Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਖੇਤਰੀ ਯੁਵਕ ਮੇਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਵਿਚ ਅਹਿਮ ਰੋਲ ਅਦਾ ਕਰਦੇ ਹਨ: ਜੀ.ਪੀ.

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਆਯੋਜਿਤ ਕੀਤੇ ਗਏ ਪ੍ਰਤਿਭਾ ਖੋਜ ਮੁਕਾਬਲੇ

Web Admin

Web Admin

5 Dariya News

ਫਤਿਹਗੜ ਸਾਹਿਬ , 29 Aug 2018

Last updated on: Aug 29, 2018, 00:00 IST

ਖੇਤਰੀ ਯੁਵਕ ਮੇਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਵਿਚ ਅਹਿਮ ਰੋਲ ਅਦਾ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਮ ਐਲ ਏ ਹਲਕਾ ਬਸੀ ਪਠਾਣਾ ਸ੍ਰ. ਗੁਰਪ੍ਰੀਤ ਸਿੰਘ ਜੀ ਪੀ ਨੇ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਆਯੋਜਿਤ ਕੀਤੇ ਗਏ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਉਦਘਾਟਨ ਕਰਨ  ਮੌਕੇ ਕੀਤਾ। ਉਨ੍ਹਾਂ  ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਾਲਜ ਦੀ ਕਾਰਗੁਜਾਰੀ ਦੀ ਸਲਾਘਾ ਕੀਤੀ । ਉਨਾਂ ਹੋਰਨਾ ਵਿਦਿਆਰਥੀਆਂ ਨੂੰ ਵੀ ਇੰਨ੍ਹਾਂ ਪ੍ਰਤਿਭਾ ਖੋਜ ਮੁਕਾਬਲਿਆਂ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਕਿਤਾਬਾਂ ਦੇ ਨੇੜੇ ਰਹਿਣ ਲਈ ਕਿਹਾ। ਉਨ੍ਹਾਂ ਕਾਲਜ ਦੇ ਵਿਕਾਸ ਲਈ 2 ਲੱਖ ਰੁਪਏ ਦੀ ਗ੍ਰਾਂਟ ਦਿਵਾਉਣ ਦਾ ਐਲਾਨ ਕੀਤਾ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਪ੍ਰਿੰਸੀਪਲ  ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਾਨੂੰ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਦੀ ਸ਼ਖਸ਼ੀਅਤ ਦਾ ਸਰਬ-ਪੱਖੀ ਵਿਕਾਸ ਹੁੰਦਾ ਹੈ।ਇਨ੍ਹਾਂ ਮੁਕਾਬਲਿਆਂ ਵਿੱਚ ਰੰਗਾਂ ਰੰੰਗ ਪ੍ਰੋਗਰਾਮ ਵਿਚ (ਭੰਗੜਾ, ਗਿੱਧਾ, ਸਕਿੱਟ, ਲੋਕ-ਗੀਤ, ਗੀਤ-ਗਜ਼ਲ) ਸਾਹਿਤਿਕ ਕਲਾਵਾਂ ਭਾਸ਼ਣ, ਵਾਦ-ਵਿਵਾਦ, ਕਾਵਿ ਉਚਾਰਣ, ਫੋਟੋਗ੍ਰਾਫੀ, ਕਾਰਟੂਨ, ਕਲੇਅ ਮਾਡਲਿੰਗ, ਰੰਗੋਲੀ ਆਇਟਮਾਂ ਤੋਂ ਇਲਾਵਾ ਲੋਕ ਕਲਾਵਾਂ ਕਢਾਈ ਤੇ ਪੱਖੀ ਲਗਾਉਣ ਦੀ ਪੇਸ਼ਕਾਰੀ ਕੀਤੀ।ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਐਨ.ਆਰ.ਆਈ. ਸ੍ਰੀਮਤੀ ਹਰਮਿੰਦਰ ਕੌਰ ਅਤੇ ਸ੍ਰੀਮਤੀ  ਰੁਪਿੰਦਰ ਕੌਰ ਕੈਲੀਫੋਰਨੀਆ ਤੋਂ ਉਚੇਜੇ ਤੌਰ ਸ਼ਿਰਕਤ ਕੀਤੀ। ਇਸ ਮੌਕੇ ਮਨੋਜਪੁਰੀ ਬਬਲਾ, ਪ੍ਰਿੰਸੀਪਲ ਸਹੀਦ ਭਗਤ ਸਿੰਘ ਸਕੂਲ, ਮਨਪ੍ਰੀਤ ਸਿੰਘ ਖਰੌੜ, ਬਲਹਾਰ ਸਿੰਘ ਅਤੇ ਸੁਰਿੰਦਰ ਸਿੰਘ ਪਟਵਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ ।

 

Tags: Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD