰਹੇਗਾ। ਇਸ ਤੋਂ ਪਹਿਲਾਂ ਜਾਰੀ ਇੱਕ ਸੰਦੇਸ਼ ਵਿੱਚ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਾਜਪਾਈ ਉਹ ਨੇਤਾ ਸਨ, ਜਿਨ੍ਹਾਂ ਨੂੰ ਸਮੂਹ ਦੇਸ਼ ਵਾਸੀ ਪਿਆਰ ਕਰਦੇ ਸਨ। ਉਨ੍ਹਾਂ ਦਾ ਘਾਟਾ ਕਦੇ ਪੂਰਾ ਨਹੀਂ ਹੋਣਾ।ਸ੍ਰ. ਬਿੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਵਾਜਪਾਈ ਦੇ ਜਾਣ ਨਾਲ ਇੱਕ ਯੁੱਗ ਦਾ ਅੰਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਵਾਜਪਾਈ ਇੱਕ ਸਿਆਣੇ ਰਾਜਨੀਤੀਵਾਨ ਹੋਣ ਦੇ ਨਾਲ-ਨਾਲ ਵਧੀਆ ਕਵੀ ਅਤੇ ਹੋਰ ਰੂਪਾਂ ਲਈ ਚਿਰ ਸਦੀਵੀ ਜਾਣੇ ਜਾਂਦੇ ਰਹਿਣਗੇ। ਮੈਂਬਰ ਰਾਜ ਸਭਾ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਸ੍ਰੀ ਵਾਜਪਾਈ ਨੇ ਆਪਣਾ ਸਾਰਾ ਜੀਵਨ ਆਮ ਲੋਕਾਂ ਦੇ ਉਥਾਨ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਦੇ ਲੇਖੇ ਲਗਾ ਦਿੱਤਾ। ਇਸ ਮੌਕੇ ਸ੍ਰੀ ਵਾਜਪਾਈ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਚਰਨਜੀਤ ਸਿੰਘ ਅਟਵਾਲ, ਸਾਬਕਾ ਮੰਤਰੀ ਸ੍ਰੀ ਮਨੋਰੰਜਨ ਕਾਲੀਆ, ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ੍ਰੀ ਮਦਨ ਮੋਹਨ ਮਿੱਤਲ, ਸ੍ਰੀ ਅਸ਼ਵਨੀ ਸ਼ਰਮਾ, ਸ੍ਰੀ ਜਗਦੀਸ਼ ਸਾਹਨੀ, ਸ੍ਰੀ ਅਰੁਨੇਸ਼ ਸੇਖ਼ੜੀ, ਸਾਬਕਾ ਵਿਧਾਇਕ ਸ੍ਰ ਰਣਜੀਤ ਸਿੰਘ ਢਿੱਲੋਂ, ਪ੍ਰੋ. ਰਾਜਿੰਦਰ ਭੰਡਾਰੀ, ਸ੍ਰੀ ਅਨਿਲ ਸਰੀਨ, ਸ੍ਰੀ ਕਮਲ ਚੇਟਲੀ, ਸਾਬਕਾ ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags: Jagat Prakash Nadda , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD